ਪੰਜਾਬ 'ਚ 'ਕੋਰੋਨਾ' ਦਾ ਕਹਿਰ, ਫਤਿਹਗੜ੍ਹ ਸਾਹਿਬ 'ਚੋਂ ਮਿਲਿਆ ਨਵਾਂ ਪਾਜ਼ੇਟਿਵ ਕੇਸ
Friday, May 01, 2020 - 08:04 PM (IST)
ਫਤਿਹਗੜ੍ਹ ਸਾਹਿਬ (ਵਿਪਨ)— ਜ਼ਿਲਾ ਫਤਹਿਗੜ੍ਹ ਸਾਹਿਬ ਦੇ ਪਿੰਡ ਨਰਾਇਣਗੜ੍ਹ ਛੰਨਾ ਦੇ 18 ਸਾਲ ਦੇ ਨੌਜਵਾਨ (ਕੰਬਾਈਨ ਵਰਕਰ) ਕੋਰੋਨਾ ਪਾਜ਼ੇਟਿਵ ਪਾਏ ਜਾਣ ਦੀ ਪੁਸ਼ਟੀ ਹੋਈ ਹੈ। ਉਕਤ ਨੌਜਵਾਨ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਇਲਾਜ ਲਈ ਗਿਆਨ ਸਾਗਰ ਹਸਪਤਾਲ, ਬਨੂੜ ਭੇਜ ਦਿੱਤਾ ਗਿਆ ਹੈ। ਨੌਜਵਾਨ ਦਾ ਉਕਤ ਕੇਸ ਮਿਲਣ ਤੋਂ ਬਾਅਦ ਹੁਣ ਫਤਿਹਗੜ੍ਹ ਸਾਹਿਬ 'ਚ ਪਾਜ਼ੇਟਿਵ ਕੇਸਾਂ ਦੀ ਗਿਣਤੀ 3 ਹੋ ਗਈ ਹੈ। ਇਸ ਦੀ ਪੁਸ਼ਟੀ ਐੱਨ. ਕੇ. ਅਗਰਵਾਲ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਵੱਲੋਂ ਕੀਤੀ ਗਈ ਹੈ।
ਇਹ ਵੀ ਪੜ੍ਹੋ: ਜ਼ਖਮ ਹੋਏ ਫਿਰ ਤੋਂ ਤਾਜ਼ਾ, ''ਫਤਿਹਵੀਰ'' ਦੀ ਵਾਇਰਲ ਹੋਈ ਵੀਡੀਓ ਦਾ ਜਾਣੋ ਕੀ ਹੈ ਅਸਲ ਸੱਚ (ਤਸਵੀਰਾਂ)
ਇਸ ਦੇ ਇਲਾਵਾ ਜ਼ਿਲੇ ਨਾਲ ਸਬੰਧਤ 1 ਔਰਤ ਅਤੇ ਉਸ ਦੀ ਇਕ 9 ਸਾਲ ਦੀ ਬੇਟੀ ਵਾਸੀ ਪਿੰਡ ਹਵਾਰਾ ਕਲਾਂ ਅਤੇ 1 ਪੁਰਸ਼ ਵਾਸੀ (ਮੰਡੀ ਗੋਬਿੰਦਗੜ੍ਹ), ਜੋ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਹਨ, ਪਾਜ਼ੇਟਿਵ ਪਾਏ ਗਏ ਹਨ ਅਤੇ ਲੁਧਿਆਣਾ ਵਿਖੇ ਜ਼ੇਰੇ ਇਲਾਜ ਹਨ। ਉਹ ਸ੍ਰੀ ਹਜ਼ੂਰ ਸਾਹਿਬ ਤੋਂ ਆ ਕੇ ਜ਼ਿਲਾ ਫਤਿਹਗੜ੍ਹ ਸਾਹਿਬ 'ਚ ਨਹੀਂ ਆਏ।
ਪੰਜਾਬ 'ਚ 'ਕੋਰੋਨਾ' ਪਾਜ਼ੇਟਿਵ ਕੇਸਾਂ ਦਾ ਅੰਕੜਾ 650 ਤੱਕ ਪੁੱਜਾ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 650 ਤੱਕ ਪਹੁੰਚ ਗਈ ਹੈ। ਇਨ੍ਹਾਂ 'ਚ ਜ਼ਿਆਦਾਤਰ ਮਰੀਜ਼ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਮਿਲੀ ਜਾਣਕਾਰੀ ਮੁਤਾਬਕ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਲਗਭਗ 200 ਸ਼ਰਧਾਲੂ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 105, ਮੋਹਾਲੀ 'ਚ 92, ਪਟਿਆਲਾ 'ਚ 89, ਅੰਮ੍ਰਿਤਸਰ 'ਚ 111, ਲੁਧਿਆਣਾ 'ਚ 90, ਪਠਾਨਕੋਟ 'ਚ 25, ਨਵਾਂਸ਼ਹਿਰ 'ਚ 23, ਤਰਨਾਰਨ 15, ਮਾਨਸਾ 'ਚ 13, ਕਪੂਰਥਲਾ 12, ਹੁਸ਼ਿਆਰਪੁਰ 'ਚ 11, ਫਰੀਦਕੋਟ 6, ਸੰਗਰੂਰ 'ਚ 7 ਕੇਸ, ਮੁਕਤਸਰ ਅਤੇ ਗਰਦਾਸਪੁਰ 'ਚ 4-4 ਕੇਸ, ਮੋਗਾ 'ਚ 5, ਬਰਨਾਲਾ 'ਚ 2, ਫਤਿਹਗੜ੍ਹ ਸਾਹਿਬ 'ਚ 3, ਜਲਾਲਾਬਾਦ 4, ਬਠਿੰਡਾ 'ਚ 2 ਰੋਪੜ 'ਚ 5 ਅਤੇ ਫਿਰੋਜ਼ਪੁਰ 'ਚ 16, ਗੁਰੂਹਰਸਹਾਏ 6 ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 20 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ: ਚੰਗੀ ਖਬਰ: ਐੱਸ. ਆਈ. ਹਰਜੀਤ ਸਿੰਘ ਨੂੰ ਮਿਲੀ PGI ਤੋਂ ਛੁੱਟੀ, ਨਿਹੰਗਾਂ ਨੇ ਵੱਢਿਆ ਸੀ ਹੱਥ