ਬਿੱਲ ਰੱਦ ਕਰਵਾਉਣ ਲਈ ਕਿਸਾਨਾਂ ਨੇ ਟੋਲ ਪਲਾਜ਼ੇ ’ਤੇ ਲਾਇਆ ਪੱਕਾ ਮੋਰਚਾ

10/04/2020 5:27:46 PM

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਰਿਣੀ, ਖ਼ੁਰਾਣਾ) - ਖੇਤੀ ਬਿੱਲਾਂ ਦੋ ਰੋਸ ਵਜੋਂ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਕਿਸਾਨਾਂ ਨੇ ਹੁਣ ਟੋਲ ਪਲਾਜ਼ਿਆਂ ਨੂੰ ਘੇਰਣਾ ਸ਼ੁਰੂ ਕਰ ਦਿੱਤਾ ਹੈ। ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਮਾਰਗ ’ਤੇ ਪੈਂਦੇ ਪਿੰਡ ਵੜਿੰਗ ਟੋਲ ਪਲਾਜ਼ੇ ’ਤੇ ਅੱਜ ਕਿਸਾਨਾਂ ਨੇ ਪੱਕਾ ਮੋਰਚਾ ਲਗਾਕੇ ਆਵਜਾਈ ਟੈਕਸ ਮੁਕਤ ਕਰ ਦਿੱਤੀ। ਇਸ ਮੌਕੇ ਜਾਣਕਾਰੀ ਦਿੰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਬਲਵਿੰਦਰ ਥਾਂਦੇਵਾਲਾ, ਹਰਪ੍ਰੀਤ ਝਬੇਲਵਾਲੀ, ਬੀ.ਕੇ.ਯੂ. ਸਿੱਧੂਪੁਰ ਦੇ ਜ਼ਿਲ੍ਹਾ ਮੀਤ ਪ੍ਰਧਾਨ ਪੂਰਨ ਸਿੰਘ, ਬਲਾਕ ਪ੍ਰਧਾਨ ਗੁਰਦੇਵ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਨੇ ਖੇਤੀ ਬਿੱਲਾਂ ਨੂੰ ਮਨਜ਼ੂਰੀ ਦੇ ਕੇ ਕਿਸਾਨੀ ਖਤਮ ਕਰਨ ਦੀ ਕੋਸ਼ਿਸ਼ ਕੀਤੀ, ਜਿਸਨੂੰ ਹਰਗਿਜ਼ ਬਰਦਾਸ਼ਿਤ ਨਹੀਂ ਕੀਤਾ ਜਾਵੇਗਾ। 

ਪੜ੍ਹੋ ਇਹ ਵੀ ਖਬਰ - ਅਕਤੂਬਰ ਮਹੀਨੇ ’ਚ ਆਉਣ ਵਾਲੇ ਵਰਤ ਤੇ ਤਿਉਹਾਰਾਂ ਬਾਰੇ ਜਾਣਨ ਲਈ ਜ਼ਰੂਰ ਪੜ੍ਹੋ ਇਹ ਖ਼ਬਰ

ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਪਹਿਲਾਂ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੈ, ਉਪਰੋਂ ਖੇਤੀ ਬਿੱਲ ਪਾਸ ਕਰਕੇ ਸਰਕਾਰ ਨੇ ਦੇਸ਼ ਦੇ ਅੰਨਦਾਤੇ ਨਾਲ ਕੋਝਾ ਮਜ਼ਾਕ ਕੀਤਾ ਹੈ, ਜਿਸ ਖ਼ਿਲਾਫ਼ ਪੂਰੇ ਪੰਜਾਬ ਅੰਦਰ ਇਹ ਪ੍ਰਦਰਸ਼ਨ ਜਾਰੀ ਹੈ।  ਕਿਸਾਨਾਂ ਨੇ ਕਿਹਾ ਕਿ ਮੋਦੀ ਸਰਕਾਰ ਦੇ ਨਾਲ-ਨਾਲ ਕਾਰਪੋਰੇਟ ਘਰਾਣਿਆਂ ਦੇ ਪੈਟਰੋਲ ਪੰਪਾਂ, ਸ਼ਾਪਿੰਗ ਮਾਲਜ਼, ਜੀਓ ਸਿੰਮਾਂ ਤੇ ਟੋਲ ਪਲਾਜ਼ਿਆਂ ਦਾ ਘਿਰਾਓ ਲਗਾਤਾਰ ਜਾਰੀ ਰਹੇਗਾ। ਇਸ ਮੌਕੇ ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਭਰਵੀਂ ਨਾਅਰੇਬਾਜ਼ੀ ਕੀਤੀ ਤੇ ਕਿਹਾ ਕਿ ਜਦੋਂ ਤੱਕ ਸਰਕਾਰ ਖੇਤੀ ਬਿੱਲਾਂ ਨੂੰ ਰੱਦ ਨਹੀਂ ਕਰਦੀ, ਉਹ ਧਰਨਾ ਨਹੀਂ ਹਟਾਉਣਗੇ। 

ਪੜ੍ਹੋ ਇਹ ਵੀ ਖਬਰ - Health Tips : ਖਾਣਾ ਖਾਂਦੇ ਸਮੇਂ ਭੁੱਲ ਕੇ ਵੀ ਨਾ ਕਰੋ ਇਹ ਕੰਮ, ਘਰੋਂ ਚਲੀ ਜਾਵੇਗੀ ਬਰਕਤ

ਪੜ੍ਹੋ ਇਹ ਵੀ ਖਬਰ - Health tips : ਕੌਫ਼ੀ ਪੀਣ ਦੇ ਸ਼ੌਕੀਨ ਲੋਕਾਂ ਲਈ ਖਾਸ ਖ਼ਬਰ, ਹੋਣਗੇ ਇਹ ਫਾਇਦੇ

ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਰਤ ਸਭਾ ਦੇ ਸੂਬਾ ਸਕੱਤਰ ਮੰਗਾ ਅਜਾਦ, ਬਾਲਾ ਸਿੰਘ, ਰਾਜਵੀਰ ਬਰੀਵਾਲਾ, ਪ੍ਰਬਜੋਤ ਸਿੰਘ, ਦਲਜੀਤ ਸਿੰਘ, ਹਰਦੀਪ ਚੱਕ, ਦੀਪ ਚੜੇਵਣ, ਯਾਦਵਿੰਦਰ ਥਾਦੇਵਾਲਾ, ਜਗਸੀਰ ਥਾਦੇਵਾਲਾ ਆਦਿ ਨੇ ਵੀ ਸੰਬੋਧਨ ਕੀਤਾ। ਵਰਣਨਯੋਗ ਹੈ ਕਿ ਉਕਤ ਟੋਲ ਪਲਾਜ਼ੇ ’ਤੇ ਕਿਸਾਨ ਲਗਾਤਾਰ ਜੁੜ ਰਹੇ ਹਨ ਤੇ ਆਮ ਆਵਜਾਈ ਲਈ ਟੈਕਸ ਮੁਫ਼ਤ ਕਰ ਦਿੱਤਾ ਗਿਆ ਹੈ। ਖ਼ਬਰ ਲਿਖੇ ਜਾਣ ਤੱਕ ਟੋਲ ਪਲਾਜ਼ੇ ’ਤੇ ਕਿਸਾਨਾਂ ਦਾ ਸੰਘਰਸ਼ ਜਾਰੀ ਸੀ।

ਪੜ੍ਹੋ ਇਹ ਵੀ ਖਬਰ - Beauty Tips : ਚਮਕਦਾਰ ਚਿਹਰਾ ਪਾਉਣ ਲਈ ਹਲਦੀ ’ਚ ਮਿਲਾ ਕੇ ਲਗਾਓ ਇਹ ਚੀਜ਼ਾਂ, ਹੋਣਗੇ ਫਾਇਦੇ


rajwinder kaur

Content Editor

Related News