ਕਿਸਾਨੀ ਮੰਗਾਂ ਨੂੰ ਲੈ ਕੇ ਯੂਨੀਅਨ ਏਕਤਾ (ਡਕੌਂਦਾ) ਨੇ ਪ੍ਰਧਾਨ ਮੰਤਰੀ ਦੇ ਨਾਮ DC ਨੂੰ ਸੌਂਪਿਆ ਮੰਗ ਪੱਤਰ

05/27/2020 6:22:47 PM

ਫਿਰੋਜ਼ਪੁਰ (ਸਨੀ) - ਅੱਜ ਕੁਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਜਿਸ ਵਿਚ ਪੂਰੇ ਭਾਰਤ ਦੀਆਂ 250 ਦੇ ਕਰੀਬ ਲੋਕ ਪੱਖੀ ਜੱਥੇਬੰਦੀਆਂ ਸਮੇਤ ਪੰਜਾਬ ਦੀਆਂ 10 ਕਿਸਾਨ ਜੱਥੇਬੰਦੀਆਂ ਸ਼ਾਮਲ ਹਨ, ਵਲੋਂ ਧਰਨਾ ਦਿੱਤਾ ਗਿਆ। ਜਥੇਬੰਦੀਆਂ ਦੇ ਸੱਦੇ ਉਪਰ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਕਿਸਾਨ ਸੰਘਰਸ਼ ਕਮੇਟੀ, ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਨੇ ਸਾਂਝੇ ਤੌਰ ’ਤੇ ਕਿਸਾਨਾਂ ਮਜਦੂਰਾਂ ਦੀਆਂ ਕਰੀਬ 25 ਮੰਗਾ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੂੰ ਸੌਂਪਿਆ।

ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਨੂੰ ਵੀ ਲੋਕਾਂ ਵਿਰੁੱਧ ਫੈਸਲੇ ਲੈਣ ਲਈ ਇਕ ਮੌਕੇ ਵਜੋਂ ਦੇਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਰਤ ਕਾਨੂੰਨ ਅਤੇ ਬਿਜਲੀ ਸਬੰਧੀ ਕਈ ਕਿਸਮ ਦੇ ਦੇਸ਼ ਵਿਰੋਧੀ ਫੈਸਲੇ ਲਏ ਜਾ ਰਹੇ ਹਨ ਅਤੇ ਇਸ ਵਕਤ ਲੋਕਾਂ ਦੇ ਇਕੱਠੇ ਹੋ ਕੇ ਵਿਰੋਧ ਨਾ ਕਰ ਸਕਨ ਦਾ ਨਜਾਇਜ਼ ਫਾਇਦਾ ਉਠਾਇਆ ਜਾ ਰਿਹਾ ਹੈ, ਜਦਕਿ ਇਸ ਮਹਾਮਾਰੀ ਵਿਚੋਂ ਨਿਕਲਣ ਲਈ ਸਭ ਤੋਂ ਵੱਡਾ ਯੋਗਦਾਨ ਕਿਸਾਨਾ ਮਜਦੂਰਾਂ ਦਾ ਹੈ। ਇਸ ਮੌਕੇ ਜ਼ਿਲਾ ਪ੍ਰਧਾਨ ਹਰਨੇਕ ਸਿੰਘ ਮਹਿਤਾ, ਗੁਲਜਾਰ ਸਿੰਘ ਕੱਬਰਵੱਛਾ, ਸ਼ਮਸ਼ੇਰ ਸਿੰਘ ਸਹਿਜਾਦੀ, ਬਲਕਾਰ ਸਿੰਘ ਜੋਧਪੁਰ, ਰੇਸ਼ਮ ਸਿੰਘ ਵਾੜਾ ਭਾਕਹੀ, ਡਾ. ਚਮਕੌਰ ਸਿੰਘ, ਬਲਵਿੰਦਰ ਸਿੰਘ, ਸੂਰਤ ਸਿੰਘ, ਕੇਵਲ ਸਿੰਘ, ਬਾਜ ਸਿੰਘ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਨੁਮਾਇਦੇ ਹਾਜ਼ਰ ਸਨ।


rajwinder kaur

Content Editor

Related News