ਫਤਿਹਗੜ੍ਹ ਸਾਹਿਬ ''ਚ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ

11/12/2019 4:58:09 PM

ਫਤਿਹਗੜ੍ਹ ਸਾਹਿਬ (ਜਗਦੇਵ)—ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਹਾੜਾ ਸ਼ਹੀਦਾਂ ਦੇ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਮੋਕੇ ਸਵੇਰ ਤੋਂ ਹੀ ਸੰਗਤਾਂ ਮੱਥਾ ਟੇਕਣ ਲਈ ਲੰਮੀਆਂ-ਲੰਮੀਆਂ ਵਿਚ ਲੱਗੀਆਂ ਹੋਈਆਂ ਸਤਨਾਮ ਵਾਹਿਗੁਰੂ ਦੇ ਨਾਮ ਦਾ ਜਾਪ ਕਰ ਰਹੀਆਂ ਸਨ। ਮੱਥਾ ਟੇਕਣ ਤੋਂ ਪਹਿਲਾਂ ਸੰਗਤਾਂ ਨੇ ਪਵਿੱਤਰ ਸਰੋਵਰ ਵਿਚ ਇਨਸ਼ਾਨ ਕੀਤਾ। ਇਸ ਮੋਕੇ ਵੱਖੋ-ਵੱਖ ਕਲੱਬਾਂ ਤੇ ਸਭਾ ਸੁਸਾਇਟੀਆਂ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਡੀ ਗਿਣਤੀ ਵਿਚ ਗੁਰੂ ਘਰ ਆਉਣ ਵਾਲੀ ਸੰਗਤ ਲਈ ਲੰਗਰਾਂ ਦਾ ਸੁੱਚਜਾ ਪ੍ਰਬੰਧ ਕੀਤਾ ਗਿਆ ਸੀ।

PunjabKesari

ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਮੈਨੇਜਰ ਨੱਥਾ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਨਤਮਸਤਕ ਹੋਣ ਲਈ ਆਉਣ ਵਾਲੀ ਸੰਗਤ ਲਈ ਪਾਰਕਿੰਗ ਦਾ ਵੀ ਉਚਿੱਤ ਪ੍ਰਬੰਧ ਕੀਤਾ ਗਿਆ।


Shyna

Content Editor

Related News