ਫਿਰੋਜ਼ਪੁਰ ''ਚ ਰੇਲ ਟਰੈਕ ''ਤੇ ਕਿਸਾਨਾਂ ਨੇ ਰਾਸ਼ਟਰਪਤੀ ਅਤੇ ਪੰਜਾਬ ਗਵਰਨਰ ਦੇ ਸਾੜੇ ਪੁਤਲੇ

10/03/2020 4:48:44 PM

ਫਿਰੋਜ਼ਪੁਰ(ਕੁਮਾਰ)—ਵੱਖ-ਵੱਖ ਕਿਸਾਨ ਅਤੇ ਮੰਜੂ ਮਜ਼ਦੂਰ ਸੰਗਠਨਾਂ ਨੇ ਅੱਜ ਬਸਤੀ ਟੈਕਾ ਵਾਲੀ ਫਿਰੋਜ਼ਪੁਰ ਦੇ ਰੇਲ ਟਰੈਕ 'ਤੇ ਭਾਰਤ ਦੇ ਰਾਸ਼ਟਰਪਤੀ ਅਤੇ ਪੰਜਾਬ ਦੇ ਗਵਰਨਰ ਦੇ ਪੁਤਲੇ ਸਾੜੇ ਅਤੇ ਕੇਂਦਰ ਸਰਕਾਰ ਦੇ ਖਿਲਾਫ ਜਮ੍ਹ ਕੇ ਨਾਅਰੇਬਾਜ਼ੀ ਕੀਤੀ ਹੈ।

PunjabKesari

ਇਸ ਮੌਕੇ 'ਤੇ ਪੰਜਾਬ ਪ੍ਰਧਾਨ ਸਤਨਾਮ ਸਿੰਘ ਪੰਨੂ, ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਰਣਬੀਰ ਸਿੰਘ, ਅਮਨਦੀਪ ਸਿੰਘ, ਸੁਰਿੰਦਰ ਸਿੰਘ ਅਤੇ ਹਰਬਸ ਸਿੰਘ ਆਦਿ ਕਿਸਾਨ ਨੇਤਾਵਾਂ ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ 3 ਕਿਸਾਨ ਵਿਰੋਧੀ ਕਾਨੂੰਨਾਂ ਅਤੇ ਬਿਜਲੀ ਸੋਧ ਐਕਟ 2020 ਦੀ ਜ਼ੋਰਦਾਰ ਸ਼ਬਦਾਂ 'ਚ ਨਿੰਦਾ ਕੀਤੀ ਅਤੇ ਕੇਂਦਰ ਸਰਕਾਰ ਦੀ ਮੰਗ ਤੋਂ ਕੀਤੀ ਗਈ ਹੈ ਕਿ ਕਾਲੇ ਕਾਨੂੰਨ ਕਿਸਾਨਾਂ ਨੂੰ ਬਰਬਾਦ ਕਰਨ ਵਾਲੇ ਹਨ ਅਤੇ ਇਹ ਕਾਨੂੰਨ ਤੁਰੰਤ ਵਾਪਸ ਲਏ ਜਾਣ।

PunjabKesari

ਕਿਸਾਨ ਨੇਤਾਵਾਂ ਨੇ ਕਿਹਾ ਕਿ ਇਹ ਤਿੰਨੇ ਖੇਤੀ ਕਾਨੂੰਨ ਪ੍ਰਾਂਤਾਂ ਦੇ ਅਧਿਕਾਰ ਖੇਤਰ 'ਤੇ ਵੱਡਾ ਹਮਲਾ ਹੈ ਅਤੇ ਇਹ ਕਾਨੂੰਨ ਲਾਗੂ ਹੋਣ ਨਾਲ ਕਿਸਾਨ ਅਤੇ ਕਿਸਾਨੀ ਪੂਰੀ ਤਰ੍ਹਾਂ ਬਰਬਾਦ ਹੋ ਜਾਵੇਗੀ। 
ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਹ ਕਾਲੇ ਕਾਨੂੰਨ ਵਾਪਸ ਨਹੀਂ ਲੈ ਲੈਂਦੀ ਉਦੋਂ ਤੱਕ ਕਿਸਾਨ ਰੇਲ ਟਰੈਕ ਜਾਮ ਰੱਖਣਗੇ ਅਤੇ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।


Aarti dhillon

Content Editor

Related News