ਆਰਥਿਕ ਤੰਗੀ ਨਾਲ ਜੂਝ ਰਹੇ 2 ਧੀਆਂ ਦੇ ਪਿਓ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
Sunday, Dec 29, 2024 - 07:13 AM (IST)
ਚੰਡੀਗੜ੍ਹ (ਪ੍ਰੀਕਸ਼ਿਤ) : ਮਨੀਮਾਜਰਾ ’ਚ 2 ਧੀਆਂ ਦੇ ਪਿਤਾ ਨੇ ਆਰਥਿਕ ਤੰਗੀ ਕਾਰਨ ਘਰ ’ਚ ਹੀ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਉਸ ਦੀ ਪਛਾਣ ਵੀਰ ਸਿੰਘ (31) ਵਾਸੀ ਦਰਸ਼ਨੀ ਬਾਗ, ਮਨੀਮਾਜਰਾ ਵਜੋਂ ਹੋਈ ਹੈ। ਪੁਲਸ ਮੁਤਾਬਕ ਉਹ ਪੰਜ ਦਿਨਾਂ ਤੋਂ ਲਾਪਤਾ ਸੀ ਅਤੇ ਸ਼ਨੀਵਾਰ ਨੂੰ ਉਸ ਦੀ ਲਾਸ਼ ਘਰ ’ਚ ਕਿਰਾਏ ਲਈ ਬਣੇ ਖ਼ਾਲੀ ਕਮਰੇ ’ਚ ਲਟਕਦੀ ਮਿਲੀ। ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਉਤਾਰ ਕੇ ਪੋਸਟਮਾਰਟਮ ਲਈ ਜੀ. ਐੱਮ. ਐੱਸ. ਐੱਚ.-16 ਦੇ ਮੁਰਦਾਘਰ ’ਚ ਰਖਵਾ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਰ ਸਿੰਘ ਮਨੀਮਾਜਰਾ ’ਚ ਸੇਲਜ਼ਮੈਨ ਵਜੋਂ ਕੰਮ ਕਰਦਾ ਸੀ। ਉਸ ਦੀ ਪਤਨੀ ਗਰਭਵਤੀ ਹੈ। ਪੁਲਸ ਮੁਤਾਬਕ ਉਸ ਦੇ ਪਰਿਵਾਰ ਨੇ 23 ਦਸੰਬਰ ਨੂੰ ਮਨੀਮਾਜਰਾ ਪੁਲਸ ਸਟੇਸ਼ਨ ਵਿਚ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਸੀ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੇ ਰਿਸ਼ਤੇਦਾਰਾਂ ਅਤੇ ਜਾਣ-ਪਛਾਣ ਵਾਲਿਆਂ ਦੇ ਘਰ ਉਸ ਦੀ ਕਾਫ਼ੀ ਭਾਲ ਕੀਤੀ ਪਰ ਉਸ ਦਾ ਕਿਤੇ ਕੋਈ ਪਤਾ ਨਹੀਂ ਲੱਗਾ। 23 ਦਸੰਬਰ ਤੋਂ ਮੋਬਾਈਲ ਵੀ ਬੰਦ ਆ ਰਿਹਾ ਹੈ। ਪੁਲਸ ਨੇ ਗੁੰਮਸ਼ੁਦਗੀ ਦੀ ਸ਼ਿਕਾਇਤ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਪੰਜਾਬ 'ਚ ਨਵੇਂ ਸਾਲ 'ਤੇ ਮੌਸਮ ਨੂੰ ਲੈ ਕੇ ਵੱਡੀ Update, ਮੌਸਮ ਵਿਭਾਗ ਨੇ ਕਰ 'ਤੀ ਭਵਿੱਖਬਾਣੀ (ਵੀਡੀਓ)
ਜਾਂਚ ਦੌਰਾਨ ਪੁਲਸ ਨੇ ਇਕ ਦੁਕਾਨਦਾਰ ਨੂੰ ਪੁੱਛਗਿੱਛ ਲਈ ਬੁਲਾਇਆ। ਦੁਕਾਨਦਾਰ ਨੇ ਦੱਸਿਆ ਕਿ ਵੀਰ ਸਿੰਘ ’ਤੇ ਉਸ ਦਾ 70 ਹਜ਼ਾਰ ਰੁਪਏ ਬਕਾਇਆ ਸੀ, ਜੋ ਉਸ ਨੇ ਉਧਾਰ ਵਜੋਂ ਲਿਆ ਸੀ। ਪੀੜਤ ਨੇ ਹੋਰ ਲੋਕਾਂ ਤੋਂ ਵੀ ਕਰਜ਼ਾ ਲਿਆ ਹੋਇਆ ਸੀ। ਉਸ ਦੀਆਂ ਦੋ ਧੀਆਂ ਸਨ, ਜਿਸ ਕਾਰਨ ਉਨ੍ਹਾਂ ਦੇ ਭਵਿੱਖ ਅਤੇ ਆਪਣੇ ਸਿਰ ਚੜ੍ਹੇ ਕਰਜ਼ੇ ਨੂੰ ਲੈ ਕੇ ਉਸ ਦੀਆਂ ਪ੍ਰੇਸ਼ਾਨੀਆਂ ਵਧ ਗਈਆਂ ਸਨ। ਪੁਲਸ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਗੁਆਂਢੀਆਂ ਨੇ ਦੱਸਿਆ ਕਿ ਵੀਰ ਸਿੰਘ ਨੂੰ ਲੱਗਦਾ ਸੀ ਕਿ ਉਸ ਦੇ ਤੀਜੇ ਬੱਚੇ ਵਜੋਂ ਧੀ ਹੀ ਜਨਮ ਲੈਣ ਵਾਲੀ ਹੈ, ਉਹ ਪੁੱਤਰ ਚਾਹੁੰਦਾ ਸੀ, ਜਿਸ ਕਾਰਨ ਉਹ ਹੋਰ ਵੀ ਪ੍ਰੇਸ਼ਾਨ ਰਹਿੰਦਾ ਸੀ।
ਵੀਰ ਸਿੰਘ ਦੇ ਲਾਪਤਾ ਹੋਣ ਦੀ ਜਾਣਕਾਰੀ ਮਿਲਣ ’ਤੇ ਉਸ ਦੀ ਭੈਣ 25 ਦਸੰਬਰ ਨੂੰ ਚੰਡੀਗੜ੍ਹ ਆਈ ਸੀ। ਸ਼ਨੀਵਾਰ ਸਵੇਰੇ ਕਰੀਬ 9:30 ਵਜੇ ਉਨ੍ਹਾਂ ਨੇ ਰਸੋਈ ਦਾ ਦਰਵਾਜ਼ਾ ਖੋਲ੍ਹਿਆ ਤਾਂ ਵੀਰ ਸਿੰਘ ਦੀ ਲਾਸ਼ ਲਟਕਦੀ ਦੇਖੀ। ਘਟਨਾ ਦੀ ਸੂਚਨਾ ਮਿਲਣ ’ਤੇ ਡੀ. ਐੱਸ. ਪੀ. ਤੇ ਮਨੀਮਾਜਰਾ ਥਾਣੇ ਦੇ ਐੱਸ. ਐੱਚ. ਓ. ਸੀ.ਐੱਫ.ਐੱਸ.ਐੱਲ. ਟੀਮ ਨਾਲ ਜਾਂਚ ਲਈ ਮੌਕੇ ’ਤੇ ਪਹੁੰਚੇ। ਪੁਲਸ ਨੇ ਦੱਸਿਆ ਕਿ ਘਟਨਾ ਵਾਲੀ ਥਾਂ ਤੋਂ ਕੋਈ ਖ਼ੁਦਕੁਸ਼ੀ ਨੋਟ ਬਰਾਮਦ ਨਹੀਂ ਹੋਇਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8