4 ਥਾਈਂ ਕਿਸਾਨਾਂ ਦਾ ਧਰਨਾ ਰਿਹਾ ਜਾਰੀ, ਕਿਹਾ- ''ਜਦੋਂ ਤੱਕ ਹੱਲ ਨਹੀਂ ਨਿਕਲਦਾ, ਉਦੋਂ ਤਕ ਨਹੀਂ ਹਟਾਂਗੇ...''
Monday, Oct 28, 2024 - 12:29 AM (IST)
ਮੋਗਾ (ਕਸ਼ਿਸ਼ ਸਿੰਗਲਾ)- ਬੀਤੇ ਦਿਨ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਨਾਲ ਕੀਤੀ ਮੀਟਿੰਗ ਬੇਸਿੱਟਾ ਨਿਕਲਣ ਤੋਂ ਬਾਅਦ ਕਿਸਾਨ ਦੂਸਰੇ ਦਿਨ ਵੀ ਪੰਜਾਬ ਦੀਆਂ ਚਾਰ ਥਾਵਾਂ 'ਤੇ ਲੱਗੇ ਧਰਨਿਆਂ 'ਤੇ ਪੂਰੀ ਤਰ੍ਹਾਂ ਨਾਲ ਡਟੇ ਰਹੇ। ਇਸ ਦੌਰਾਨ ਮੋਗਾ, ਫਿਰੋਜ਼ਪੁਰ, ਲੁਧਿਆਣਾ ਮੇਨ ਰੋਡ ਤੇ ਡਗਰੂ ਫਾਟਕਾਂ ਨਜ਼ਦੀਕ ਕਿਸਾਨਾਂ ਦਾ ਧਰਨਾ ਨਿਰੰਤਰ ਜਾਰੀ ਰਿਹਾ। ਇਸ ਧਰਨੇ 'ਚ ਮੌਜੂਦ ਕਿਸਾਨਾਂ ਨੇ ਕਿਹਾ ਕਿ ਜਿੰਨਾ ਚਿਰ ਸਾਡੇ ਸੂਬਾ ਪੱਧਰੀ ਆਗੂ ਮੀਟਿੰਗ ਕਰ ਕੇ ਕੋਈ ਹੱਲ ਨਹੀਂ ਕੱਢਦੇ, ਉਦੋਂ ਤੱਕ ਇਹ ਧਰਨਾ ਜਾਰੀ ਰਹੇਗਾ।
ਧਰਨੇ ਵਿੱਚ ਪੁੱਜੇ ਤਹਿਸੀਲਦਾਰ ਲਖਵਿੰਦਰ ਸਿੰਘ ਨੇ ਕਿਹਾ ਕਿ ਅਸੀਂ ਕਿਸਾਨਾਂ ਨਾਲ ਰਾਬਤਾ ਕਾਇਮ ਕਰ ਰਹੇ ਹਾਂ ਕਿ ਧਰਨੇ ਨੂੰ ਖ਼ਤਮ ਕੀਤਾ ਜਾਵੇ, ਕਿਉਂਕਿ ਮੋਗਾ ਮੰਡੀ ਵਿੱਚ ਖਰੀਦ ਪ੍ਰਬੰਧ ਬਿਹਤਰ ਤਰੀਕੇ ਨਾਲ ਚੱਲ ਰਹੇ ਹਨ ਅਤੇ ਲਿਫਟਿੰਗ ਦਾ ਕੰਮ ਵੀ ਤੇਜ਼ੀ ਨਾਲ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੂੰ ਕੋਈ ਦਿੱਕਤ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ- ਆਵਾਰਾ ਪਸ਼ੂ ਨੂੰ ਬਚਾਉਂਦਿਆਂ ਵਾਪਰ ਗਿਆ ਭਾਣਾ, ਇਕ ਔਰਤ ਦੀ ਹੋ ਗਈ ਮੌਤ, 3 ਹੋਰ ਜ਼ਖ਼ਮੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e