ਰੇਲ ਰੋਕੋ ਅੰਦੋਲਨ ਦੇ ਦੂਜੇ ਦਿਨ ਵੀ ਰੇਲ ਪਟੜੀਆਂ ਤੇ ਡਟੇ ਰਹੇ ਕਿਸਾਨ

10/02/2020 4:49:05 PM

ਸੰਗਰੂਰ(ਵਿਜੈ ਕੁਮਾਰ ਸਿੰਗਲਾ)-ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਵਿਰੋਧੀ ਕਾਨੂੰਨਾਂ ਦੇ ਖ਼ਿਲਾਫ਼ ਜਥੇਬੰਦੀਆਂ ਵੱਲੋਂ ਅਣਮਿੱਥੇ ਸਮੇਂ ਲਈ ਰੇਲਾਂ ਰੋਕਣ ਦੇ ਦਿੱਤੇ ਸੱਦੇ ਤਹਿਤ ਅੱਜ ਦੂਜੇ ਦਿਨ ਵੀ ਸੰਗਰੂਰ ਦੇ ਰੇਲਵੇ ਸਟੇਸ਼ਨ ਦੇ ਸਾਹਮਣੇ ਕਿਸਾਨ ਰੇਲਵੇ ਲਾਈਨਾਂ ਤੇ ਡਟੇ ਰਹੇ 
ਅੱਜ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ, ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ, ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ, ਬੀਕੇਯੂ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਕੁੱਲ ਹਿੰਦ ਕਿਸਾਨ ਸਭਾ (ਅਜੇ ਭਵਨ) ਦੇ ਸੂਬਾ ਸਕੱਤਰ ਮੇਜਰ ਸਿੰਘ ਪੁੰਨਾਂਵਾਲ, ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਮਾਸਟਰ ਹਰਦੇਵ ਸਿੰਘ ਘਨੌਰੀ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਅਤਬਾਰ ਸਿੰਘ ਬਾਦਸ਼ਾਹਪੁਰ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਜਗਸੀਰ ਨਮੋਲ, ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਆਗੂ ਨਿਰਮਲ ਸਿੰਘ ਬਟੜਿਆਣਾ, ਬੀਕੇਯੂ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫਤਿਹਗੜ੍ਹ ਭਾਦਸੋਂ ਨੇ ਕਿਹਾ ਕਿ ਕੇਂਦਰ ਸਰਕਾਰ ਦੁਆਰਾ ਲੈਂਦੇ ਖੇਤੀ ਕਰਨ ਖੁੱਲ੍ਹੀ ਮੰਡੀ ਦੇ ਸਿਧਾਂਤਾਂ ਅਨੁਸਾਰ ਲਿਆਂਦੇ ਗਏ ਹਨ ਜਿਨ੍ਹਾਂ ਦੇ ਲਾਗੂ ਹੋਣ ਨਾਲ ਸਰਕਾਰ ਮੰਡੀਕਰਨ 'ਚੋਂ ਅਤੇ ਕਿਸਾਨ ਖੇਤਾਂ 'ਚੋਂ ਬਾਹਰ ਹੋ ਜਾਣਗੇ ਅਤੇ ਦੇਸ਼ ਦੇ ਅੰਨ ਭੰਡਾਰ ਬਹੁਕੌਮੀ ਕੰਪਨੀਆਂ ਦੇ ਹਵਾਲੇ ਹੋਣਗੇ ਅਤੇ ਖਪਤਕਾਰਾਂ ਦੀ ਵੱਡੀ ਪੱਧਰ 'ਤੇ ਲੁੱਟ ਹੋਵੇਗੀ। ਬਿਜਲੀ ਬਿੱਲ 2020 ਦੇ ਲਾਗੂ ਹੋਣ ਨਾਲ ਬਿਜਲੀ ਦਾ ਸਾਰਾ ਪ੍ਰਬੰਧ ਸੂਬਿਆਂ ਕੋਲੋਂ ਖੋਹ ਕੇ ਕੇਂਦਰ ਆਪਣੇ ਕੰਟਰੋਲ 'ਚ ਕਰ ਲਵੇਗਾ।

PunjabKesari

ਇਨ੍ਹਾਂ ਕਾਨੂੰਨਾਂ ਨਾਲ ਜਿੱਥੇ ਸੂਬਿਆਂ ਦੇ ਆਰਥਿਕ ਹਾਲਾਤ ਮਾੜੇ ਹੋਣਗੇ ਉੱਥੇ ਸੂਬਿਆਂ ਦੇ ਅਧਿਕਾਰਾਂ 'ਤੇ ਵੀ ਡਾਕਾ ਵੱਜੇਗਾ। ਆਗੂਆਂ ਨੇ ਕਾਨੂੰਨਾਂ ਦੀ ਵਾਪਸੀ ਤੱਕ ਅੰਦੋਲਨ ਜਾਰੀ ਰੱਖਣ ਦਾ ਐਲਾਨ ਕੀਤਾ ਅਤੇ ਨਾਲ ਹੀ ਸੁਖਬੀਰ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਵੱਲੋਂ ਅਤੇ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਵੱਲੋਂ ਕਿਸਾਨਾਂ ਦੇ ਹੱਕ 'ਚ ਅੰਦੋਲਨ ਕਰਨ ਦੇ ਦਾਅਵਿਆਂ ਨੂੰ ਵੀ ਪਾਖੰਡ ਦੱਸਦਿਆਂ ਇਨ੍ਹਾਂ ਸਮੇਤ ਰਾਜਨੀਤਿਕ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਨੂੰ ਕਿਸਾਨ ਸੰਘਰਸ਼ ਲਈ ਢਾਹ ਲਾਉ ਕਾਰਵਾਈਆਂ  ਕਰਾਰ ਦਿੰਦਿਆਂ ਕਿਸਾਨਾਂ ਨੂੰ ਇਨ੍ਹਾਂ ਪਾਰਟੀਆਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ

PunjabKesari।ਸਟੇਜ ਤੋਂ ਯੂਪੀ ਦੇ ਹਾਥਰਸ ਜ਼ਿਲ੍ਹੇ 'ਚ ਗੁੰਡਾ ਅਨਸਰਾਂ ਵੱਲੋਂ ਗੈਂਗਰੇਪ ਤੋਂ ਬਾਅਦ ਕਤਲ ਕੀਤੀ ਗਈ ਮਜ਼ਦੂਰ ਦੀ ਧੀ ਮਨੀਸ਼ਾ ਲਈ ਵੀ ਇਨਸਾਫ਼ ਦੀ ਮੰਗ ਕਰਦਿਆਂ ਯੂਪੀ ਦੀ ਭਾਜਪਾ ਸਰਕਾਰ ਦੀ ਨਿੰਦਾ ਕੀਤੀ। ਅੱਜ ਦੇ ਰੋਸ਼ ਧਰਨੇ ਨੂੰ ਰਣ ਸਿੰਘ ਚੱਠਾ, ਭਜਨ ਸਿੰਘ ਢੱਡਰੀਆਂ, ਭੀਮ ਸਿੰਘ ਆਲਮਪੁਰ, ਗੁਰਮੀਤ ਸਿੰਘ ਕਪਿਆਲ, ਜਰਨੈਲ ਸਿੰਘ ਜਹਾਂਗੀਰ, ਕਰਮ ਸਿੰਘ ਬਲਿਆਲ, ਬਲਵੀਰ ਜਲੂਰ, ਸਾਬਕਾ ਮੁਲਾਜ਼ਮ ਆਗੂ ਸੁਖਦੇਵ ਸਿੰਘ ਬੜੀ, ਟਰੱਕ ਯੂਨੀਅਨ ਦੇ ਪ੍ਰਧਾਨ ਮਨਜੀਤ ਸਿੰਘ ਉਪਲੀ, ਇੰਡੀਅਨ ਐਕਸ ਸਰਵਿਸਮੈਨ ਲੀਗ ਦੇ ਆਗੂ ਲਾਲ ਸਿੰਘ ਨੇ ਵੀ ਸੰਬੋਧਨ ਕੀਤਾ।

PunjabKesari


Aarti dhillon

Content Editor

Related News