ਕਿਸਾਨਾਂ ਨੇ ਲੁਧਿਆਣਾ-ਫਿਰੋਜ਼ਪੁਰ ਰੋਡ ਨੂੰ ਕੀਤਾ ਜਾਮ, ਰੱਖੀਆਂ ਇਹ ਮੰਗਾਂ
Friday, Sep 30, 2022 - 01:59 PM (IST)

ਤਲਵੰਡੀ ਭਾਈ(ਗੁਲਾਟੀ) : ਭਾਰਤੀ ਕਿਸਾਨ ਯੂਨੀਅਨ ਖੋਸਾ ਨੇ ਅੱਜ ਤਲਵੰਡੀ ਭਾਈ ਵਿਖੇ ਲੁਧਿਆਣਾ-ਫਿਰੋਜ਼ਪੁਰ ਸੜਕ 'ਤੇ ਮੋਗਾ ਓਵਰਬ੍ਰਿਜ ਦੇ ਹੇਠਾਂ ਮਾਰਗ ਨੂੰ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਸਾਨ ਆਗੂਆਂ ਨੇ ਦੱਸਿਆ ਕਿ ਪਿਛਲੀ ਦਿਨੀਂ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਨਾਲ ਪੰਜਾਬ ਸਰਕਾਰ ਦੀ ਹੋਈ ਮੀਟਿੰਗ ਵਿੱਚ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕਰਨ ਕਰਕੇ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਪੰਜਾਬ ਵਿੱਚ ਚੱਕਾ ਜਾਮ ਦਾ ਐਲਾਨ ਕੀਤਾ ਗਿਆ ਸੀ। ਜਿਸ ਦੇ ਸਬੰਧ ਵਿੱਚ ਬੀ.ਕੇ.ਯੂ. (ਖੋਸਾ) ਵੱਲੋਂ ਤਲਵੰਡੀ ਭਾਈ ਮੇਨ ਚੌਂਕ ਵਿਖੇ ਸੜਕ ਜਾਮ ਕੀਤਾ ਗਿਆ ਤੇ ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਤੁਰੰਤ ਲਾਗੂ ਕੀਤੀਆਂ ਜਾਣ।
ਇਹ ਵੀ ਪੜ੍ਹੋ- ਕੁੰਵਰ ਵਿਜੇ ਪ੍ਰਤਾਪ ਨੇ ਬੇਅਦਬੀ ਮਾਮਲੇ 'ਚ ਕੀਤਾ ਵੱਡਾ ਖ਼ੁਲਾਸਾ, ਸਿੱਟ ਮੁਖੀ 'ਤੇ ਚੁੱਕੇ ਸਵਾਲ
ਕੀ ਹਨ ਕਿਸਾਨਾਂ ਦੀਆਂ ਮੁੱਖ ਮੰਗਾਂ
- ਬਾਸਮਤੀ ਦੀ ਫ਼ਸਲ 'ਤੇ MSP ਦਿੱਤੀ ਜਾਵੇ।
- ਬਿਜਲੀ ਸੋਧ ਬਿੱਲ 2022 ਨੂੰ ਵਾਪਿਸ ਲਿਆ ਜਾਵੇ।
- ਕੱਚੇ ਵੈਟਨਰੀ ਇੰਸਪੈਕਟਰਾਂ ਨੂੰ ਪੱਕਾ ਕੀਤਾ ਜਾਵੇ।
- ਬੁੱਢੇ ਨਾਲੇ ਵਿੱਚ ਪੈਂਦੇ ਸ਼ਹਿਰਾਂ ਦੇ ਗੰਦੇ ਪਾਣੀ ਨੂੰ ਬੰਦ ਕੀਤਾ ਜਾਵੇ।
- ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣ।
- ਝੋਨੇ ਦੀ ਪਰਾਲੀ ਨੂੰ ਸਾਂਭਣ ਲਈ 6 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ।
- ਸਰਕਾਰੀ ਖੰਡ ਮਿੱਲਾਂ ਨੂੰ ਚਾਲੂ ਕੀਤਾ ਜਾਵੇ ਅਤੇ ਕਿਸਾਨਾਂ ਦੇ ਗੰਨੇ ਦੇ ਰਹਿੰਦੇ ਬਕਾਏ ਦਿੱਤੇ ਜਾਣ।
- ਲੰਪੀ ਸਕਿਨ ਬੀਮਾਰੀ ਨਾਲ ਮਰੇ ਪਸ਼ੂਆਂ ਦਾ, ਮੀਂਹ ਅਤੇ ਸੁੰਡੀ ਕਾਰਨ ਨੁਕਸਾਨੀ ਗਏ ਕਿਨੂੰਆਂ ਦੇ ਬਾਗਾਂ ਅਤੇ ਨਰਮੇ ਦੀ ਫ਼ਸਲ ਦਾ ਮੁਆਵਜ਼ਾ ਕਿਸਾਨਾਂ ਨੂੰ ਦਿੱਤਾ ਜਾਵੇ।
ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।