ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ 3 ਆਰਡੀਨੈਂਸ ਦੇ ਵਿਰੋਧ 'ਚ ਕਿਸਾਨਾਂ ਨੇ ਕੀਤੀ ਨਾਅਰੇਬਾਜ਼ੀ

Monday, Jul 20, 2020 - 06:07 PM (IST)

ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ 3 ਆਰਡੀਨੈਂਸ ਦੇ ਵਿਰੋਧ 'ਚ ਕਿਸਾਨਾਂ ਨੇ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ (ਕਾਂਸਲ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ 3 ਆਰਡੀਨੈਸ ਜਾਰੀ ਕਰਨ ਦੇ ਵਿਰੋਧ ਵਿਚ ਅੱਜ ਬਲਾਕ ਪੱਧਰ ’ਤੇ ਸੜਕਾਂ ’ਤੇ ਟਰੈਕਟਰ ਖੜੇ ਕਰਕੇ ਰੋਸ ਪ੍ਰਦਰਸ਼ਨ ਕਰਨ ਦੇ ਦਿੱਤੇ ਸੱਦੇ ਉਪਰ ਸਥਾਨਕ ਅਨਾਜ ਮੰਡੀ ਵਿਖੇ ਯੂਨੀਅਨ ਦੇ ਜ਼ਿਲਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਅਤੇ ਬਲਾਕ ਪ੍ਰਧਾਨ ਦਰਬਾਰਾ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਇਕੱਠੇ ਹੋਏ ਕਿਸਾਨਾਂ ਅਤੇ ਵੱਖ ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।

PunjabKesari

ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਗੁਰਤੇਜ ਸਿੰਘ ਝਨੇੜੀ ਸ੍ਰੋਮਣੀ ਅਕਾਲੀ ਦਲ ਢੀਂਡਸਾ ਗਰੁੱਪ ਅਤੇ ਨਰਿੰਦਰ ਕੌਰ ਭਰਾਜ ਸ਼ਹਿ ਇੰਚਾਰਜ਼ ਹਲਕਾ ਸੰਗਰੂਰ ਆਮ ਆਦਮੀ ਪਾਰਟੀ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਜੂਨ 2020 ਦੇ ਪਹਿਲੇ ਹਫ਼ਤੇ ਖੇਤੀਬਾੜੀ ਸੁਧਾਰਾਂ ਦੇ ਨਾਮ ’ਤੇ  ਜੋ 3 ਕਿਸਾਨ ਵਿਰੋਧੀ ਆਰਡੀਨੈਸ ਜਾਰੀ ਕੀਤੇ ਹਨ। ਇਹ ਕਿਸਾਨਾਂ ਨੂੰ ਆਰਥਿਕ ਪੱਖੋਂ ਖ਼ਤਮ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਜਿਸ ਨਾਲ ਕਿਸਾਨੀ ਤਾਂ ਪੂਰੀ ਤਰ੍ਹਾਂ ਬਰਸਾਦ ਹੋਵੇਗੀ ਹੀ ਨਾਲ ਹੀ ਸਮਾਜ ਦੇ ਹੋਰ ਸਾਰੇ ਵਰਗ ਵੀ ਇਸ ਨਾਲ ਬੂਰੀ ਤਰ੍ਹਾਂ ਪ੍ਰਭਾਵਿੱਤ ਹੋਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਆਰਡੀਨੈਂਸ਼ ਲਿਆਉਣ ਦਾ ਅਸਲ ਮਸਕਦ ਕਿਸਾਨਾਂ ਨੂੰ ਪੂਰੀ ਤਰ੍ਹਾਂ ਕਰਜਈ ਅਤੇ ਬਰਬਾਦ ਕਰਕੇ ਕਿਸਾਨਾਂ ਦੀਆਂ ਜਮੀਨਾਂ ਨੂੰ ਫਿਰ ਕੋਡੀਆਂ ਦੇ ਭਾਅ ਵੱਡੇ ਕਾਰਪੋਰੇਟ ਘਰਾਣਿਆ ਦੇ ਹੱਥਾਂ ਵਿਚ ਸੌਪਣਾ ਹੈ। ਜਿਸ ਕਰਕੇ ਸਰਕਾਰਾਂ ਵੱਲੋਂ ਇਹ ਕੌਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਜਿਸ ਨੂੰ ਕਿਸੇ ਵੀ ਹਾਲ ਵਿਚ ਬਰਦਾਸ਼ਿਤ ਨਹੀਂ ਕੀਤਾ ਜਾਵੇਗਾ।

PunjabKesari

ਉਨ੍ਹਾਂ ਮੰਗ ਕੀਤੀ ਕਿ ਇਹ ਸਾਰੇ ਕਿਸਾਨ ਵਿਰੋਧੀ ਅਰਡੀਨੈਂਸ਼ ਤੁਰੰਤ ਰੱਦ ਕੀਤੇ ਜਾਣ। ਇਸ ਮੌਕੇ ਦਰਬਾਰਾ ਸਿੰਘ ਬਲਾਕ ਪ੍ਰਧਾਨ, ਜ਼ਿਲ੍ਹਾ ਮੀਤ ਪ੍ਰਧਾਨ ਜਗਦੇਵ ਸਿੰਘ ਘਰਾਚੋਂ, ਮਾਲਵਿੰਦਰ ਸਿੰਘ, ਬਲਜਿੰਦਰ ਸਿੰਘ ਸੰਘਰੇੜੀ, ਜਗਸੀਰ ਸਿੰਘ, ਜਸਪਾਲ ਸਿੰਘ, ਅਜਾਇਬ ਸਿੰਘ ਨਾਗਰਾ, ਕਸ਼ਮੀਰ ਸਿੰਘ ਘਰਾਚੋਂ, ਅਜਮੇਰ ਸਿੰਘ ਆਲੋਅਰਖ਼, ਮੇਵਾ ਸਿੰਘ ਬਾਸੀਅਰਖ਼, ਗੁਰਦੀਪ ਸਿੰਘ, ਕਰਮ ਸਿੰਘ, ਮੇਜਰ ਸਿੰਘ ਲੱਖੇਵਾਲ, ਜਨਕ ਸਿੰਘ, ਜੰਗ ਸਿੰਘ, ਕੁਲਜੀਤ ਸਿੰਘ ਨਾਗਰਾ, ਸੋਹਣ ਸਿੰਘ ਘਰਾਚੋਂ ਸਮੇਂਤ ਹੋਰ ਵੱਖ ਵੱਖ ਪਾਰਟੀਆਂ ਦੇ ਆਗੂ ਵੀ ਮੌਜੂਦ ਸਨ। 


author

Harinder Kaur

Content Editor

Related News