ਆਪਣੀ ਪੁੱਤਾਂ ਵਾਂਗ ਪਾਲੀ ਫਸਲ ਕਿਸਾਨ ਘੱਟ ਰੇਟ ਤੇ ਵੇਚਣ ਲਈ ਮਜਬੂਰ: ਭੂੰਦੜ

10/13/2019 10:17:42 PM

ਬੋਹਾ/ ਮਾਨਸਾ (ਮਨਜੀਤ/ਮਿੱਤਲ)- ਪੰਜਾਬ ਦੀਆਂ ਸੂਬੇ ਭਰ ਮੰਡੀਆਂ ਵਿੱਚ ਹੋ ਰਹੀ ਫਸਲ ਦੀ ਬੇਕਦਰੀ, ਰੁਜਗਾਰ ਮੰਗਦੇ ਨੌਜਵਾਨ, ਵਧੀਕੀਆਂ ਕਰਨਾ ਦੇ ਮਾਮਲੇ ਵਿੱਚ ਪੰਜਾਬ ਦੀ ਕੈਪਟਨ ਸਰਕਾਰ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਇਸ ਸਰਕਾਰ ਦੀ ਕਾਰਗੁਜਾਰੀ ਤੋਂ ਹਰ ਵਰਗ ਦੁੱਖੀ ਹੈ। ਇਹ ਸ਼ਬਦ ਮੈਂਬਰ ਰਾਜ ਸਭਾ ਅਤੇ ਸ਼੍ਰੌਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਬਲਵਿੰਦਰ ਸਿੰਘ ਭੂੰਦੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੇ। ਉਨ੍ਹਾਂ ਕਿਹਾ ਕਿ ਅਜੇ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦਨ ਹੋਣ ਲੱਗੀ ਹੈ। ਪਰ ਮੰਡੀਆਂ ਵਿੱਚ ਕਿਸਾਨਾਂ ਦੀ ਪੁੱਛ ਪ੍ਰਤੀਤ ਨਾ ਹੋਣ ਕਾਰਨ ਇਹ ਝੋਨਾ ਉਨ੍ਹਾਂ ਨੂੰ ਵੇਚਣ ਲਈ ਹਰਿਆਣੇ ਦੀਆਂ ਮੰਡੀਆਂ ਵਿੱਚ ਜਾਣਾ ਪੈ ਰਿਹਾ ਹੈ। ਜਿੱਥੇ ਉਨ੍ਹਾਂ ਨੂੰ ਵਾਧੂ ਖਰਚੇ ਅਤੇ ਘੱਟ ਰੇਟ ਤੇ ਆਪਣੀ ਫਸਲ ਵੇਚਣ ਲਈ ਮਜਬੂਰ ਹਨ। ਭੂੰਦੜ ਨੇ ਕਿਹਾ ਕਿ ਆਪਣੇ ਕੀਤੇ ਹੋਏ ਵਾਅਦਿਆਂ ਮੁਤਾਬਕ ਸਰਕਾਰ ਨੂੰ ਕਿਸਾਨਾਂ ਨੂੰ ਫਸਲ ਦਾ ਵਾਜਬ ਮੁੱਲ ਦੇ ਕੇ ਉਨ੍ਹਾਂ ਦੀ ਬਾਂਹ ਫੜਨੀ ਚਾਹੀਦੀ ਹੈ। ਪਰ ਅਜਿਹਾ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਸਮੱਸਿਆਵਾਂ ਨੂੰ ਅਣਦੇਖਿਆ ਕਰਕੇ ਸਰਕਾਰ ਦੇ ਮੰਤਰੀ ਆਪਸ ਵਿੱਚ ਕਾਟੋ-ਕਲੇਸ਼ ਕਰ ਰਹੇ ਹਨ। ਭੂੰਦੜ ਨੇ ਕਿਹਾ ਕਿ ਪੰਜਾਬ ਵਿੱਚ ਦਿਨ-ਦਿਹਾੜੇ ਨਸ਼ੇ ਦਾ ਬੋਲਬਾਲਾ ਹੈ ਅਤੇ ਚਿੱਟੇ ਦੀ ਤਸ਼ਕਰੀ ਵਧੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਇਸ ਮਾਮਲੇ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਪੱਤਰਕਾਰਾਂ ਵੱਲੋਂ ਕੀਤੇ ਗਏ ਸਵਾਲ ਦਾ ਜਵਾਬ ਦਿੰਦਿਆਂ ਭੂੰਦੜ ਨੇ ਕਿਹਾ ਕਿ ਜਿਸ ਸਿੱਖ ਦੀ ਦਸਤਾਰ ਜਿਲ੍ਹਾ ਲੁਧਿਆਣਾ ਵਿਖੇ ਉਤਾਰੀ ਗਈ ਹੈ। ਉਸ ਮਾਮਲੇ ਦੀ ਨਿਰਪੱਖ ਤੋਰ ਤੇ ਜਾਂਚ ਕਰਵਾਕੇ ਦੋਸ਼ੀ ਖਿਲਾਫ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਨਾਲ ਗੁਰਮੇਲ ਸਿੰਘ ਫਫੜੇ, ਡਾ: ਨਿਸ਼ਾਨ ਸਿੰਘ, ਬਲਵਿੰਦਰ ਸਿੰਘ ਪਟਵਾਰੀ, ਜਗਸੀਰ ਸਿੰਘ ਅੱਕਾਂਵਾਲੀ, ਸੋਹਣਾ ਸਿੰਘ ਕਲੀਪੁਰ, ਬਲਵਾਨ ਸਿੰਘ ਗੋਬਿੰਦਪੁਰਾ, ਬਿੰਦਰ ਸਿੰਘ ਮੰਘਾਣੀਆਂ, ਜਥੇਦਾਰ ਅਮਰਜੀਤ ਸਿੰਘ ਕੁਲਾਣਾ, ਕਾਲਾ ਕੁਲਰੀਆਂ, ਮੇਵਾ ਸਿੰਘ ਬਾਂਦਰਾਂ, ਰੰਗੀ ਖਾਰਾ, ਜਥੇਦਾਰ ਅਮਰਜੀਤ ਸਿੰਘ ਕੁਲਾਣਾ, ਦਵਿੰਦਰ ਸਿੰਘ ਚੱਕ ਅਲੀਸ਼ੇਰ, ਬੌਬੀ ਜੈਨ ਸਰਦੂਲਗੜ੍ਹ ਤੋਂ ਇਲਾਵਾ ਹੋਰ ਵੀ ਮੌਜੂਦ ਸਨ।


Bharat Thapa

Content Editor

Related News