ਫਤਹਿਗੜ੍ਹ ਸਾਹਿਬ: ਸਕੇ ਭਰਾਵਾਂ ਵੱਲੋਂ ਖੁਦਕੁਸ਼ੀ ਮਗਰੋਂ ਲੈਂਡ ਮਾਰਗੇਜ ਬੈਂਕ ਅੱਗੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ

Monday, Mar 30, 2026 - 07:51 PM (IST)

ਫਤਹਿਗੜ੍ਹ ਸਾਹਿਬ: ਸਕੇ ਭਰਾਵਾਂ ਵੱਲੋਂ ਖੁਦਕੁਸ਼ੀ ਮਗਰੋਂ ਲੈਂਡ ਮਾਰਗੇਜ ਬੈਂਕ ਅੱਗੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ

ਫਤਹਿਗੜ੍ਹ ਸਾਹਿਬ (ਜਗਦੇਵ): ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਵੱਲੋਂ ਅੱਜ ਫਤਹਿਗੜ੍ਹ ਸਾਹਿਬ ਵਿਖੇ ਸਥਿਤ ਲੈਂਡ ਮਾਰਗੇਜ ਬੈਂਕ ਅੱਗੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਫਰੀਦਕੋਟ ਦੇ ਪਿੰਡ ਹਰੀ ਨੌਂ ਦੇ ਦੋ ਸਕੇ ਭਰਾਵਾਂ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਅਤੇ ਕਿਸਾਨਾਂ ਦੀਆਂ ਜ਼ਮੀਨਾਂ ਦੀ ਕੁਰਕੀ ਦੇ ਹੁਕਮਾਂ ਵਿਰੁੱਧ ਵਿੱਢਿਆ ਗਿਆ ਹੈ।

ਕਿਸਾਨਾਂ ਨੂੰ ਸਮਾਜਿਕ ਤੌਰ 'ਤੇ ਜ਼ਲੀਲ ਕਰਨ ਦੇ ਇਲਜ਼ਾਮ
ਕਿਸਾਨ ਆਗੂਆਂ ਨੇ ਬੈਂਕ ਪ੍ਰਸ਼ਾਸਨ 'ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਬੈਂਕਾਂ ਵੱਲੋਂ ਕਰਜ਼ਾਈ ਕਿਸਾਨਾਂ ਦੀਆਂ ਤਸਵੀਰਾਂ ਲਗਾ ਕੇ ਉਨ੍ਹਾਂ ਨੂੰ ਸਮਾਜਿਕ ਤੌਰ 'ਤੇ ਜ਼ਲੀਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੈਂਕਾਂ ਦੀ ਇਸੇ ਧੱਕੇਸ਼ਾਹੀ ਅਤੇ ਨਾਮੋਸ਼ੀ ਕਾਰਨ ਪਿੰਡ ਹਰੀ ਨੌਂ ਦੇ ਦੋ ਸਕੇ ਭਰਾਵਾਂ ਜਸਕਰਨ ਸਿੰਘ ਅਤੇ ਜਸਵਿੰਦਰ ਸਿੰਘ ਨੇ ਮੌਤ ਨੂੰ ਗਲੇ ਲਗਾ ਲਿਆ।

ਕਿਸਾਨ ਜਥੇਬੰਦੀਆਂ ਦੀਆਂ ਮੁੱਖ ਮੰਗਾਂ:
ਪਿੰਡ ਹਰੀ ਨੌਂ ਦੇ ਪੀੜਤ ਕਿਸਾਨ ਪਰਿਵਾਰ ਦਾ ਪੂਰਾ ਕਰਜ਼ਾ ਮਾਫ਼ ਕੀਤਾ ਜਾਵੇ।
ਪੀੜਤ ਪਰਿਵਾਰ ਦੀਆਂ ਦੋ ਛੋਟੀਆਂ ਧੀਆਂ ਅਤੇ ਬਾਕੀ ਮੈਂਬਰਾਂ ਦੇ ਗੁਜ਼ਾਰੇ ਲਈ ਸਰਕਾਰ ਢੁਕਵਾਂ ਪ੍ਰਬੰਧ ਕਰੇ।
ਲੈਂਡ ਮਾਰਗੇਜ ਬੈਂਕਾਂ ਰਾਹੀਂ ਕਿਸਾਨਾਂ ਦੀਆਂ ਜ਼ਮੀਨਾਂ ਦੀ ਨਿਲਾਮੀ ਕਰਨ ਦੇ ਹੁਕਮ ਤੁਰੰਤ ਰੱਦ ਕੀਤੇ ਜਾਣ।
ਕਿਸਾਨਾਂ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਸਬੰਧਤ ਬੈਂਕ ਮੁਲਾਜ਼ਮਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਜਿੰਦਰ ਸਿੰਘ ਖੋਜੇ ਮਾਜਰਾ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਕਿਸਾਨਾਂ ਨੂੰ ਇਨਸਾਫ ਨਹੀਂ ਮਿਲਦਾ ਤੇ ਕੁਰਕੀ ਦੇ ਹੁਕਮ ਵਾਪਸ ਨਹੀਂ ਲਏ ਜਾਂਦੇ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਕਿਸਾਨਾਂ ਨੇ ਮੰਗ ਕੀਤੀ ਕਿ ਬੈਂਕਾਂ ਵੱਲੋਂ ਕਿਸਾਨਾਂ ਦੀਆਂ ਤਸਵੀਰਾਂ ਲਗਾ ਕੇ ਉਨ੍ਹਾਂ ਨੂੰ ਜ਼ਲੀਲ ਕਰਨ ਦੀ ਪ੍ਰਕਿਰਿਆ ਤੁਰੰਤ ਬੰਦ ਹੋਣੀ ਚਾਹੀਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

 


author

Baljit Singh

Content Editor

Related News