ਕੇਂਦਰ ਖ਼ਿਲਾਫ਼ ਮੁੜ ਅੰਦੋਲਨ ਦੀ ਤਿਆਰੀ ''ਚ ਪੰਜਾਬ ਦੇ ਕਿਸਾਨ, ਹੁਣ ਇਸ ਮਾਮਲੇ ''ਚ ਚੰਡੀਗੜ੍ਹ ਲਾਉਣਗੇ ਧਰਨਾ

Saturday, Dec 02, 2023 - 06:37 PM (IST)

ਕੇਂਦਰ ਖ਼ਿਲਾਫ਼ ਮੁੜ ਅੰਦੋਲਨ ਦੀ ਤਿਆਰੀ ''ਚ ਪੰਜਾਬ ਦੇ ਕਿਸਾਨ, ਹੁਣ ਇਸ ਮਾਮਲੇ ''ਚ ਚੰਡੀਗੜ੍ਹ ਲਾਉਣਗੇ ਧਰਨਾ

ਚੰਡੀਗੜ੍ਹ- ਪੰਜਾਬ 'ਚ ਆਏ ਦਿਨ ਕਿਸਾਨਾਂ ਵੱਲੋਂ ਧਰਨੇ ਲਾਏ ਜਾ ਰਹੇ ਹਨ। ਹਾਲ ਹੀ 'ਚ ਖ਼ਬਰ ਸਾਹਮਣੇ ਆਈ ਹੈ ਕਿ ਪੰਜਾਬ ਦੇ ਕਿਸਾਨਾਂ ਨੇ ਇਕ ਵਾਰ ਫਿਰ ਕੇਂਦਰ ਸਰਕਾਰ ਖ਼ਿਲਾਫ਼ ਅੰਦੋਲਨ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਜਥੇਬੰਦੀਆਂ ਨੇ 18 ਜਨਵਰੀ ਤੋਂ ਚੰਡੀਗੜ੍ਹ 'ਚ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।  ਕਿਸਾਨ ਜਥੇਬੰਦੀਆਂ ਦਾ ਇਲਜ਼ਾਮ ਹੈ ਕਿ ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਸੱਤਾ ਦੀ ਦੁਰਵਰਤੋਂ ਕਰ ਰਹੀ ਹੈ ਅਤੇ ਪੰਜਾਬ ਦਾ ਪਾਣੀ ਦੂਜੇ ਰਾਜਾਂ ਨੂੰ ਭੇਜਣ ਲਈ ਦਬਾਅ ਪਾ ਰਹੀ ਹੈ। ਇਸ ਪ੍ਰਦਰਸ਼ਨ ਵਿੱਚ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਬਾਰੇ ਵੀ ਆਵਾਜ਼ ਉਠਾਈ ਜਾਵੇਗੀ। ਸੂਤਰਾਂ ਮੁਤਾਬਕ ਕਿਸਾਨ ਆਗੂ 8 ਜਨਵਰੀ ਨੂੰ ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਮਿਲ ਕੇ ਆਪਣੇ ਅੰਦੋਲਨ ਲਈ ਜਗ੍ਹਾ ਮੁਹੱਈਆ ਕਰਵਾਉਣਗੇ।

 ਇਹ ਵੀ ਪੜ੍ਹੋ- ਹਸਪਤਾਲ 'ਚ ਦਾਖ਼ਲ ਬੱਚਿਆਂ ਨੂੰ ਮਿਲਣ ਪਹੁੰਚੇ ਹਰਜੋਤ ਬੈਂਸ, ਪ੍ਰਿੰਸੀਪਲ ਖ਼ਿਲਾਫ਼ ਲਿਆ ਸਖ਼ਤ ਐਕਸ਼ਨ

ਕਿਸਾਨ ਜਥੇਬੰਦੀਆਂ ਵੱਲੋਂ ਕਿਹਾ ਗਿਆ ਕਿ ਇਸ ਵਾਰ ਉਹ ਚੰਡੀਗੜ੍ਹ ਬਾਰਡਰ ’ਤੇ ਮੁਹਾਲੀ 'ਚ ਧਰਨਾ ਨਹੀਂ ਦੇਣਗੇ। ਇਸ ਵਾਰ ਉਨ੍ਹਾਂ ਦਾ ਪ੍ਰਦਰਸ਼ਨ ਚੰਡੀਗੜ੍ਹ 'ਚ ਹੀ ਹੋਵੇਗਾ, ਕਿਉਂਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ। ਜੇਕਰ ਚੰਡੀਗੜ੍ਹ ਪ੍ਰਸ਼ਾਸਨ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਦਾ ਹੈ ਤਾਂ ਇਹ ਉਨ੍ਹਾਂ ਦੇ ਅਧਿਕਾਰਾਂ ਦੇ ਖਿਲਾਫ਼ ਹੈ। ਚੰਡੀਗੜ੍ਹ 'ਚ ਕਿੱਥੇ ਹੋਵੇਗਾ ਪ੍ਰਦਰਸ਼ਨ ਇਸ ਬਾਰੇ 8 ਜਨਵਰੀ ਨੂੰ ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਫ਼ੈਸਲਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ-  ਦੋ ਕਾਰਾਂ ਦੀ ਭਿਆਨਕ ਟੱਕਰ 'ਚ ਔਰਤ ਤੇ ਬੱਚਾ ਗੰਭੀਰ ਜ਼ਖ਼ਮੀ, ਮੰਤਰੀ ਧਾਲੀਵਾਲ ਨੇ ਪਹੁੰਚਾਏ ਹਸਪਤਾਲ

ਇਹ ਫ਼ੈਸਲਾ ਸ਼ਨੀਵਾਰ ਨੂੰ ਸੈਕਟਰ-35 ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ 5 ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਦੌਰਾਨ ਲਿਆ ਗਿਆ। ਇਸ ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਤਰਫੋਂ ਬਲਬੀਰ ਸਿੰਘ ਰਾਜੇਵਾਲ, ਕੁੱਲ ਹਿੰਦ ਕਿਸਾਨ ਫੈਡਰੇਸ਼ਨ ਤਰਫੋਂ ਪ੍ਰੇਮ ਸਿੰਘ, ਕਿਸਾਨ ਸੰਘਰਸ਼ ਕਮੇਟੀ ਦੀ ਤਰਫੋਂ ਕਮਲਪ੍ਰੀਤ ਪੰਨੂ, ਭਾਰਤੀ ਕਿਸਾਨ ਯੂਨੀਅਨ ਮਾਨਸਾ ਅਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੀ ਤਰਫੋਂ ਭੋਗ ਸਿੰਘ ਸ਼ਾਮਲ ਹੋਏ। ਹਰਜਿੰਦਰ ਸਿੰਘ ਟਾਂਡਾ ਸਮੇਤ ਹੋਰ ਕਿਸਾਨ ਆਗੂਆਂ ਨੇ ਸ਼ਿਰਕਤ ਕੀਤੀ। ਇਹ ਪੰਜ ਜਥੇਬੰਦੀਆਂ ਹੁਣ 23 ਦਸੰਬਰ ਨੂੰ ਮੁੜ ਮੀਟਿੰਗਾਂ ਕਰਕੇ ਤਿਆਰੀਆਂ ਦਾ ਜਾਇਜ਼ਾ ਲੈਣਗੀਆਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News