ਬੀਬਾ ਬਾਦਲ ਦੇ ਦਫ਼ਤਰ ਅੱਗੇ ਧਰਨਾ ਲਾਉਣ ਆਏ ਕਿਸਾਨਾਂ ਨੂੰ ਪੁਲਸ ਨੇ ਰੋਕਿਆ

Monday, Jul 27, 2020 - 06:16 PM (IST)

ਬੀਬਾ ਬਾਦਲ ਦੇ ਦਫ਼ਤਰ ਅੱਗੇ ਧਰਨਾ ਲਾਉਣ ਆਏ ਕਿਸਾਨਾਂ ਨੂੰ ਪੁਲਸ ਨੇ ਰੋਕਿਆ

ਮਾਨਸਾ ਸੰਦੀਪ ਮਿੱਤਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲਾ ਮਾਨਸਾ ਵਲੋਂ ਅੱਜ ਖੇਤੀ ਆਰਡੀਨੈਂਸਾਂ, ਬਿਜਲੀ ਬਿੱਲ 2020, ਡੀਜ਼ਲ ਦੀਆਂ ਤੇਜੀ ਨਾਲ ਵਧਾਈਆਂ ਜਾ ਰਹੀਆਂ ਕੀਮਤਾਂ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਦਫਤਰ ਸਾਹਮਣੇ ਰੋਸ ਪ੍ਰਦਰਸ਼ਨ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਸ ਵਲੋਂ ਨਾਕਾ ਲਾ ਕੇ ਨਹਿਰੂ ਮੈਮੋਰੀਅਲ ਕਾਲਜ ਸਾਹਮਣੇ ਮੁੱਖ ਸੜਕ ’ਤੇ ਰੋਕ ਲਿਆ। ਜਿਸ ਤੋਂ ਬਾਅਦ ਮੁਜ਼ਾਹਰਾਕਾਰੀਆਂ ਨੇ ਮੁੱਖ ਸੜਕ ’ਤੇ ਹੀ ਧਰਨਾ ਲਗਾ ਦਿੱਤਾ।

ਜਾਣੋ ਭਾਰਤ ਦੇ ਕਿਹੜੇ ਸੂਬੇ ਵਿਚ ਹੁੰਦੀ ਹੈ ਗੰਢਿਆਂ ਦੀ 33 ਫ਼ੀਸਦੀ ਖੇਤੀ

ਇਸ ਮੌਕੇ ਜ਼ਿਲਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਦੀ ਅਗਵਾਈ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਆਪਣੇ ਟਰੈਕਟਰਾਂ ਸਮੇਤ ਟਰੈਕਟਰ ਮਾਰਚ ਵਿਚ ਪਹੁੰਚੇ ਕਿਸਾਨਾਂ ਨੇ ਸਰਕਾਰ ਦੀਆਂ ਕਾਰਪੋਰੇਟ ਪੱਖੀ ਖੇਤੀ ਨੀਤੀਆਂ ਖਿਲਾਫ ਰੋਹ ਭਰਪੂਰ ਨਾਅਰੇਬਾਜ਼ੀ ਕੀਤੀ। ਉਨ੍ਹਾਂ ਘੱਟ ਫਸਲੀ ਕੀਮਤਾਂ ਦੇ ਕੇ ਕਿਸਾਨੀ ਦੀ ਕੀਤੀ ਜਾ ਰਹੀ ਖੁੱਲੀ ਲੁੱਟ ਖਿਲਾਫ਼ ਵੀ ਸਖਤ ਵਿਰੋਧ ਜਤਾਇਆ। ਮੁਜਾਹਰੇ ਨੂੰ ਸੰਬੋਧਨ ਕਰਦਿਆਂ ਭੈਣੀਬਾਘਾ ਨੇ ਕਿਹਾ ਕਿ ਕਿਸਾਨਾਂ ਦੀ ਸੂਦਖੋਰੀ ਲੁੱਟ ਖਤਮ ਕਰਵਾਈ ਜਾਵੇ ਅਤੇ ਕਰਜ਼ਾ ਮੋੜਨ ਤੋਂ ਅਸਮਰੱਥ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਜਾਣ। ਉਨ੍ਹਾਂ ਖੁਦਕਸ਼ੀ ਪੀੜਤ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਫੌਰੀ ਰਾਹਤ ਤੇ 1-1 ਜੀਅ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ। 

ਤੁਹਾਨੂੰ ਵੀ ਹੈ ਸਵੇਰੇ ਉੱਠਦੇ ਸਾਰ ਮੋਬਾਇਲ ਫੋਨ ਦੇਖਣ ਦੀ ਆਦਤ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਇਸ ਮੌਕੇ ਬੋਲਦਿਆਂ ਕਿਸਾਨ ਆਗੂ ਮਹਿੰਦਰ ਸਿੰਘ ਰੁਮਾਣਾ, ਜਗਦੇਵ ਸਿੰਘ ਅਤੇ ਜੁਗਿੰਦਰ ਦਿਆਲਪੁਰਾ ਨੇ ਕੈਪਟਨ ਸਰਕਾਰ ਵਲੋਂ ਨਸ਼ੇ ਖਤਮ ਕਰਨ ਤੇ ਘਰ ਘਰ ਰੁਜ਼ਗਾਰ ਦੇਣ ਦੀਆਂ ਸੌਹਾਂ ਤੇ ਵਾਅਦੇ ਤੁਰੰਤ ਪੂਰੇ ਕਰਨ ਦੀ ਮੰਗ ਕੀਤੀ। ਤਹਿਸੀਲਦਾਰ ਮਾਨਸਾ ਨੇ ਨਹਿਰੂ ਕਾਲਜ ਪਹੁੰਚ ਕੇ ਪ੍ਰਸ਼ਾਸ਼ਨ ਵਲੋਂ ਮੰਗ ਪੱਤਰ ਪ੍ਰਾਪਤ ਕੀਤਾ ।

ਚੰਗੇ ਜੀਵਨ ਸਾਥੀ ਦੀ ਭਾਲ ਵਿਚ ਰਹਿੰਦੀਆਂ ਹਨ ਇਸ ਅੱਖਰ ਦੀਆਂ ਕੁੜੀਆਂ

ਇਸ ਤੋਂ ਇਲਾਵਾ ਅੱਜ ਕਿਸਾਨ ਜੱਥੇਬੰਦੀਆ ਦੇ ਸੱਦੇ ਤੇ ਕਿਸਾਨ ਯੂਨੀਅਨ ਡਕੌਂਦਾ ਗਰੁੱਪ ਵਲੋਂ ਹਜ਼ਾਰਾਂ ਕਿਸਾਨਾਂ ਨੇ ਟਰੈਕਟਰਾਂ ਤੇ ਸਵਾਰ ਹੋ ਕੇ ਮਾਨਸਾ ਵਿਖੇ ਭਾਰੀ ਵਿਰੋਧ ਪ੍ਰਦਰਸ਼ਨ ਕੀਤਾ ਤੇ ਕੇਂਦਰ ਸਰਕਾਰ ਦੀ ਅਰਥੀ ਫੂਕ ਕੇ ਭਾਰੀ ਨਾਅਰੇਬਾਜ਼ੀ ਕੀਤੀ ਗਈ। ਪਿੰਡ ਖਿਆਲਾ ਦੀ ਅਨਾਜ ਮੰਡੀ ਵਿਚ ਭਾਰੀ ਰੈਲੀ ਕੀਤੀ ਗਈ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਕਮੇਟੀ ਮੈਂਬਰ ਕੁਲਵੰਤ ਸਿੰਘ ਕਿਸ਼ਨਗੜ੍ਹ, ਜ਼ਿਲਾ ਜਨਰਲ ਸਕੱਤਰ ਮਹਿੰਦਰ ਸਿੰਘ ਭੈਣੀਬਾਘਾ ਨੇ ਸੰਬੋਧਨ ਕਰਦਿਆਂ ਮੰਗ ਕੀਤੀ ਕਿ ਕਿਸਾਨੀ ਮੰਗਾਂ ਤੁਰੰਤ ਮੰਨੀਆਂ ਜਾਣ।

ਸਿਰ ਦਰਦ ਦੂਰ ਕਰਨ ਦੇ ਨਾਲ-ਨਾਲ ਇਨ੍ਹਾਂ ਬੀਮਾਰੀਆਂ ਦਾ ਇਲਾਜ ਕਰਦੈ ‘ਅਦਰਕ ਦਾ ਪਾਣੀ’


author

rajwinder kaur

Content Editor

Related News