‘ਕੇਂਦਰ ਸਰਕਾਰ ਨੇ ‘ਜੈ ਜਵਾਨ ਜੈ ਕਿਸਾਨ’ ਦੇ ਨਾਅਰੇ ਨੂੰ ਹੁਣ ‘ਜਾ ਜਵਾਨ ਮਾਰ ਕਿਸਾਨ’ ਬਣਾ ਦਿੱਤੈ’

Monday, Nov 30, 2020 - 12:05 PM (IST)

‘ਕੇਂਦਰ ਸਰਕਾਰ ਨੇ ‘ਜੈ ਜਵਾਨ ਜੈ ਕਿਸਾਨ’ ਦੇ ਨਾਅਰੇ ਨੂੰ ਹੁਣ ‘ਜਾ ਜਵਾਨ ਮਾਰ ਕਿਸਾਨ’ ਬਣਾ ਦਿੱਤੈ’

ਭਵਾਨੀਗੜ੍ਹ (ਕਾਂਸਲ) - ਕੇਂਦਰ ਵੱਲੋਂ ਲਾਗੂ ਕੀਤੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵੱਲ ਕੂਚ ਕਰ ਰਹੀਆਂ ਕਿਸਾਨ ਜਥੇਬੰਦੀਆਂ ਨਾਲ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਹਰਿਆਣਾ ’ਚ ਮੁਲਾਕਾਤ ਕਰਕੇ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਪੂਰਾ ਸਮਰਥਨ ਦਿੱਤੇ ਜਾਣ ਦਾ ਭਰੋਸਾ ਦਿੱਤਾ। ਇਸ ਮੌਕੇ ਕਿਸਾਨਾਂ ਅਤੇ ਕਾਂਗਰਸੀ ਆਗੂਆਂ ਨੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।

ਚੜ੍ਹਦੀ ਸਵੇਰ ਵਿਆਹ ’ਚ ਖੁਸ਼ੀ ਦੇ ਵਾਜੇ ਵਜਾਉਣ ਜਾ ਰਹਿਆਂ ਦੇ ਆਪਣੇ ਹੀ ਘਰ ਵਿਛੇ ਸੱਥਰ (ਤਸਵੀਰਾਂ)

ਆਪਣੇ ਸੰਬੋਧਨ ’ਚ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਦੇ ਕਿਸਾਨ ਇਕਜੁੱਟ ਹੋ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਸ ਲਈ ਇਸ ਸੰਘਰਸ਼ ’ਚ ਕਿਸਾਨਾਂ ਦੀ ਜਿੱਤ ਨਿਸ਼ਚਿਤ ਹੈ ਤੇ ਪ੍ਰਧਾਨ ਮੰਤਰੀ ਨਰਿੰਦਰ ਮੌਦੀ ਨੂੰ ਆਪਣੇ ਅੜਿਅਲ ਰਵੱਈਏ ਨੂੰ ਛੱਡ ਦੇ ਕਿਸਾਨਾਂ ਦੇ ਸੰਘਰਸ਼ ਅੱਗੇ ਝੁੱਕਣਾ ਪਵੇਗਾ। 

ਪੜ੍ਹੋ ਇਹ ਵੀ ਖਬਰ - ਡਾਇਟਿੰਗ ਤੋਂ ਬਿਨਾਂ ਕੀ ਤੁਸੀਂ ‘ਭਾਰ’ ਘੱਟ ਕਰਨਾ ਚਾਹੁੰਦੇ ਹੋ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਉਨ੍ਹਾਂ ਕਿਹਾ ਕਿ ਕੇਂਦਰ ਦੀ ਨਰਿੰਦਰ ਮੌਦੀ ਦੀ ਸਰਕਾਰ ਨੇ ਦੇਸ਼ ਦੇ ਜਵਾਨਾਂ ਨੂੰ ਕਿਸਾਨਾਂ ਦੇ ਖ਼ਿਲਾਫ਼ ਖੜ੍ਹੇ ਕਰਕੇ ‘ਜੈ ਜਵਾਨ ਜੈ ਕਿਸਾਨ’ ਦੇ ਨਾਅਰੇ ਨੂੰ ਹੁਣ ‘ਜਾ ਜਵਾਨ ਮਾਰ ਕਿਸਾਨ’ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਕਿਸਾਨਾਂ ਦੇ ਨਾਲ ਹੈ ਅਤੇ ਪੂਰਨ ਰੂਪ ’ਚ ਇਸ ਸੰਘਰਸ਼ ਦਾ ਸਮਰਥਨ ਕਰਦੀ ਹੈ ਅਤੇ ਕੇਂਦਰ ਸਰਕਾਰ ਤੋਂ ਮੰਗ ਕਰਦੀ ਹੈ ਕਿ ਉਹ ਇਹ ਕਾਲੇ ਕਾਨੂੰਨਾਂ ਨੂੰ ਤੁਰੰਤ ਰੱਦ ਕਰੇ। 

ਪੜ੍ਹੋ ਇਹ ਵੀ ਖਬਰ - ਵਾਸਤੂ ਸ਼ਾਸਤਰ ਅਨੁਸਾਰ : ਲੂਣ ਦੀ ਵਰਤੋਂ ਨਾਲ ਜਾਣੋਂ ਕਿਉ ਜਲਦੀ ਅਮੀਰ ਹੋ ਜਾਂਦੇ ਹਨ ਲੋਕ!

ਇਸ ਮੌਕੇ ਉਨ੍ਹਾਂ ਦੇ ਨਾਲ ਸੁਰਜੀਤ ਸਿੰਘ ਫਤਿਹਗੜ੍ਹ ਭਾਦਸੋਂ ਆਗੂ ਬੀ.ਕੇ.ਯੂ. ਏਕਤਾ ਸਿੱਧੂਪੁਰ, ਰਾਜਿੰਦਰ ਰਾਜਾ ਚੇਅਰਮੈਨ ਜ਼ਿਲ੍ਹਾ ਯੋਜਨਾਂ ਬੋਰਡ, ਵਰਿੰਦਰ ਪੰਨਵਾ ਚੇਅਰਮੈਨ ਬਲਾਕ ਸੰਮਤੀ, ਜਗਮੀਤ ਸਿੰਘ ਭੋਲਾ ਪ੍ਰਧਾਨ ਟਰੱਕ ਯੂਨੀਅਨ, ਰਣਜੀਤ ਸਿੰਘ ਤੂਰ ਸਾਬਕਾ ਪ੍ਰਧਾਨ ਟਰੱਕ ਯੂਨੀਅਨ, ਸੁਖਵੀਰ ਸਿੰਘ ਸੁੱਖੀ ਪ੍ਰਧਾਨ ਆੜਤੀਆਂ ਐਸੋਂ., ਜਗਤਾਰ ਸ਼ਰਮਾ ਨਿੱਜੀ ਸਹਾਇਕ, ਬਲਵਿੰਦਰ ਸਿੰਘ ਘਾਬਦੀਆਂ ਸਮੇਤ ਵੱਡੀ ਗਿਣਤੀ ’ਚ ਇਲਾਕੇ ਦੇ ਸਰਪੰਚ ਪੰਚ ਅਤੇ ਕਿਸਾਨ ਮੌਜੂਦ ਸਨ।

ਪੜ੍ਹੋ ਇਹ ਵੀ ਖਬਰ - Beauty Tips : ਸਰਦੀਆਂ ’ਚ ਹੋਣ ਵਾਲੀਆਂ ਚਿਹਰੇ ਦੀਆਂ ਸਮਸਿਆਵਾਂ ਨੂੰ ਇੰਝ ਕਰੋ ਦੂਰ, ਆਵੇਗਾ ਨਿਖ਼ਾਰ


author

rajwinder kaur

Content Editor

Related News