ਮਲੋਟ ’ਚ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਦਾ ਕਿਸਾਨਾਂ ਕੀਤਾ ਵਿਰੋਧ

08/19/2021 1:48:52 AM

ਮਲੋਟ (ਗੋਇਲ,ਰਿਣੀ,ਜੱਜ)- ਮਲੋਟ ਦੌਰੇ ’ਤੇ ਆਏ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਪਵਨ ਗੋਇਲ ਅਤੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਦਾ ਕਿਸਾਨਾਂ ਵੱਲੋਂ ਪੰਜਾਬ ਪੈਲੇਸ ਦੇ ਬਾਹਰ ਵਿਰੋਧ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਕਾਂਗਰਸ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਇਸ ਦੌਰਾਨ ਕਿਸਾਨ ਆਗੂਆ ਨੇ ਦੱਸਿਆ ਕਿ ਉਹ ਕਾਂਗਰਸ ਦੇ ਲੀਡਰਾਂ ਕੋਲੋਂ ਇਸ ਗੱਲ ਦਾ ਜਵਾਬ ਲੈਣ ਲਈ ਆਏ ਹਨ ਕਿ ਉਨ੍ਹਾਂ ਨੇ ਚੋਣਾਂ ਦੌਰਾਨ ਕੀਤੇ ਕਿਹੜੇ ਵਾਅਦੇ ਪੂਰੇ ਕੀਤੇ ਹਨ। ਕਾਂਗਰਸ ਨੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ, ਘਰ-ਘਰ ਰੋਜ਼ਗਾਰ ਦੇਣ, ਨਸ਼ਾ ਖਤਮ ਕਰਨ ਦੇ ਜੋ ਵਾਅਦੇ ਕੀਤੇ ਸਨ, ਉਹ ਅਜੇ ਤੱਕ ਪੂਰੇ ਨਹੀਂ ਕੀਤੇ ਗਏ। ਇਸ ਦੌਰਾਨ ਵੱਡੀ ਗਿਣਤੀ ’ਚ ਕਿਸਾਨ ਹਾਜ਼ਰ ਸਨ।


Bharat Thapa

Content Editor

Related News