ਸ਼ਰੇਆਮ ਦਿਨ ਦਿਹਾੜੇ ਪਿਓ-ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ
Tuesday, Nov 10, 2020 - 04:20 PM (IST)
 
            
            ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਰਿਣੀ, ਖ਼ੁਰਾਣਾ): ਸ੍ਰੀ ਮੁਕਤਸਰ ਸਾਹਿਬ ਸ਼ਹਿਰ ਅੰਦਰ ਦਿਨ-ਦਿਹਾੜੇ ਦਿਲ ਦਹਿਲਾਉਣ ਦੀ ਘਟਨਾ ਵਾਪਰੀ ਹੈ। ਸ਼ਹਿਰ ਦੀ ਮਿਡ ਵੇਅ ਕਲੋਨੀ ਵਿਖੇ ਇਕ ਪਿਓ-ਪੁੱਤਰ 'ਤੇ ਕਾਰ ਸਵਾਰ ਅਣਪਛਾਤਿਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਅਣਪਛਾਤੇ ਫਰਾਰ ਹੋਣ 'ਚ ਕਾਮਯਾਬ ਹੋ ਗਏ ਹਨ। ਉਧਰ ਇਸ ਮਾਮਲੇ ਦੀ ਸੂਚਨਾ ਮਿਲਦਿਆਂ ਥਾਣਾ ਸਦਰ ਪੁਲਸ ਨੇ ਮਾਮਲੇ ਦੀ ਪੜਤਾਲ ਜਾਰੀ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਇਕ ਦੂਜੇ ਨੂੰ ਭੰਡਣ ਦੀ ਬਜਾਏ ਇਕੱਠੇ ਹੋ ਕੇ ਸੰਘਰਸ਼ ਕਰਨ ਦੀ ਲੋੜ: ਮਲੂਕਾ
ਮੇਜਰ ਸਿੰਘ ਵਾਸੀ ਬਰਕੰਦੀ ਨੇ ਦੱਸਿਆ ਕਿ ਉਹ ਮਿਡ ਵੇ ਕਲੋਨੀ ਵਿਖੇ ਆਪਣੀ ਕੋਠੀ ਬਣਾ ਰਹੇ ਹਨ। ਬੀਤੀਂ ਸ਼ਾਮ ਕਰੀਬ 5:15 ਵਜੇ ਜਦੋਂ ਉਹ ਸਮਾਨ ਦੀ ਸਾਂਭ-ਸੰਭਾਲ ਕਰ ਰਹੇ ਸਨ ਤਾਂ ਉਸਦਾ ਮੁੰਡਾ ਅਮੋਲਕ ਦੀਪ ਕੋਠੀ ਦਾ ਨਕਸ਼ਾ ਦੇਖ ਰਿਹਾ ਸੀ, ਇਸੇ ਦੌਰਾਨ ਅਚਾਨਕ ਕੁੱਝ 4 ਕਾਰ ਸਵਾਰ ਨੌਜਵਾਨਾਂ ਵੱਲੋਂ ਮੇਰੇ ਮੁੰਡੇ 'ਤੇ ਕਿਰਪਾਨਾਂ, ਕਾਪੇ ਤੇ ਰਾਡਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ, ਜਿਸ ਤੋਂ ਬਾਅਦ ਜਦੋਂ ਮੈਂ ਆਪਣੇ ਪੁੱਤਰ ਦੇ ਬਚਾਅ ਲਈ ਗਿਆ ਤਾਂ ਉਕਤ ਨੌਜਵਾਨਾਂ ਨੇ ਮੇਰੇ 'ਤੇ ਵੀ ਕਿਰਪਾਨ ਨਾਲ ਹਮਲਾ ਕੀਤਾ ਤੇ ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਨੌਜਵਾਨ ਭੱਜਣ ਵਿੱਚ ਕਾਮਯਾਬ ਹੋ ਗਏ। ਇਸ ਘਟਨਾ 'ਚ ਅਮੋਲਕਦੀਪ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਇਸ ਸਬੰਧੀ ਜਦੋਂ ਥਾਣਾ ਸਦਰ ਦੇ ਐਸ.ਐਚ. ਓ. ਪ੍ਰੇਮ ਨਾਥ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪੁਲਸ ਨੇ ਮੇਜਰ ਸਿੰਘ ਦੇ ਬਿਆਨਾਂ 'ਤੇ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਵੱਲੋਂ ਹਮਲਾ ਕਰਨ ਵਾਲਿਆਂ ਦੀ ਸਰਗਰਮੀ ਨਾਲ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਰਿਸ਼ਤੇ ਹੋਏ ਸ਼ਰਮਸਾਰ, ਕਲਯੁੱਗੀ ਪਿਓ ਵਲੋਂ ਆਪਣੀ 3 ਸਾਲ ਦੀ ਬੱਚੀ ਨਾਲ ਜਬਰ-ਜ਼ਿਨਾਹ

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            