ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ''ਤੇ ਕਿਸਾਨਾਂ ਨੇ ਮੋਗਾ-ਜਲੰਧਰ ਨੈਸ਼ਨਲ ਹਾਈਵੇ ਕੀਤਾ ਜਾਮ

Sunday, Oct 13, 2024 - 03:24 PM (IST)

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ''ਤੇ ਕਿਸਾਨਾਂ ਨੇ ਮੋਗਾ-ਜਲੰਧਰ ਨੈਸ਼ਨਲ ਹਾਈਵੇ ਕੀਤਾ ਜਾਮ

ਮੋਗਾ (ਸਤੀਸ਼)- ਧਰਮਕੋਟ ਅਕਤੂਬਰ ਸਤੀਸ਼ ਸੰਯੁਕਤ ਕਿਸਾਨ ਮੋਰਚੇ ਵੱਲੋਂ ਝੋਨੇ ਦੀ ਖਰੀਦ ਨੂੰ ਲੈ ਕੇ ਅੱਜ ਸਮੁੱਚੇ ਪੰਜਾਬ ਅੰਦਰ ਜਿੱਥੇ 12 ਤੋਂ 3 ਵਜੇ ਤੱਕ ਸੜਕਾਂ ਤੇ ਜਾਮ ਲਗਾਇਆ ਅਤੇ ਧਰਨਾ ਲਾਇਆ ਜਾ ਰਿਹਾ ਹੈ। ਉੱਥੇ ਹੀ ਧਰਮਕੋਟ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਵੱਲੋਂ ਮੋਗਾ ਜਲੰਧਰ ਨੈਸ਼ਨਲ ਹਾਈਵੇ 'ਤੇ ਧਰਨਾ ਲਾਇਆ ਗਿਆ ਤੇ ਹਾਈਵੇ ਜਾਮ ਕੀਤਾ ਗਿਆ। ਇਸ ਮੌਕੇ 'ਤੇ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਜਾਣ ਬੁਝ ਕੇ ਖ਼ਰਾਬ ਕਰ ਰਹੀ ਹੈ। ਕਿਸਾਨਾਂ ਦੀ ਝੋਨੇ ਦੀ ਫਸਲ ਮੰਡੀਆਂ 'ਚ ਰੁਲ ਰਹੀ ਹੈ ਪਰ ਸਰਕਾਰ ਵੱਲੋਂ ਖ਼ਰੀਦ ਨਹੀਂ ਕੀਤੀ ਜਾ ਰਹੀ। 

ਇਹ ਵੀ ਪੜ੍ਹੋ-  ਜਾਇਦਾਦ ਨੂੰ ਲੈ ਕੇ 2 ਭਰਾਵਾਂ ’ਚ ਤਕਰਾਰ, ਭਰਜਾਈ ਨਾਲ ਕੀਤੀ ਸ਼ਰਮਨਾਕ ਹਰਕਤ

ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੰਡੀਆਂ ਵਿੱਚ ਕਿਸਾਨਾਂ ਦੀ ਝੋਨੇ ਦੀ ਫ਼ਸਲ ਦੀ ਖ਼ਰੀਦ ਨਾ ਕੀਤੀ ਤਾਂ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸੁੱਖ ਗਿੱਲ, ਤੋਤਾ ਸਿੰਘ ਵਾਲਾ, ਕੁਲਜੀਤ ਸਿੰਘ ਪੰਡੋਰੀ, ਗੁਰਪ੍ਰੀਤ ਸਿੰਘ ਚੀਮਾ, ਕਿਰਤੀ ਕਿਸਾਨ ਯੂਨੀਅਨ ਹਰਦੀਪ ਸਿੰਘ ਪੰਡੋਰੀ, ਜਸਵੰਤ ਸਿੰਘ, ਬੂਟਾ ਸਿੰਘ ਪੰਡੋਰੀ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਹਰਦਿਆਲ ਸਿੰਘ ਘਾਲੀ, ਤਰਸੇਮ ਸਿੰਘ, ਅਮਰਜੀਤ ਸਿੰਘ, ਸ਼ੈਲਰ ਐਸੋਸੀਏਸ਼ਨ ਆਗੂ ਤੋਂ ਇਲਾਵਾ ਵੱਡੀ ਗਿਣਤੀ 'ਚ ਕਿਸਾਨ ਹਾਜ਼ਰ ਸਨ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਪਤੀ ਦਾ ਖੌਫਨਾਕ ਕਾਰਾ, ਦਿਵਿਆਂਗ ਪੁੱਤਰ ਕਾਰਨ ਪਤਨੀ ਨੂੰ ਦਿੱਤੀ ਦਰਦਨਾਕ ਮੌਤ 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News