ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਆਤਮਹੱਤਿਆ
Thursday, Oct 25, 2018 - 05:14 AM (IST)

ਮਾਨਸਾ, (ਜੱਸਲ)- ਪਿੰਡ ਮੂਸਾ ਦੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਖਾ ਕੇ ਆਤਮਹੱਤਿਆ ਕਰ ਲਈ ਹੈ। ਕਿਸਾਨ ਆਗੂ ਨੇ ਦੱਸਿਆ ਕਿ ਇਸ ਪਿੰਡ ਦੇ ਕੁਲਵੀਰ ਸਿੰਘ ਸਪੁੱਤਰ ਸੁਖਦੇਵ ਸਿੰਘ ਕੋਲ 3 ਏਕਡ਼ ਗੁਜ਼ਾਰੇ ਜੋਗੀ ਜ਼ਮੀਨ ਸੀ। ਉਸ ਸਿਰ ਪ੍ਰਾਈਵੇਟ ਕਰਜ਼ਾ ਢਾਈ ਲੱਖ ਰੁਪਏ ਤੇ ਬੈਂਕ ਦਾ ਕਰਜ਼ਾ 3 ਲੱਖ ਰੁਪਏ ਸੀ।
ਉਹ ਕਰਜ਼ਾ ਨਾ ਮੋਡ਼ਨ ਦੀ ਸੂਰਤ ’ਚ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਇਸ ਸਥਿਤੀ ’ਚ ਉਸ ਨੇ ਜ਼ਹਿਰੀਲੀ ਚੀਜ਼ ਖਾ ਕੇ ਮੌਤ ਨੂੰ ਗਲੇ ਲਾ ਲਿਆ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਕਿਸਾਨ ਦੇ ਪਰਿਵਾਰ ਦਾ ਕਰਜ਼ਾ ਮੁਆਫ਼ ਕਰ ਕੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।