ਕਲਯੁਗੀ ਪਿਓ ਦਾ ਕਾਰਾ, ਆਪਣੀ ਹੀ ਨਾਬਾਲਗ ਧੀ ਨਾਲ ਕੀਤੀ ਇਹ ਕਰਤੂਤ

Tuesday, Dec 12, 2023 - 10:00 PM (IST)

ਕਲਯੁਗੀ ਪਿਓ ਦਾ ਕਾਰਾ, ਆਪਣੀ ਹੀ ਨਾਬਾਲਗ ਧੀ ਨਾਲ ਕੀਤੀ ਇਹ ਕਰਤੂਤ

ਫਤਿਹਗੜ੍ਹ ਸਾਹਿਬ (ਜੱਜੀ)- ਥਾਣਾ ਫਤਿਹਗੜ੍ਹ ਸਾਹਿਬ ਪੁਲਸ ਨੇ ਇਕ ਪਿਤਾ ਦੇ ਖਿਲਾਫ ਆਪਣੀ ਹੀ ਨਾਬਾਲਿਗ ਧੀ ਨਾਲ ਕਥਿਤ ਤੌਰ 'ਤੇ ਸਰੀਰਕ ਛੇੜਛਾੜ ਕਰਨ ਦਾ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਫਤਿਹਗੜ੍ਹ ਸਾਹਿਬ ਦੇ ਸਬ-ਇੰਸਪੈਕਟਰ ਸੁਰੇਸ਼ ਕੁਮਾਰ ਨੇ ਦੱਸਿਆ ਕਿ ਇਕ ਔਰਤ ਵੱਲੋਂ ਪੁਲਸ ਕੋਲ ਸ਼ਿਕਾਇਤ ਕੀਤੀ ਗਈ ਸੀ ਕਿ ਉਸਦਾ ਪਤੀ ਸੁਰਿੰਦਰ ਸਿੰਘ ਉਸ ਨਾਲ ਅਤੇ ਉਸ ਦੀ ਨਾਬਾਲਿਗ ਧੀ ਨਾਲ ਗਾਲੀ-ਗਲੋਚ ਕਰਦਾ ਰਹਿੰਦਾ ਹੈ। ਉਸਦੀ ਧੀ ਗੱਤਕਾ ਸਿੱਖਣ ਲਈ ਜਾਂਦੀ ਹੈ, ਜਦੋਂ ਉਹ ਆਪਣੀ ਧੀ ਨਾਲ ਗੱਤਕਾ ਸਿੱਖਣ ਗਈ ਹੋਈ ਸੀ ਤਾਂ ਉਸਦੀ ਨਾਬਾਲਗ ਧੀ ਨੇ ਦੱਸਿਆ ਕਿ ਜਦੋਂ ਉਹ ਘਰ ਵਿਚ ਇਕੱਲੀ ਹੁੰਦੀ ਹੈ ਤਾਂ ਉਸਦਾ ਪਿਤਾ ਸੁਰਿੰਦਰ ਸਿੰਘ ਉਸ ਨਾਲ ਸਰੀਰਕ ਛੇੜਛਾੜ ਕਰਦਾ ਹੈ। 

ਇਹ ਵੀ ਪੜ੍ਹੋ- Shaadi.Com 'ਤੇ ਜੀਵਨ ਸਾਥੀ ਭਾਲਣ ਵਾਲੀਆਂ ਕੁੜੀਆਂ ਹੋ ਜਾਣ ਸਾਵਧਾਨ!, ਪੜ੍ਹੋ ਪੂਰਾ ਮਾਮਲਾ

ਇਸ ਬਾਰੇ ਜਦੋਂ ਕੁੜੀ ਦੀ ਮਾਂ ਨੇ ਆਪਣੇ ਪਤੀ ਨਾਲ ਗੱਲ ਕੀਤੀ ਤਾਂ ਸੁਰਿੰਦਰ ਸਿੰਘ ਨੇ ਉਸ ਨੂੰ ਧਮਕੀ ਦਿੱਤੀ ਕਿ ਜੇਕਰ ਉਸ ਨੇ ਇਹ ਗੱਲ ਕਿਸੇ ਹੋਰ ਨੂੰ ਦੱਸੀ ਤਾਂ ਉਹ ਘਰ ਦਾ ਖਰਚਾ ਬੰਦ ਕਰ ਦੇਵੇਗਾ। ਉਕਤ ਔਰਤ ਦੇ ਬਿਆਨਾ 'ਤੇ ਸੁਰਿੰਦਰ ਸਿੰਘ ਦੇ ਖਿਲਾਫ ਆਈ.ਪੀ.ਸੀ. ਦੀ ਧਾਰਾ 354, 506 ਅਤੇ ਪੋਸਕੋ ਅਕੈਟ ਦੇ ਤਹਿਤ ਛੇੜਛਾੜ ਦਾ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਸੁਰਿੰਦਰ ਸਿੰਘ ਨੂੰ ਮਾਨਯੋਗ ਅਦਾਲਤ ਫਤਿਹਗੜ੍ਹ ਸਾਹਿਬ ਵਿਚ ਪੇਸ਼ ਕੀਤਾ ਜਿੱਥੋਂ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- CM ਮਾਨ ਦੇ ਹੁਕਮਾਂ ਦਾ ਅਸਰ, ਬਜ਼ੁਰਗ ਨੂੰ 24 ਘੰਟਿਆਂ 'ਚ ਮਿਲਿਆ ਗੁੰਮ ਹੋਇਆ ਮੋਟਰਸਾਈਕਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harpreet SIngh

Content Editor

Related News