ਭਗਤਾ ਭਾਈ ਚੌਂਕ ''ਚ ਲੱਗੇਗਾ ਧਰਨਾ, ਸਿਰਫ਼ ਸਕੂਲ ਵੈਨ ਤੇ ਐਮਰਜੈਂਸੀ ਵਾਹਨਾਂ ਨੂੰ ਮਿਲੇਗੀ ਐਂਟਰੀ
Monday, Oct 28, 2024 - 12:51 AM (IST)

ਭਗਤਾ ਭਾਈ (ਢਿੱਲੋਂ)- ਬੀਤੇ ਦਿਨ ਕਿਸਾਨ ਆਗੂਆਂ ਤੇ ਪ੍ਰਸ਼ਾਸਨ ਵਿਚਾਲੇ ਹੋਈ ਮੀਟਿੰਗ ਤੋਂ ਕਿਸਾਨ ਸੰਤੁਸ਼ਟ ਨਹੀਂ ਹਨ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਜ਼ਿਲ੍ਹਾ ਪ੍ਰਸ਼ਾਸਨ ਖੁਦ ਆ ਕੇ ਉਨ੍ਹਾਂ ਨਾਲ ਆਪਣੀਆਂ ਕਹੀਆਂ ਹੋਈਆਂ ਗੱਲਾਂ ਨੂੰ ਲਾਗੂ ਕਰਨ ਬਾਰੇ ਕੋਈ ਪਾਰਦਰਸ਼ੀ ਢੰਗ ਨਾਲ ਸਾਫ਼ ਨਹੀਂ ਕਰਦਾ, ਉਦੋਂ ਤੱਕ ਧਰਨਾ ਜਾਰੀ ਰਹੇਗਾ ਤੇ ਉਸ ਤੋਂ ਬਾਅਦ ਹੀ ਕੋਈ ਅਗਲਾ ਫ਼ੈਸਲਾ ਲਿਆ ਜਾਵੇਗਾ।
ਫ਼ਿਲਹਾਲ ਦੀ ਘੜੀ ਧਰਨਾ ਹਰ ਹਾਲਤ ਜਾਰੀ ਰਹੇਗਾ ਤੇ ਇਸ ਧਰਨੇ ਦੌਰਾਨ ਸਿਰਫ਼ ਐਮਰਜੈਂਸੀ ਵਾਹਨਾਂ ਤੇ ਸਕੂਲੀ ਵੈਨਾਂ ਨੂੰ ਛੋਟ ਦਿੱਤੀ ਜਾਵੇਗੀ, ਜਦਕਿ ਆਮ ਪਬਲਿਕ ਲਈ ਟਰੈਫ਼ਿਕ ਦੇ ਬਦਲਵੇਂ ਪ੍ਰਬੰਧ ਕਰਨੇ ਜ਼ਿਲ੍ਹਾ ਪੁਲਸ ਮੁਖੀ ਦੀ ਜਿੰਮੇਵਾਰੀ ਹੋਵੇਗੀ।
ਇਹ ਵੀ ਪੜ੍ਹੋ- ਭੇਤਭਰੇ ਹਾਲਾਤਾਂ 'ਚ ਕੁੜੀ ਦੀ ਹੋਈ ਮੌਤ ਦੇ ਮਾਮਲੇ 'ਚ ਸਨਸਨੀਖੇਜ਼ ਖੁਲਾਸਾ, ਦਰਜ ਹੋਈ FIR
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e