ਖੇਤੀ ਕਾਨੂੰਨਾਂ ਖ਼ਿਲਾਫ਼ 12ਵੇਂ ਦਿਨ ਵੀ ਰੇਲਵੇ ਟਰੈਕ ''ਤੇ ਡਟੇ ਕਿਸਾਨ

10/13/2020 1:02:15 PM

ਸ੍ਰੀ ਮੁਕਤਸਰ ਸਾਹਿਬ(ਪਵਨ ਤਨੇਜਾ, ਰਿਣੀ, ਖ਼ੁਰਾਣਾ)-ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਦਾ ਵਿਰੋਧ ਜਾਰੀ ਹੈ। ਸਥਾਨਕ ਰੇਲਵੇ ਸਟੇਸ਼ਨ ਦੇ ਰੇਲਵੇ ਟਰੈਕਾਂ 'ਤੇ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ। ਮੋਰਚਾ ਅੱਜ 12ਵੇਂ ਦਿਨ ਵੀ ਜਾਰੀ ਰਿਹਾ। ਅੱਜ 12ਵੇਂ ਦਿਨ ਵੀ ਕਿਸਾਨਾਂ ਨੇ ਰੇਲਵੇ ਟਰੈਕ ਜਾਮ ਰੱਖਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਹੁਣ ਕੋਲੇ ਅਤੇ ਬਿਜਲੀ ਸੰਕਟ ਦਾ ਕਹਿ ਕੇ ਕਿਸਾਨਾਂ ਦੇ ਸੰਘਰਸ਼ ਨੂੰ ਕਮਜ਼ੋਰ ਕਰਨਾ ਚਾਹੁੰਦੀ ਹੈ, ਪਰ ਕਿਸਾਨ ਕਿਸੇ ਕੀਮਤ 'ਤੇ ਆਪਣਾ ਸੰਘਰਸ਼ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਉਹ ਬਿਜਲੀ ਅਤੇ ਖ਼ਾਦ ਬਿਨ੍ਹਾਂ ਸਾਰ ਲੈਣਗੇ ਪਰ ਆਉਣ ਵਾਲੀ ਪੀੜ੍ਹੀ ਲਈ ਮੁਸੀਬਤਾਂ ਖੜ੍ਹੀਆਂ ਨਹੀਂ ਹੋਣ ਦੇਣਗੇ। ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਭਰਵੀਂ ਨਾਅਰੇਬਾਜ਼ੀ ਵੀ ਕੀਤੀ। ਇਸ ਤੋਂ ਇਲਾਵਾ ਜਗਦੇਵ ਸਿੰਘ ਕਾਨਿਆਂਵਾਲੀ, ਗੁਰਤੇਜ ਸਿੰਘ, ਸੁਖਦੇਵ ਸਿੰਘ, ਜਰਨੈਲ ਸਿੰਘ, ਬਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਗੋਬਿੰਦ ਸਿੰਘ, ਅਮਰਜੀਤ ਸਿੰਘ ਆਦਿ ਕਿਸਾਨ ਆਗੂਆਂ ਨੇ ਵੀ ਸੰਬੋਧਨ ਕੀਤਾ।


Aarti dhillon

Content Editor

Related News