ਡਰਦੇ ਮਾਰੇ ਕੈਪਟਨ ਅਮਰਿੰਦਰ ਸਿੰਘ ਜਨਤਾ 'ਚ ਨਹੀ ਆ ਰਹੇ : ਸੁਖਬੀਰ ਬਾਦਲ

Monday, May 06, 2019 - 03:15 PM (IST)

ਡਰਦੇ ਮਾਰੇ ਕੈਪਟਨ ਅਮਰਿੰਦਰ ਸਿੰਘ ਜਨਤਾ 'ਚ ਨਹੀ ਆ ਰਹੇ : ਸੁਖਬੀਰ ਬਾਦਲ

ਫਤਿਹਗੜ੍ਹ ਸਾਹਿਬ (ਜਗਦੇਵ)—ਸ਼੍ਰੋਮਣੀ ਅਕਾਲ਼ੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਧਾਨ ਸਭਾ ਹਲਕਾ ਫਤਿਹਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੇ ਹੱਕ 'ਚ ਚੋਣ ਪ੍ਰਚਾਰ ਮੁਹਿੰਮ ਨੂੰ ਹੁਲਾਰਾ ਦੇਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਹਲਕਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਕੀਤੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੂਠੇ ਲਾਰੇ ਲਾ ਕੇ ਸੱਤਾ ਤਾਂ ਹਥਿਆ ਲਈ ਪਰ ਹੁਣ ਲੋਕ ਸਭਾ ਚੋਣਾਂ ਲਈ ਡਰਦੇ ਮਾਰੇ ਜਨਤਾ 'ਚ ਨਹੀਂ ਆ ਰਹੇ ਕਿਉਂਕਿ ਲੋਕ ਉਨ੍ਹਾਂ ਤੋਂ ਜਵਾਬ ਪੁੱਛ ਰਹੇ ਹਨ। ਸੁਖਬੀਰ ਸਿੰਘ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਲਾਏ ਜਾ ਰਹੇ ਦੋਸ਼ਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਰਾਜ 'ਚ ਕਣਕ ਦੀ ਖਰੀਦ ਦਾ ਸਮੁੱਚਾ ਪ੍ਰਬੰਧ ਰਾਜ ਸਰਕਾਰ ਨੇ ਕਰਨਾ ਹੁੰਦਾ ਹੈ, ਇਸ 'ਚ ਕੇਂਦਰ ਸਰਕਾਰ ਦਾ ਕੋਈ ਹੱਥ ਨਹੀਂ। ਸ. ਬਾਦਲ ਵਲੋਂ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ 'ਚ ਕੀਤੀਆਂ ਜਾ ਰਹੀਆਂ ਚੋਣ ਰੈਲੀਆਂ ਦੇ ਸਬੰਧ 'ਚ ਬੋਲਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਖੁਦ ਦੀ ਸੀਟ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਹੀ ਲੜ ਰਹੇ ਹਨ ਤੇ ਉਹ ਹਰ ਹਾਲ 'ਚ ਸੀਟ ਜਿੱਤਣਗੇ।

ਸ. ਬਾਦਲ ਨੇ ਕਿਹਾ ਕਿ ਅਮਰਿੰਦਰ ਸਿੰਘ ਹੁਣ ਤੱਕ ਦਾ ਪੰਜਾਬ ਦਾ ਸਭ ਤੋਂ ਨਖਿੱਧ ਮੁੱਖ ਮੰਤਰੀ ਸਾਬਿਤ ਹੋਇਆ ਹੈ ਤੇ ਇਸ ਸਰਕਾਰ ਵਲੋਂ ਜੋ ਝੂਠੇ ਵਾਅਦੇ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਹਨ, ਉਸ ਵਾਅਦਾ ਖਿਲਾਫੀ ਦਾ ਬਦਲਾ ਪੰਜਾਬ ਦੇ ਲੋਕ ਇਨ੍ਹਾਂ ਚੋਣਾਂ 'ਚ ਕਾਂਗਰਸ ਨੂੰ ਹਰਾ ਕੇ ਲੈਣਗੇ ਤੇ ਸ਼੍ਰੋਮਣੀ ਅਕਾਲੀ ਦਲ 13 ਦੀਆਂ 13 ਸੀਟਾਂ ਜਿੱਤ ਕੇ ਇਤਿਹਾਸ ਸਿਰਜੇਗਾ। ਇਸ ਮੌਕੇ ਜ਼ਿਲਾ ਪ੍ਰਧਾਨ ਸਵਰਨ ਸਿੰਘ ਚਨਾਰਥਲ, ਰਣਜੀਤ ਸਿੰਘ ਲਿਬੜਾ, ਐੱਸ. ਜੀ. ਪੀ. ਸੀ. ਮੈਂਬਰ ਕਰਨੈਲ ਸਿੰਘ ਪੰਜੋਲੀ, ਰਣਜੀਤ ਕੌਰ ਗੁਰੂ, ਅਜੇ ਲਿਬੜਾ, ਬੀ. ਜੇ. ਪੀ. ਦੇ ਜ਼ਿਲਾ ਪ੍ਰਧਾਨ ਪ੍ਰਦੀਪ ਗਰਗ, ਸ਼ਰਨਜੀਤ ਸਿੰਘ ਰਜਵਾੜਾ, ਬਲਜੀਤ ਸਿੰਘ ਭੁੱਟਾ ਸਾਬਕਾ ਚੇਅਰਮੈਨ, ਹਰਵਿੰਦਰ ਸਿੰਘ ਬੱਬਲ, ਰਸ਼ਪਿੰਦਰ ਸਿੰਘ ਢਿੱਲੋਂ, ਗੁਰਵਿੰਦਰ ਸਿੰਘ ਭੱਟੀ, ਹਰਭਜਨ ਸਿੰਘ ਚਨਾਰਥਲ, ਸ਼ੇਰ ਸਿੰਘ, ਪਰਵਿੰਦਰ ਸਿੰਘ ਦਿਉਲ, ਤਰਲੋਕ ਸਿੰਘ ਬਾਜਵਾ, ਅਜੈਬ ਸਿੰਘ ਜਖਵਾਲੀ, ਜਸ਼ਨਦੀਪ ਸਿੰਘ ਭੱਟੀ, ਜਤਿੰਦਰ ਸਿੰਘ ਬੱਬੂ ਭੈਣੀ, ਤਰਲੋਕ ਸਿੰਘ ਚੀਮਾ, ਬੀਬੀ ਬਲਵੀਰ ਕੌਰ ਚੀਮਾ, ਬਲਵਿੰਦਰ ਸਿੰਘ, ਰਾਜਵੰਤ ਸਿੰਘ, ਕੁਲਵੰਤ ਸਿੰਘ ਰਠੌਰ, ਡਾ. ਹਰਬੰਸ ਲਾਲ, ਸੁਰਜੀਤ ਸਿੰਘ ਸਾਹੀ ਆਦਿ ਹਾਜ਼ਰ ਸਨ।


author

Shyna

Content Editor

Related News