ਕਿਸਾਨਾਂ ਨੂੰ ਸੰਘਰਸ਼ ਦੇ ਰਾਹ ਪਾਉਣ ਲਈ ਕੇਂਦਰ ਸਣੇ ਕੈਪਟਨ ਸਰਕਾਰ ਵੀ ਜ਼ਿੰਮੇਵਾਰ: ਹਰਸਿਮਰਤ ਬਾਦਲ

Friday, Dec 11, 2020 - 06:08 PM (IST)

ਤਲਵੰਡੀ ਸਾਬੋ (ਮੁਨੀਸ਼): ਦਿੱਲੀ ਦੇ ਟਿੱਕਰੀ ਬਾਰਡਰ ਤੇ ਖ਼ੇਤੀ ਕਾਨੂੰਨਾਂ ਖ਼ਿਲਾਫ਼ ਮੋਰਚਾ ਲਾ ਕੇ ਬੈਠੇ ਕਿਸਾਨਾਂ 'ਚੋਂ ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਲਾਲੇਆਣਾ ਦੇ ਕਿਸਾਨ ਲਖਵੀਰ ਸਿੰਘ ਦੀ ਹਾਰਟ ਅਟੈਕ ਕਾਰਣ ਮੌਤ ਹੋ ਗਈ ਸੀ।ਅੱਜ ਮ੍ਰਿਤਕ ਕਿਸਾਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਪੁੱਜੇ, ਜਿਨ੍ਹਾਂ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਪਰਿਵਾਰਕ ਮੈਂਬਰਾਂ ਨੂੰ ਆਰਥਿਕ ਮਦਦ ਵੀ ਦਿੱਤੀ, ਜਿੱਥੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ 'ਤੇ ਖ਼ੇਤੀ ਕਾਨੂੰਨ ਨੂੰ ਖ਼ੁਦ ਗਲਤ ਮੰਨ ਨੇ ਵੀ ਵਾਪਸ ਨਹੀਂ ਲੈ ਰਹੀ, ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ 'ਤੇ ਵੀ ਕਿਸਾਨਾਂ ਪ੍ਰਤੀ ਆਪਣਾ ਫਰਜ਼ ਨਾ ਨਿਭਾਉਣ ਦੇ ਦੋਸ਼ ਲਗਾਏ ਹਨ।

ਇਹ ਵੀ ਪੜ੍ਹੋ: ਅਬੋਹਰ 'ਚ ਭਿਆਨਕ ਹਾਦਸਾ, ਪਿਕਅੱਪ ਗੱਡੀ ਪਲਟਣ ਨਾਲ 4 ਲੋਕਾਂ ਦੀ ਦਰਦਨਾਕ ਮੌਤ

ਉਨ੍ਹਾਂ ਕਿਹਾ ਕਿ ਦੇਸ਼ ਦੇ ਅੰਨਦਾਤੇ ਕਿਸਾਨ ਲਈ ਕਾਲੇ ਕਾਨੂੰਨ ਬਣਾਉਣ ਵਾਲੇ ਮੰਤਰੀਆਂ ਨੇ ਸ਼ਹੀਦ ਕਿਸਾਨ ਲਖਵੀਰ ਸਿੰਘ ਦੇ ਘਰਾਂ 'ਚ ਆ ਕੇ ਦੁੱਖ ਦੇਖਣਾ ਚਾਹੀਦਾ ਹੈ ਤਾਂ ਉਨ੍ਹਾਂ ਨੂੰ ਪਤਾ ਲੱਗੇ ਕਿ ਦੇਸ਼ ਦਾ ਅੰਨਦਾਤਾ ਕਿਸ ਤਰ੍ਹਾਂ ਕੁਰਬਾਨੀ ਕਰ ਰਿਹਾ ਹੈ,ਹਰਸਿਮਤਰ ਕੌਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਸੰਘਰਸ਼ ਦੇ ਰਾਹ ਪਾਉਣ ਲਈ ਨਾ ਕੇਵਲ ਕੇਂਦਰ ਸਰਕਾਰ ਸਗੋਂ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੀ ਬਰਾਬਰ ਦੀ ਜ਼ਿੰਮੇਵਾਰ ਹੈ।ਉਨ੍ਹਾਂ ਕਿਹਾ ਕਿ ਸੂਬੇ ਦਾ ਮੁੱਖ ਮੰਤਰੀ ਹੋਣ ਨਾਤੇ ਕਿਸਾਨਾਂ ਦੀ ਅਗਵਾਈ ਕਰਨ ਦੀ ਬਜਾਏ ਕੈਪਟਨ ਅਮਰਿੰਦਰ ਸਿੰਘ ਆਪਣੇ ਕੇਸਾਂ ਕਾਰਣ ਫਾਰਮ ਹਾਊਸ ਵਿਖੇ ਆਰਾਮ ਫਰਮਾ ਰਹੇ ਹਨ।

ਇਹ ਵੀ ਪੜ੍ਹੋ: ਪਿੰਡ ਬੱਡੂਵਾਲ ਦੇ ਨੌਜਵਾਨ ਸੰਦੀਪ ਸਿੰਘ ਨੇ ਰਚਿਆ ਇਤਿਹਾਸ, ਦਰਜ ਕਰਾਇਆ ਚੌਥਾ ਵਰਲਡ ਰਿਕਾਰਡ

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸ਼ੁਰੂ ਤੋਂ ਹੀ ਕਹਿੰਦੇ ਆ ਰਹੇ ਹਨ ਕਿ ਉਨ੍ਹਾਂ ਆਪਣਾ ਅਸਤੀਫਾ ਜੇਬ ਵਿੱਚ ਰੱਖਿਆ ਹੋਇਆ ਹੈ ਪਰ ਜੇ ਉਨ੍ਹਾਂ ਨੂੰ ਕਿਸਾਨ ਹਿੱਤਾਂ ਦੀ ਫਿਕਰ ਹੁੰਦੀ ਤਾਂ ਉਹ ਆਪਣਾ ਅਸਤੀਫਾ ਉਸ ਦਿਨ ਕੇਂਦਰੀ ਗ੍ਰਹਿ ਮੰਤਰੀ ਅੱਗੇ ਰੱਖ ਆਂਉਦੇ, ਜਿਸ ਦਿਨ ਉਹ ਉਨ੍ਹਾਂ ਨੂੰ ਮਿਲਣ ਗਏ ਸਨ, ਕਿਉਂਕਿ ਜੇ ਸੂਬੇ ਦਾ ਮੁੱਖ ਮੰਤਰੀ ਅਸਤੀਫਾ ਦੇ ਦਿੰਦਾ ਤਾਂ ਕੇਂਦਰ ਨੂੰ ਗੋਡੇ ਟੇਕਦਿਆਂ ਖੇਤੀ ਕਾਨੂੰਨ ਵਾਪਿਸ ਲੈਣਾ ਪੈਂਦਾ।


Shyna

Content Editor

Related News