26 ਜਨਵਰੀ ਦੀ ਟਰੈਕਟਰ ਪਰੇਡ ’ਚ ਸ਼ਾਮਲ ਹੋਣ ਲਈ ਪਿੰਡ ਭਾਗਸਰ ਅਤੇ ਭੰਗੇਵਾਲਾ ਤੋਂ ਕਿਸਾਨਾਂ ਦਾ ਜਥਾ ਰਵਾਨਾ

01/23/2021 1:14:05 PM

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ਪਵਨ ਤਨੇਜਾ): ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਵਿਖੇ 26 ਜਨਵਰੀ ਨੂੰ ਜੋ ਟਰੈਕਟਰ ਪਰੇਡ ਦਾ ਸੱਦਾ ਦਿੱਤਾ ਗਿਆ ਹੈ, ਉਸ ਵਿਚ ਸ਼ਾਮਲ ਹੋਣ ਲਈ ਇਸ ਖੇਤਰ ਦੇ ਪਿੰਡ ਭਾਗਸਰ ਤੋਂ ਕਿਸਾਨਾਂ ਦਾ ਇਕ ਹੋਰ ਜਥਾ ਟਰੈਕਟਰ-ਟਰਾਲੀ ’ਤੇ ਦਿੱਲੀ ਜਾਣ ਲਈ ਰਵਾਨਾ ਹੋਇਆ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਆਪਣੀਆਂ ਜਮੀਨਾਂ ਨੂੰ ਬਚਾਉਣ ਲਈ ਕੇਂਦਰ ਸਰਕਾਰ ਨਾਲ ਹਰ ਲੜਾਈ ਲੜਨ ਲਈ ਤਿਆਰ ਹਨ।

ਇਸ ਮੌਕੇ ਸੁਖਪਾਲ ਸਿੰਘ ਗਿੱਲ, ਗੁਰਦੀਪ ਸਿੰਘ ਗਿੱਲ, ਦਵਿੰਦਰ ਸਿੰਘ, ਲਛਮਣ ਸਿੰਘ, ਗੁਰਸੰਤ ਸਿੰਘ, ਜਪਨੀਤ ਸਿੰਘ, ਰਵਿੰਦਰ ਸਿੰਘ ਤੇ ਮਹਿਕਦੀਪ ਸਿੰਘ ਆਦਿ ਮੌਜ਼ੂਦ ਸਨ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਉਕਤ ਪਿੰਡ ਤੋਂ ਵੱਡੀ ਗਿਣਤੀ ਵਿਚ ਕਿਸਾਨਾਂ ਦੇ ਕਾਫਲੇ ਦਿੱਲੀ ਗਏ ਹੋਏ ਹਨ ਅਤੇ ਅਜੇ ਹੋਰ ਕਿਸਾਨ ਦਿੱਲੀ ਜਾਣ ਦੀਆਂ ਤਿਆਰੀਆਂ ਕਰ ਰਹੇ ਹਨ। ਇਸੇ ਦੌਰਾਨ ਹੀ ਪਿੰਡ ਭੰਗੇਵਾਲਾ ਤੋਂ ਵੀ ਕਿਸਾਨਾਂ ਦਾ ਇਕ ਜਥਾ 26 ਜਨਵਰੀ ਦੀ ਟਰੈਕਟਰ ਪਰੇਡ ਵਿਚ ਸ਼ਾਮਲ ਹੋਣ ਲਈ ਦਿੱਲੀ ਜਾਣ ਵਾਸਤੇ ਰਵਾਨਾ ਹੋਇਆ। ਇਸ ਮੌਕੇ ਜਸਵਿੰਦਰ ਸਿੰਘ ਸੰਧੂ ਸਾਬਕਾ ਮੈਂਬਰ, ਈਸ਼ਇੰਦਰ ਸਿੰਘ ਜੈਲਦਾਰ, ਯਾਦਵਿੰਦਰ ਸਿੰਘ ਪ੍ਰਧਾਨ, ਭੁਪਿੰਦਰ ਸਿੰਘ, ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ, ਕੁਲਦੀਪ ਸਿੰਘ, ਚਮਕੌਰ ਸਿੰਘ, ਮਿੱਠੂ ਸਿੰਘ ਅਤੇ ਅੰਗਰੇਜ ਸਿੰਘ ਆਦਿ ਕਿਸਾਨ ਮੌਜ਼ੂਦ ਸਨ। ਇਸ ਸਮੇਂ ਕਿਸਾਨਾਂ ਨੇ ਖੇਤੀ ਕਾਨੂੰਨਾਂ ਦੇ ਖਿਲਾਫ਼ ਅਤੇ ਕੇਂਦਰ ਸਰਕਾਰ ਦੇ ਵਿਰੁੱਧ ਜੋਰਦਾਰ ਨਾਅਰੇਬਾਜੀ ਕੀਤੀ। 


Shyna

Content Editor

Related News