ਪਿਤਾ ਨਾਲ ਐਕਟਿਵਾ ’ਤੇ ਜਾ ਰਹੀ 16 ਸਾਲਾ ਕੁੜੀ ਦੀ ਭਿਆਨਕ ਹਾਦਸੇ ਵਿਚ ਮੌਤ
Wednesday, Jun 07, 2023 - 06:24 PM (IST)

ਬਠਿੰਡਾ (ਸੁਖਵਿੰਦਰ) : ਕਾਰ ਦੀ ਟੱਕਰ ਨਾਲ ਸਕੂਟਰੀ ਚਾਲਕ ਲੜਕੀ ਦੀ ਮੌਤ ਹੋ ਜਾਣ ਦੇ ਮਾਮਲੇ ਵਿਚ ਕੋਤਵਾਲੀ ਪੁਲਸ ਵਲੋਂ ਕਾਰ ਚਾਲਕ ਨੂੰ ਗ੍ਰਿਫਤਾਰ ਕਰਕੇ ਉਸ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਰਮਨਦੀਪ ਕੌਰ ਵਾਸੀ ਸ਼ੁਸ਼ਾਤ ਸਿਟੀ-2 ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਆਪਣੀ ਲੜਕੀ ਕੰਵਲਪ੍ਰੀਤ ਕੌਰ 16 ਨਾਲ ਸਕੂਟਰੀ ‘ਤੇ ਜਾ ਰਿਹਾ ਸੀ।
ਉਕਤ ਨੇ ਦੱਸਿਆ ਕਿ ਇਸ ਦੌਰਾਨ ਜਦੋਂ ਉਹ ਸਰਕਾਰੀ ਹਸਪਤਾਲ ਨਜ਼ਦੀਕ ਸੀ ਤਾਂ ਤੇਜ਼ ਰਫਤਾਰ ਕਾਰ ਚਾਲਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਹ ਜ਼ਖਮੀ ਹੋ ਗਿਆ ਜਦਕਿ ਉਸਦੀ ਲੜਕੀ ਦੀ ਮੌਤ ਹੋ ਗਈ। ਪੁਲਸ ਵਲੋਂ ਕਾਰ ਚਾਲਕ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਪ੍ਰੰਤੂ ਬਾਅਦ ਵਿਚ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ।