ਖੇਤਾਂ 'ਚ ਕੰਮ ਕਰ ਰਹੇ ਕਿਸਾਨ 'ਤੇ ਡਿੱਗੀ ਅਸਮਾਨੀ ਬਿਜਲੀ, ਮੌਤ

06/18/2019 2:04:43 PM

ਫਿਰੋਜ਼ਪੁਰ (ਕੁਮਾਰ) - ਫਿਰੋਜ਼ਪੁਰ ਦੇ ਪਿੰਡ ਬਜੀਦਪੁਰ ਵਿਖੇ ਅੱਜ ਸਵੇਰੇ ਅਚਾਨਕ ਅਸਮਾਨੀ ਬਿਜਲੀ ਡਿੱਗਣ ਕਾਰਨ ਖੇਤਾਂ 'ਚ ਕੰਮ ਕਰ ਰਹੇ ਇਕ ਕਿਸਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਕਿਸਾਨ ਦੀ ਪਛਾਣ ਨਿਸ਼ਾਨ ਸਿੰਘ ਪੁੱਤਰ ਮਹਿੰਦਰ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਸਵੇਰ ਦੇ ਸਮੇਂ ਅਸਮਾਨੀ ਬਿਜਲੀ ਡਿੱਗਣ ਕਾਰਨ ਜ਼ੋਰਦਾਰ ਧਮਾਕਾ ਹੋਇਆ ਸੀ, ਜਿਸ ਦੀ ਲਪੇਟ 'ਚ ਆਇਆ ਨਿਸ਼ਾਨ ਸਿੰਘ ਉੱਪਰ ਉਠਣ ਤੋਂ ਬਾਅਦ ਹੇਠਾਂ ਡਿੱਗ ਗਿਆ। ਹੇਠਾਂ ਡਿੱਗਦੇ ਸਾਰ ਉਸ ਦੇ ਕੱਪੜੇ ਸੜ ਗਏ ਅਤੇ ਉਸ ਦੀ ਮੌਕੇ 'ਤੇ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ 20 ਦਿਨ ਬਾਅਦ ਨਿਸ਼ਾਨ ਦਾ ਵਿਆਹ ਸੀ ਅਤੇ ਘਰ 'ਚ ਉਸ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਨਿਸ਼ਾਨ ਦੀ ਮੌਤ ਹੋ ਜਾਣ 'ਤੇ ਉਸ ਦੇ ਘਰ 'ਚ ਮਾਤਮ ਪੈਦਾ ਹੈ ਗਿਆ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

rajwinder kaur

This news is Content Editor rajwinder kaur