ਕੇਂਦਰ ਖ਼ਿਲਾਫ਼ ਰੋਸ ਵੱਜੋਂ ਕਿਸਾਨਾਂ ਨੇ 4 ਘੰਟੇ ਫ੍ਰੀ ਕਰਵਾਇਆ ਟੋਲ ਪਲਾਜਾ

02/15/2024 3:45:15 PM

ਭਵਾਨੀਗੜ੍ਹ (ਵਿਕਾਸ ਮਿੱਤਲ)- ਦਿੱਲੀ ਕੂਚ ਕਰ ਰਹੇ ਕਿਸਾਨਾਂ ਨੂੰ ਰੋਕਣ ਲਈ ਉਨ੍ਹਾਂ 'ਤੇ ਹਰਿਆਣਾ ਸਰਕਾਰ ਵੱਲੋਂ ਲਾਠੀਚਾਰਜ, ਫਾਇਰਿੰਗ ਕਰਨ ਤੇ ਅੱਥਰੂ ਗੈਸ ਛੱਡਣ ਦੇ ਵਿਰੋਧ 'ਚ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਲ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ 'ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇੱਥੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ 'ਤੇ ਸਥਿਤ ਕਾਲਾਝਾੜ ਟੋਲ ਪਲਾਜਾ ਨੂੰ ਸਵੇਰੇ 11 ਤੋਂ 2 ਵਜੇ ਤੱਕ ਪਰਚੀ ਮੁਕਤ ਕੀਤਾ ਗਿਆ। 

ਇਹ ਵੀ ਪੜ੍ਹੋ : ਪੰਜਾਬ 'ਚ ਪੈਟਰੋਲ ਅਤੇ ਡੀਜ਼ਲ ਦੀ ਖ਼ਰੀਦ ਨਹੀਂ ਕਰਨਗੇ ਪੈਟਰੋਲੀਅਮ ਡੀਲਰਜ਼, 22 ਫਰਵਰੀ ਨੂੰ ਹੜਤਾਲ ਦਾ ਐਲਾਨ

ਇਸ ਮੌਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਸ਼ੈਅ 'ਤੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨਾਲ ਅਜਿਹਾ ਘਟੀਆ ਵਤੀਰਾ ਕੀਤਾ ਜਾ ਰਿਹਾ ਹੈ। ਅਤਿਆਚਾਰ ਰਾਹੀਂ ਜਮੂਹਰੀਅਤ ਢੰਗਾਂ ਨਾਲ ਹੱਕੀ ਮੰਗਾਂ ਦੀ ਪੂਰਤੀ ਲਈ ਦਿੱਲੀ ਜਾ ਰਹੇ ਕਿਸਾਨਾਂ ਦਾ ਲਹੂ ਡੋਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਨਾਲ ਕਿਸਾਨੀ ਸੰਘਰਸ਼ ਵਧੇਰੇ ਤੇਜ਼ ਹੋਣਗੇ। ਇਸ ਮੌਕੇ ਗੁਰਮੀਤ ਸਿੰਘ ਭੱਟੀਵਾਲ, ਜਗਮੋਹਨ ਸਿੰਘ, ਗੁਰਮੀਤ ਸਿੰਘ ਕਪਿਆਲ, ਕਰਮ ਸਿੰਘ ਬਲਿਆਲ, ਨਿਰਮਲ ਸਿੰਘ, ਰਘਬੀਰ ਸਿੰਘ ਭਵਾਨੀਗੜ੍ਹ, ਜਸਪਾਲ ਸਿੰਘ ਘਰਾਚੋਂ, ਬਲਜਿੰਦਰ ਸਿੰਘ ਸੰਘਰੇੜੀ, ਜਰਨੈਲ ਸਿੰਘ ਘਰਾਚੋਂ, ਅਜੈਬ ਸਿੰਘ ਸੰਘਰੇੜੀ, ਸ਼ਮਸ਼ੇਰ ਸਿੰਘ, ਬਿੰਦਰ ਸਿੰਘ, ਮੁਕੇਸ਼ ਮਲੌਦ, ਗੁਰਚਰਨ ਸਿੰਘ ਘਰਾਚੋਂ ਮਨਜਿੰਦਰ ਸਿੰਘ ਘਾਬਦਾਂ, ਚਮਕੌਰ ਸਿੰਘ ਭੱਟੀਵਾਲ, ਸੁਖਵੀਰ ਸਿੰਘ ਆਦਿ ਕਿਸਾਨ ਆਗੂ ਹਾਜ਼ਰ ਸਨ।

ਇਹ ਵੀ ਪੜ੍ਹੋ : ਸ਼ੰਭੂ ਬਾਰਡਰ 'ਤੇ ਫਾਇਰਿੰਗ ਤੇ ਅੱਥਰੂ ਗੈਸ ਦੇ ਗੋਲਿਆਂ ਕਾਰਨ ਗੰਭੀਰ ਫੱਟੜ ਹੋਇਆ ਝਬਾਲ ਦਾ ਕਿਸਾਨ ਆਗੂ ਜੱਸਾ ਸਿੰਘ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


Shivani Bassan

Content Editor

Related News