ਫਤਿਹਗੜ੍ਹ ਸਾਹਿਬ : ਸਿਵਲ ਹਸਪਤਾਲ ’ਚ ਪ੍ਰਬੰਧਾਂ ਦੀ ਖੁੱਲ੍ਹੀ ਪੋਲ, ਕੋਰੋਨਾ ਪਾਜ਼ੇਟਿਵ ਮਰੀਜ਼ ਹੋਇਆ ਗਾਇਬ

05/08/2021 7:16:54 PM

ਫਤਿਹਗੜ੍ਹ ਸਾਹਿਬ (ਵਿਪਨ)-ਪੰਜਾਬ ’ਚ ਕੋਰੋਨਾ ਦੇ ਮਾਮਲਿਆਂ ’ਚ ਦਿਨੋ-ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਜਿਸ ਨੂੰ ਦੇਖ ਕੇ ਕਿਹਾ ਜਾ ਸਕਦਾ ਹੈ ਕਿ ਸੂਬੇ ’ਚ ਕੋਰੋਨਾ ਦੀ ਦੂਸਰੀ ਲਹਿਰ ਚੱਲ ਰਹੀ ਹੈ, ਜਿਸ ਨੂੰ ਦੇਖਦਿਆਂ ਪੰਜਾਬ ਸਰਕਾਰ ਸਰਕਾਰੀ ਹਸਪਤਾਲਾਂ ’ਚ ਪੁਖਤਾ ਪ੍ਰਬੰਧ ਕਰਨ ਦੀ ਗੱਲ ਕਰ ਰਹੀ ਹੈ। ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਸਿਵਲ ਹਸਪਤਾਲ ’ਚ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜੋ ਪੰਜਾਬ ਸਰਕਾਰ ਦੇ ਪ੍ਰਬੰਧਾਂ ਦੀ ਪੋਲ ਖੋਲ੍ਹ ਰਿਹਾ ਹੈ। ਤੁਸੀਂ ਵੀ ਇਹ ਖਬਰ ਸੁਣ ਕੇ ਹੈਰਾਨ ਰਹਿ ਜਾਓਗੇ ਕਿਉਂਕਿ ਸਿਵਲ ਹਸਪਤਾਲ ’ਚੋਂ ਇਕ ਕੋਰੋਨਾ ਪਾਜ਼ੇਟਿਵ ਮਰੀਜ਼ ਗਾਇਬ ਹੋ ਗਿਆ ਹੈ।

ਇਸ ਮੌਕੇ ਜਦੋਂ ਫਤਿਹਗੜ੍ਹ ਸਾਹਿਬ ਦੇ ਐੱਸ. ਐੱਮ. ਓ. ਡਾ. ਕੁਲਦੀਪ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਉਕਤ ਮਰੀਜ਼ ਮੰਡੀ ਗੋਬਿੰਦਗੜ੍ਹ ਦਾ ਰਹਿਣ ਵਾਲਾ ਹੈ, ਜੋ ਕੋਰੋਨਾ ਪਾਜ਼ੇਟਿਵ ਸੀ, ਜਿਸ ਨੂੰ ਮੰਡੀ ਗੋਬਿੰਦਗੜ੍ਹ ਦੇ ਸਿਵਲ ਹਸਪਤਾਲ ਤੋਂ ਇਸ ਸਿਵਲ ਹਸਪਤਾਲ ’ਚ ਲਿਆਂਦਾ ਗਿਆ ਸੀ, ਜੋ ਅੱਜ ਸਵੇਰੇ ਪਤਾ ਨਹੀਂ ਕਿੱਥੇ ਚਲਾ ਗਿਆ। ਉਨ੍ਹਾਂ ਕਿਹਾ ਕਿ ਇਸ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਗਈ ਹੈ। 

Manoj

This news is Content Editor Manoj