ਕੋਵਿਡ-19 ਦੀ ਜਾਂਚ ਲਈ ਬਲਾਕ ਫਤਿਹਗੜ੍ਹ ਪੰਜਗਰਾਈਆਂ ਤੋਂ ਲਏ ਗਏ 110 ਨਮੂਨੇ

12/17/2020 4:42:58 PM

ਸੰਦੌੜ (ਰਿਖੀ) : ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਤੇ ਸਿਵਲ ਸਰਜਨ ਸੰਗਰੂਰ ਡਾ. ਰਾਜ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਬਲਾਕ ਫਤਿਹਗੜ੍ਹ ਪੰਜਗਰਾਈਆਂ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿਚ ਅੱਜ ਕੋਵਿਡ-19 ਦੇ 110 ਨਮੂਨੇ ਲਏ ਗਏ। ਇਸ ਮੌਕੇ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾ ਨੇ ਕਿਹਾ ਕਿ ਹੁਣ ਲੋਕ ਬਿਨਾਂ ਡਰੇ ਸੈਂਪਲ ਦੇਣ ਲਈ ਅੱਗੇ ਆਉਣ ਲੱਗੇ ਹਨ, ਜਿਸ ਨਾਲ ਕੋਵਿਡ ਨੂੰ ਜਲਦੀ ਖ਼ਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋਕ ਸੈਂਪਲ ਲੈਣ ਆਈਆਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਜਰੂਰ ਸਹਿਯੋਗ ਦੇਣ ਤਾਂ ਜੋ ਇਸ ਆਫ਼ਤ ਨਾਲ ਨਜਿੱਠਿਆ ਜਾ ਸਕੇ । ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਜੋ ਲੋਕ ਰਹਿੰਦੇ ਹਨ ਉਹ ਵੀ ਬਿਨਾਂ ਕਿਸੇ ਡਰ ਦੇ ਖ਼ੁਦ ਚੱਲ ਕੇ ਜਾਂਚ ਕਰਵਾਉਣ।

ਕੋਵਿਡ ਕੈਂਪ ਦੇ ਨਿਰੀਖਣ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ.ਗੀਤਾ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਇਸ ਦੌਰਾਨ ਲੋਕਾਂ ਨੂੰ ਮਾਸਕ ਪਾਉਣ, ਵਾਰ-ਵਾਰ ਹੱਥਾਂ ਦੀ ਸਫ਼ਾਈ ਕਰਨ ਅਤੇ ਸਾਮਾਜਕ ਦੂਰੀ ਦਾ ਵਿਸ਼ੇਸ਼ ਧਿਆਨ ਰੱਖਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਐਸ. ਆਈ. ਗੁਰਮੀਤ ਸਿੰਘ, ਗੁਲਜ਼ਾਰ ਖਾਨ, ਨਿਰਭੈ ਸਿੰਘ, ਕਰਮਦੀਨ, ਹਰਮਿੰਦਰ ਸਿੰਘ, ਹਰਭਜਨ ਸਿੰਘ ਆਦਿ ਹਾਜ਼ਰ ਸਨ।
 

cherry

This news is Content Editor cherry