ਕਿਸਾਨਾਂ ਨੂੰ ਗੁਲਾਬੀ ਸੁੰਡੀ ਕਾਰਨ ਖ਼ਰਾਬ ਹੋਈ ਨਰਮੇ ਦੀ ਫ਼ਸਲ ਦਾ ਨਹੀਂ ਮਿਲਿਆ ਮੁਆਵਜ਼ਾ, ਦਿੱਤਾ ਧਰਨਾ

04/08/2022 2:46:08 PM

ਮਾਨਸਾ (ਚਾਹਲ) : ਦੇਸ਼ ਦਾ ਅੰਨਦਾਤਾ ਸਰਕਾਰ ਦੀਆਂ ਗਲਤ ਨੀਤਿਆਂ ਕਾਰਨ ਪ੍ਰੇਸ਼ਾਨੀ ਦੇ ਦੌਰ ’ਚੋਂ ਗੁਜ਼ਰ ਰਿਹਾ ਹੈ। ਮਾਨਸਾ ਜ਼ਿਲ੍ਹੇ ’ਚ ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦਾ ਅਜੇ ਤੱਕ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਮਿਲਿਆ ਜਿਸ ਦੀ ਵਜ੍ਹਾ ਨਾਲ ਵੱਖ-ਵੱਖ ਕਿਸਾਨ ਸੰਗਠਨਾਂ ਦੀ ਅਗਵਾਈ ’ਚ ਕਿਸਾਨ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨ ਜੱਥੇਬੰਦੀਆਂ ਨੇ ਕਿਸਾਨ ਮਜ਼ਦੂਰਾਂ ਨੂੰ ਨਾਲ ਲੈ ਕੇ ਡਿਪਟੀ ਕਮਿਸ਼ਨਰ ਕਰਾਲੀਆ ਸਾਹਮਣੇ ਧਰਨਾ ਦਿੱਤਾ ਅਤੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਆਉਣ ਵਾਲੇ ਸਮੇਂ ’ਚ ਇਹ ਸੰਘਰਸ਼  ਹੋਰ ਤਿੱਖਾ ਕਰਨ ਦੀ ਚੇਤਾਵਨੀ ਦਿੱਤੀ।

PunjabKesari

ਇਹ ਵੀ ਪੜ੍ਹੋ : ਮਿੱਡੂਖੇੜਾ ਕਤਲ ਕਾਂਡ : ਸ਼ਾਰਪ ਸ਼ੂਟਰਾਂ ਦੀ ਗ੍ਰਿਫ਼ਤਾਰੀ ਤੋਂ 7 ਦਿਨਾਂ ਬਾਅਦ ਹੋਏ ਅਹਿਮ ਖ਼ੁਲਾਸੇ

ਕਿਸਾਨਾਂ ਨੇ ਮੰਗ ਕੀਤੀ ਕਿ ਨਰਮੇ ਦੀ ਫ਼ਸਲ ਦਾ ਕਿਸਾਨਾਂ ਨੂੰ ਮੁਆਵਜ਼ਾ ਮਿਲੇ ਅਤੇ ਮਜ਼ਦੂਰਾਂ ਨੂੰ ਉਨ੍ਹਾਂ ਦੀ ਮਜ਼ਦੂਰੀ ਦਿੱਤੀ ਜਾਵੇ। ਕਿਸਾਨਾਂ ਨੇ ਕਿਹਾ ਕਿ ਅਧਿਕਾਰੀਆਂ ਦੀ ਮਿਲੀਭੁਗਤ ਕਾਰਨ ਨਰਮੇ ਦੇ ਮੁਆਵਜ਼ੇ ਦੇ ਬਟਵਾਰੇ ਨੂੰ ਲੈ ਕੇ ਵੱਡਾ ਘਪਲਾ ਹੋਇਆ ਹੈ ਜਿਸ ਦੀ ਜਾਂਚ ਹੋਣੀ ਚਾਹੀਦੀ ਹੈ। ਉੱਥੇ ਹੀ ਕਿਸਾਨ ਨੇਤਾਵਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਕਿਸਾਨ ਮਜ਼ਦੂਰਾਂ ਨੂੰ ਮੁਆਵਜ਼ਾ ਨਾ ਦਿੱਤਾ ਗਿਆ ਤਾਂ ਉਹ ਸਿਹਤ ਮੰਤਰੀ ਦੇ ਘਰ ਸਾਹਮਣੇ ਵੀ ਧਰਨਾ ਦੇਣਗੇ।

ਇਹ ਵੀ ਪੜ੍ਹੋ : ਪਟਿਆਲਾ ’ਚ ਹੋਏ 19 ਸਾਲਾ ਮੁੰਡੇ ਦੇ ਕਤਲ ਕਾਂਡ ’ਚ ਅਹਿਮ ਖ਼ੁਲਾਸਾ, 2 ਗ੍ਰਿਫ਼ਤਾਰ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Anuradha

Content Editor

Related News