ਕਿਸਾਨਾਂ ਨੇ ਟੋਲ ਪਲਾਜ਼ਾ, ਰਿਲਾਇੰਸ ਪੰਪਾਂ ਅਤੇ ਸਾਇਲੋ ਪਲਾਂਟਾਂ ’ਤੇ ਧਰਨੇ ਜਾਰੀ ਰੱਖ ਕੀਤੀ ਨਾਅਰੇਬਾਜ਼ੀ

03/05/2021 11:53:57 AM

ਮੋਗਾ, ਬਾਘਾਪੁਰਾਣਾ (ਗੋਪੀ ਰਾਊਕੇ, ਸੰਦੀਪ ਸ਼ਰਮਾ ਰਾਕੇਸ਼, ਅਜੇ) - ਅੱਜ ਵੀ ਕਿਸਾਨਾਂ ਵਲੋਂ ਜ਼ਿਲ੍ਹੇ ਦੇ ਕਿਸਾਨਾਂ, ਮਜ਼ਦੂਰਾਂ ਵਲੋਂ ਰਿਲਾਇੰਸ ਪੰਪਾਂ, ਸਾਇਲੋ ਪਲਾਂਟ ਅਤੇ ਟੋਲ ਪਲਾਜ਼ਾ ਚੰਦ ਪੁਰਾਣਾ ’ਤੇ ਧਰਨਾ ਲਾ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸੇ ਤਰ੍ਹਾਂ ਕਿਸਾਨਾਂ ਵਲੋਂ ਭਾਜਪਾ ਆਗੂ ਵਿਨੇ ਸ਼ਰਮਾ ਦੀ ਰਿਹਾਇਸ਼ ਅੱਗੇ ਵੀ ਧਰਨਾ ਜਾਰੀ ਰੱਖਿਆ।

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਚਰਚਾ ਦਾ ਵਿਸ਼ਾ ਬਣੀ ਕੌਮੀ ਪਾਰਟੀ ਦੇ ਆਗੂ ਦੀ ਅਸ਼ਲੀਲ ਆਡੀਓ, ਸੋਸ਼ਲ ਮੀਡੀਆ ’ਤੇ ਹੋਈ ਵਾਇਰਲ

ਤਕਰੀਬਨ ਪਿਛਲੇ 154 ਦਿਨਾਂ ਤੋਂ ਟੋਲ ਪਲਾਜ਼ਾ ਚੰਦ ਪੁਰਾਣਾ ਵਿਖੇ ਜਨਰਲ ਸਕੱਤਰ ਹਰਮੰਦਰ ਸਿੰਘ ਡੇਮਰੂ ਦੀ ਪ੍ਰਧਾਨਗੀ ਹੇਠ ਦਿਨ-ਰਾਤ ਦਾ ਧਰਨਾ ਜਾਰੀ ਹੈ, ਜੋ ਬਹੁਤ ਹੀ ਸ਼ਾਂਤਮਈ ਅਤੇ ਜਾਬਤੇ ਵਿਚ ਰਹਿ ਕੇ ਚੱਲ ਰਿਹਾ। ਇਸ ਧਰਨੇ ਵਿਚ ਹਰ ਰੋਜ਼ ਵੱਡੀ ਗਿਣਤੀ ਵਿਚ ਕਿਸਾਨ, ਮਜ਼ਦੂਰ, ਔਰਤਾਂ ਅਤੇ ਨੌਜਵਾਨ ਹਾਜ਼ਰੀ ਭਰਦੇ ਹਨ। ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਲੋਕਾਂ ਨੂੰ ਸੜਕਾਂ ’ਤੇ ਬੈਠਣ ਲਈ ਮਜ਼ਬੂਰ ਕਰ ਦਿੱਤਾ ਹੈ।

 

ਪੜ੍ਹੋ ਇਹ ਵੀ ਖ਼ਬਰ - ਨਵ ਵਿਆਹੇ ਨੌਜਵਾਨ ਦੇ ਕਤਲ ਦੀ ਸੁਲਝੀ ਗੁੱਥੀ: ਪਤਨੀ ਦੇ ਹੀ ਆਸ਼ਕ ਨੇ ਦੋਸਤਾਂ ਨਾਲ ਮਿਲ ਦਿੱਤੀ ਸੀ ਖ਼ੌਫਨਾਕ ਮੌਤ

ਉਨ੍ਹਾਂ ਕਿਹਾ ਕਿ ਸਰਕਾਰਾਂ ਦੀਆਂ ਜ਼ਿੰਮੇਵਾਰੀਆਂ ਹੁੰਦੀਆਂ ਹਨ ਕਿ ਲੋਕਾਂ ਨੂੰ ਹਰ ਸਹੂਲਤ ਦਿੱਤੀ ਜਾਵੇ, ਪਰ ਇਸ ਦੇ ਉਲਟ ਮੋਦੀ ਹਕੂਮਤ ਨੇ ਸਿਰਫ਼ ਕਾਰਪੋਰੇਟ ਅਤੇ ਨਾਮੀ ਘਰਾਣਿਆਂ ਨੂੰ ਹੀ ਮੁੱਖ ਸਹੂਲਤਾਂ ਦੇ ਕੇ ਉਨ੍ਹਾਂ ਨੂੰ ਵੱਡੇ ਆਰਥਿਕ ਫ਼ਾਇਦੇ ਦਿੱਤੇ ਹਨ ਅਤੇ ਕਿਰਤੀ ਲੋਕਾਂ ’ਤੇ ਜਬਰੀ ਕਾਲੇ ਕਾਨੂੰਨ ਥੋਪੇ ਗਏ ਹਨ, ਜੋ ਕਿਸੇ ਵੀ ਕੀਮਤ ’ਤੇ ਮਨਜ਼ੂਰ ਨਹੀਂ ਹਨ, ਜਿੰਨਾ ਚਿਰ ਇਹ ਕਾਲੇ ਕਾਨੂੰਨ ਮੁੱਢੋ ਰੱਦ ਨਹੀਂ ਕੀਤੇ ਜਾਂਦੇ, ਉਨਾ ਚਿਰ ਕਿਸਾਨ ਸ਼ਾਂਤ ਨਹੀਂ ਹੋਣਗੇ।

ਪੜ੍ਹੋ ਇਹ ਵੀ ਖ਼ਬਰ - ...ਤੇ ਆਖਿਰਕਾਰ ਕਿਸ ਦੇ ਸਿਰ ਸੱਜੇਗਾ ਨਗਰ ਕੌਂਸਲ ਮਜੀਠਾ ਦੀ ਪ੍ਰਧਾਨਗੀ ਦਾ ‘‘ਤਾਜ’’? ਬਣੀ ਬੁਝਾਰਤ

ਉਨ੍ਹਾਂ ਕਿਹਾ ਕਿ 8 ਮਾਰਚ ਨੂੰ ਦਿੱਲੀ ਬਾਰਡਰ ’ਤੇ ਔਰਤ ਦਿਵਸ ਵੱਡੀ ਪੱਧਰ ’ਤੇ ਮਨਾਇਆ ਜਾਵੇਗਾ, ਜਿਸ ਵਿਚ ਵੱਡੀ ਗਿਣਤੀ ਵਿਚ ਜਨਾਨੀਆਂ ਸ਼ਮੂਲੀਅਤ ਕਰਨਗੀਆਂ। ਧਰਨੇ ਨੂੰ ਹਰਮੰਦਰ ਸਿੰਘ ਡੇਮਰੂ, ਅਜੀਤ ਸਿੰਘ, ਲਾਭ ਸਿੰਘ ਨੇ ਵੀ ਸੰਬੋਧਨ ਕੀਤਾ।

ਪੜ੍ਹੋ ਇਹ ਵੀ ਖ਼ਬਰ - ਰੋਪੜ ਦੇ ‘ਕਰਨਪ੍ਰੀਤ’ ਨੇ ਵਧਾਇਆ ਜ਼ਿਲ੍ਹੇ ਦਾ ਮਾਣ, ਕੈਨੇਡਾ ਦੀ ਸਰਕਾਰੀ ਯੂਨੀਵਰਸਿਟੀ ਦੇਵੇਗੀ 18 ਲੱਖ ਰੁਪਏ


rajwinder kaur

Content Editor

Related News