ਇਕ ਹਫ਼ਤੇ ਅੰਦਰ ਨਾ ਮਿਲਿਆ ਮੁਆਵਜ਼ਾ ਤਾਂ ਕਰਾਂਗੇ ਮੁੱਖ ਮੰਤਰੀ ਅਤੇ ਗਵਰਨਰ ਦਾ ਘਿਰਾਓ

12/01/2021 5:09:54 PM

ਫਿਰੋਜ਼ਪੁਰ (ਕੁਮਾਰ) - ਪੰਜਾਬ ਬਾਰਡਰ ਕਿਸਾਨ ਵੈਲਫੇਅਰ ਸੁਸਾਇਟੀ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਪ੍ਰਧਾਨ ਨਸੀਬ ਸਿੰਘ ਪੱਲਾ, ਸਟੇਟ ਬਾਡੀ ਮੈਂਬਰ ਢੋਲਣ ਮਾਹੀ ਅਤੇ ਖਜ਼ਾਨਚੀ ਮਨਜੀਤ ਸਿੰਘ ਦੀ ਅਗਵਾਈ ਹੇਠ ਅੱਜ ਡੀ.ਸੀ. ਦਫ਼ਤਰ ਵਿੱਚ ਮੁੱਖ ਮੰਤਰੀ ਅਤੇ ਗਵਰਨਰ ਪੰਜਾਬ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦਾ 4 ਸਾਲ ਦਾ ਮੁਆਵਜ਼ਾ ਜੇਕਰ ਇਕ ਹਫ਼ਤੇ ਦੇ ਅੰਦਰ-ਅੰਦਰ ਨਹੀਂ ਦਿੱਤਾ ਗਿਆ ਤਾਂ ਪੰਜਾਬ ਦੇ 6 ਜ਼ਿਲ੍ਹਿਆਂ ਦੇ ਕਿਸਾਨ ਮੁੱਖ ਮੰਤਰੀ ਅਤੇ ਗਵਰਨਰ ਪੰਜਾਬ ਦਾ ਸ਼ਾਂਤੀਪੂਰਨ ਤਰੀਕੇ ਨਾਲ ਘਿਰਾਓ ਕਰਨਗੇ।

ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ : ਦੋਸਤ ਦਾ ਜਨਮ ਦਿਨ ਮਨਾਉਣ ਅੰਮ੍ਰਿਤਸਰ ਗਏ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆਂ (ਵੀਡੀਓ)

ਉਨ੍ਹਾਂ ਨੇ ਦੱਸਿਆ ਕਿ 15 ਸਤੰਬਰ 2021 ਨੂੰ ਸਰਹੱਦੀ ਕਿਸਾਨਾਂ ਵੱਲੋਂ ਚੰਡੀਗੜ੍ਹ ਵਿੱਚ ਧਰਨਾ ਦਿੱਤਾ ਗਿਆ ਸੀ ਅਤੇ 18 ਅਕਤੂਬਰ ਨੂੰ ਇਕ ਉੱਚ ਪੱਧਰੀ ਮੀਟਿੰਗ ਹੋਈ ਸੀ, ਜਿਸ ਵਿਚ ਸਰਕਾਰ ਨੇ ਇਸ ਨੂੰ ਵੱਡਾ ਮੁੱਦਾ ਮੰਨਦੇ ਹੋਏ 15 ਦਿਨ ਦਾ ਸਮਾਂ ਮੰਗਿਆ ਸੀ, ਪਰ ਇਕ ਮਹੀਨਾ ਬੀਤ ਜਾਣ ’ਤੇ ਵੀ ਕਿਸਾਨਾਂ ਨੂੰ ਹੁਣ ਤੱਕ ਮੁਆਵਜ਼ਾ ਨਹੀਂ ਮਿਲਿਆ। ਸੁਸਾਇਟੀ ਦੇ ਪ੍ਰਧਾਨ ਅਤੇ ਹੋਰ ਕਿਸਾਨ ਆਗੂਆਂ ਨੇ ਕਿਹਾ ਕਿ 50 ਫੀਸਦੀ ਮੁਆਵਜ਼ਾ ਪੰਜਾਬ ਸਰਕਾਰ ਨੇ ਦੇਣਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦਾ ਬਹਾਨਾ ਨਾ ਬਣਾਵੇ ਅਤੇ ਸੈਂਟਰ ਸਰਕਾਰ ਨੂੰ ਕਿਸਾਨਾਂ ਨੇ ਗਵਰਨਰ ਪੰਜਾਬ ਦੇ ਰਾਹੀਂ ਅਪੀਲ ਕਰਦੇ ਹੋਏ ਕਿਹਾ ਕਿ ਕੇਂਦਰ ਵੀ ਕਾਨੂੰਨਾਂ ਦੀਆਂ ਧੱਜੀਆਂ ਨਾ ਉਡਾਵੇ। ਉਹਨਾਂ ਨੇ ਕਿਹਾ ਕਿ ਇੱਕ ਹਫ਼ਤੇ ਦੇ ਅੰਦਰ-ਅੰਦਰ ਸਰਹੱਦੀ ਕਿਸਾਨਾਂ ਨੂੰ ਹਰ ਹਾਲ ਵਿੱਚ ਮੁਆਵਜ਼ਾ ਮਿਲਣਾ ਚਾਹੀਦਾ ਹੈ।

ਪੜ੍ਹੋ ਇਹ ਵੀ ਖ਼ਬਰ - ਖ਼ਾਸ ਖ਼ਬਰ : UK ਸਮੇਤ ਇਨ੍ਹਾਂ 12 ਦੇਸ਼ਾਂ ਤੋਂ ਆਉਣ ਵਾਲੇ ਮੁਸਾਫਰਾਂ ਦੀ ਅੰਮ੍ਰਿਤਸਰ ’ਚ ਸੌਖੀ ਨਹੀਂ ਹੋਵੇਗੀ ਐਂਟਰੀ

rajwinder kaur

This news is Content Editor rajwinder kaur