ਸਿਹਤ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਕਿਸਾਨ ਯੂਨੀਅਨ ਨੇ ਲਗਾਇਆ ਧਰਨਾ

05/13/2020 6:15:48 PM

ਸ਼ੇਰਪੁਰ,(ਸਿੰਗਲਾ)- ਭਾਰਤੀ ਕਿਸਾਨ ਯੂਨੀਅਨ ਉਗਰਾਹਾ ਦੀ ਅਗਵਾਈ 'ਚ ਸੀ. ਐਚ. ਸੀ. ਸੇਰਪੁਰ ਵਿਖੇ ਠੇਕਾ ਸਿਹਤ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਉਹਨਾਂ ਨੂੰ ਪੂਰੀਆਂ ਸੁਵਿਧਾਵਾਂ ਦੇਣ ਲਈ ਪੰਜਾਬ ਸਰਕਾਰ ਖਿਲਾਫ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਧਰਨੇ ਵਿੱਚ ਐਨ.ਐਚ.ਐਮ. ਮੁਲਾਜ਼ਮਾਂ ਵਲੋਂ ਵੀ ਸਿਰਕਤ ਕਰਕੇ ਪੰਜਾਬ ਸਰਕਾਰ ਦੇ ਖਿਲਾਫ ਆਪਣਾ ਰੋਸ ਪ੍ਰਗਟ ਕੀਤਾ ਗਿਆ। ਮਲਕੀਤ ਸਿੰਘ ਅਤੇ ਬਲਵਿੰਦਰ ਸਿੰਘ ਕਾਲਾਬੂਲਾ ਬਲਾਕ ਆਗੂ ਭਾਰਤੀ ਕਿਸਾਨ ਯੂਨੀਅਨ ਵੱਲੋਂ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਗਿਆ ਕਿ ਕਿ ਸਰਕਾਰ ਨੂੰ ਠੇਕਾ ਸਿਹਤ ਕਰਮਚਾਰੀਆਂ ਨੂੰ ਤੁਰੰਤ ਬਿਨਾਂ ਸ਼ਰਤ ਰੈਗੂਲਰ ਕਰਕੇ, ਉਹਨਾਂ ਨੂੰ ਪੱਕੇ ਮੁਲਾਜ਼ਮਾਂ ਵਾਲੀਆਂ ਸਾਰੀਆਂ ਸਹੂਲਤਾਂ ਦੇਣੀਆਂ ਚਾਹੀਦੀਆਂ ਹਨ ਕਿਉਂਕਿ ਇਸ ਮਹਾਂਮਾਰੀ ਵਿੱਚ ਇਹ ਕਰਮਚਾਰੀ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਲੋਕਾਂ ਦੀ ਸੇਵਾ ਕਰ ਰਹੇ ਹਨ। ਇਸ ਸਬੰਧੀ ਉਹਨਾਂ ਨੇ ਐਸ.ਐਮ.ਓ. ਸ਼ੇਰਪੁਰ ਨੂੰ ਮੰਗ ਪੱਤਰ ਵੀ ਦਿੱਤਾ। ਇਸ ਮੌਕੇ ਮਲਕੀਤ ਸਿੰਘ ਹੇੜੀਕੇ, ਬਲਵਿੰਦਰ ਸਿੰਘ ਕਾਲਾਬੂਲਾ, ਨਾਜਰ ਸਿੰਘ ਠੁੱਲੀਵਾਲ, ਰਣਜੀਤ ਸਿੰਘ ਖੇੜੀ, ਚਰਨਜੀਤ ਸਿੰਘ, ਡਾ. ਸੀਮਾ ਸਿੰਗਲਾ, ਸ਼੍ਰੀਮਤੀ ਭਿੰਦਰ ਕੌਰ, ਅਮਨਦੀਪ ਕੌਰ ਸਟਾਫ ਨਰਸ, ਜਗਸੀਰ ਸਿੰਘ, ਕੁਲਦੀਪ ਸਿੰਘ ਆਦਿ ਹਾਜ਼ਰ ਸਨ ।

Deepak Kumar

This news is Content Editor Deepak Kumar