ਕਿਸਾਨੀ ਮਸਲਾ ਹੱਲ ਨਾ ਹੋਇਆ ਤਾਂ ਛੱਡਾਂਗਾ ਮੰਡਲ ਪ੍ਰਧਾਨਗੀ: ਭਾਜਪਾ ਆਗੂ

12/08/2020 5:58:19 PM

ਭਵਾਨੀਗੜ੍ਹ (ਵਿਕਾਸ, ਸੰਜੀਵ): ਨਵੇਂ ਖ਼ੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦੇ ਨਾਲ ਨਾਲ ਹੁਣ ਕੇਂਦਰ ਦੀ ਭਾਜਪਾ ਸਰਕਾਰ ਨੂੰ ਆਪਣੀ ਹੀ ਪਾਰਟੀ ਦੇ ਆਗੂਆਂ ਦਾ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਜਿਸ ਦੇ ਚੱਲਦਿਆਂ ਅੱਜ ਭਾਰਤੀ ਜਨਤਾ ਪਾਰਟੀ ਭਵਾਨੀਗੜ੍ਹ ਮੰਡਲ ਦੇ ਪ੍ਰਧਾਨ ਵਿਜੇ ਕੁਮਾਰ ਸਿੰਗਲਾ ਨੇ ਖ਼ੇਤੀ ਕਾਨੂੰਨਾਂ ਖ਼ਿਲਾਫ਼ ਲੰਮੇ ਸਮੇਂ ਤੋਂ ਚੱਲ ਰਹੇ ਕਿਸਾਨ ਸੰਘਰਸ਼ ਦਾ ਸਮਰਥਨ ਕਰਦਿਆਂ ਕਿਹਾ ਕਿ ਜੇਕਰ 9 ਦਸੰਬਰ ਨੂੰ ਕੇਂਦਰੀ ਮੰਤਰੀਆਂ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਹੋਣ ਵਾਲੀ ਮੀਟਿੰਗ 'ਚ ਕਿਸਾਨਾਂ ਦਾ ਮਸਲਾ ਹੱਲ ਨਾ ਕੀਤਾ ਗਿਆ ਤਾਂ ਉਹ ਮੰਡਲ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦੇਣਗੇ।ਉਨ੍ਹਾਂ ਕਿਹਾ ਕਿ ਇਹ ਮਸਲਾ ਸਿਰਫ਼ ਕਿਸਾਨਾਂ ਦਾ ਹੀ ਨਹੀਂ ਸਗੋਂ ਪੰਜਾਬ ਦੇ ਸਮੁੱਚੇ ਵਰਗਾਂ ਦੇ ਹਿੱਤਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਦੁਕਾਨਦਾਰ, ਆੜ੍ਹਤੀਏ, ਵਪਾਰੀ, ਮਜ਼ਦੂਰ ਅਤੇ ਨੌਜਵਾਨ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਵਿੱਚ ਸ਼ਾਮਲ ਹੋ ਰਹੇ ਹਨ।

ਸਿੰਗਲਾ ਨੇ ਕਿਹਾ ਕਿ ਉਹ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦੇ ਹਨ ਕਿ ਉਹ ਕਿਸਾਨਾਂ ਦਾ ਦਰਦ ਸਮਝ ਕੇ ਇਨ੍ਹਾਂ ਖੇਤੀ ਬਿਲਾਂ ਨੂੰ ਤੁਰੰਤ ਵਾਪਸ ਲੈਣ ਦਾ ਫ਼ੈਸਲਾ ਕਰਨ। ਇਸ ਮੌਕੇ ਪਵਨ ਕੁਮਾਰ, ਜੀਵਨ ਕੁਮਾਰ ਕਾਂਸਲ, ਰਜਿੰਦਰ ਗੋਇਲ, ਸੁਰੇਸ਼ ਜਿੰਦਲ, ਸੁਰਿੰਦਰ ਕੁਮਾਰ ਜੇਠੀ ਤੇ ਯੂਥ ਆਗੂ ਜਗਦੀਪ ਸਿੰਘ ਗੱਗੂ ਤੂਰ ਵੀ ਹਾਜ਼ਰ ਸਨ।


Shyna

Content Editor

Related News