ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਲਾਇਆ ਮੌਤ ਨੂੰ ਗਲੇ

11/14/2018 6:11:46 PM

ਮਾਨਸਾ (ਅਮਰਜੀਤ) - ਪੰਜਾਬ 'ਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨਾਂ ਵਲੋਂ ਅੱਜ ਵੀ ਖੁਦਕੁਸ਼ੀਆਂ ਕੀਤੀਆਂ ਜਾ ਰਹੀਆਂ ਹਨ, ਜੋ ਰੁੱਕਣ ਦਾ ਨਾਂ ਨਹੀਂ ਲੈ ਰਹੀਆਂ। ਅਜਿਹਾ ਹੀ ਇਹ ਹੋਰ ਮਾਮਲਾ ਮਾਨਸਾ ਜ਼ਿਲੇ ਦੇ ਪਿੰਡ ਦਸੋਂਦੀਆ ਦਾ ਸਾਹਮਣੇ ਆਇਆ ਹੈ, ਜਿੱਥੇ ਇਕ ਕਿਸਾਨ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਨਰਿੰਦਰ ਸਿੰਘ (39) ਵਜੋਂ ਹੋਈ ਹੈ। 

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ 6 ਏਕੜ ਜ਼ਮੀਨ ਦਾ ਮਾਲਕ ਸੀ ਪਰ ਉਸ ਨੇ ਆਪਣੀ 3 ਏਕੜ ਜ਼ਮੀਨ ਵੇਚ ਦਿੱਤੀ ਸੀ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕਿਸਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕੁਝ ਦਿਨਾਂ ਬਾਅਦ ਹੀ ਉਸ ਦੀ ਲੜਕੀ ਦਾ ਵਿਆਹ ਹੈ, ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ। ਇਸੇ ਪ੍ਰੇਸ਼ਾਨੀ ਕਾਰਨ ਉਸ ਨੇ ਜ਼ਹਿਰੀਲੀ ਚੀਜ਼ ਪੀ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਆਪਣੇ 2 ਪੁੱਤਰਾਂ, ਲੜਕੀ ਅਤੇ ਪਤਨੀ ਨੂੰ ਪਿੱਛੇ ਇਕੱਲਾ ਛੱਡ ਗਿਆ ਹੈ।

rajwinder kaur

This news is Content Editor rajwinder kaur