ਵਿਦੇਸ਼ਾਂ ਤੋਂ ਸੰਗਤਾਂ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਹੋਈਆਂ ਨਤਮਸਤਕ

01/10/2020 10:55:19 AM

ਫਤਿਹਗੜ੍ਹ ਸਾਹਿਬ (ਵਿਪਨ) - ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਿਹ ਸਿੰਘ ਅਤੇ ਜਗਤ ਮਾਤਾ ਗੁਜਰ ਕੌਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਯੂ.ਐੱਸ.ਏ, ਇਟਲੀ, ਯੌਰਪ ਅਤੇ ਯੂਪੀ ਦੀ ਸੰਗਤ ਗੁ. ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਈ । ਵਿਦੇਸ਼ ਤੋਂ ਆਈ ਹੋਈ ਇਹ ਸੰਗਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਅਤੇ ਗੁਰਦੁਆਰਾ ਬਾਬਾ ਮੋਤੀ ਰਾਮ ਮਹਿਰਾ ਵਿਖੇ ਵੀ ਨਤਮਸਤਕ ਹੋਈ। ਵੱਖ-ਵੱਖ ਦੇਸ਼ਾਂ ਤੋਂ ਆਏ ਵਫਦਾਂ ਦਾ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਧੂ ਪਰਿਵਾਰ ਵਲੋਂ ਵਿਸ਼ੇਸ਼ ਸਵਾਗਤ ਕੀਤਾ ਗਿਆ ।

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸੰਗਤਾਂ ਦੇ ਇਸ ਵਫਦ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਜਗਦੀਪ ਸਿੰਘ ਚੀਮਾ, ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਸਾਬਕਾ ਹੈੱਡ ਗ੍ਰੰਥੀ ਭਾਈ ਜਸਵਿੰਦਰ ਸਿੰਘ ਅਤੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਮੈਨੇਜਰ ਨੱਥਾ ਸਿੰਘ ਵਲੋਂ ਸਿਰੋਪਾਓ ਭੇਟ ਕੀਤੇ ਗਏ।