ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ 5 ਬੱਚਿਆਂ ਦਾ ਪਿਓ, ਰੇਲਗੱਡੀ ਹੇਠ ਆ ਕੇ ਕੀਤੀ ਖ਼ੁਦਕੁਸ਼ੀ

Saturday, Mar 30, 2024 - 05:19 PM (IST)

ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ 5 ਬੱਚਿਆਂ ਦਾ ਪਿਓ, ਰੇਲਗੱਡੀ ਹੇਠ ਆ ਕੇ ਕੀਤੀ ਖ਼ੁਦਕੁਸ਼ੀ

ਅਬੋਹਰ (ਸੁਨੀਲ) – ਪਿੰਡ ਬਕੈਨਵਾਲਾ ਵਿਖੇ ਬੀਤੀ ਰਾਤ ਇਕ ਵਿਅਕਤੀ ਵਲੋਂ ਆਰਥਿਕ ਅਤੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਰੇਲ ਗੱਡੀ ਹੇਠ ਆ ਕੇ ਖ਼ੁਦਕੁਸ਼ੀ ਕਰ ਲੈਣ ਦੀ ਸੂਚਨਾ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪੁੱਜੀ ਜੀ. ਆਰ. ਪੀ. ਪੁਲਸ ਨੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਸਹਿਯੋਗ ਨਾਲ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੋਰਚਰੀ ਵਿਚ ਰੱਖਵਾ ਦਿੱਤਾ ਹੈ। ਮ੍ਰਿਤਕ ਦੀ ਪਛਾਣ ਓਮ ਪ੍ਰਕਾਸ਼ ਪੁੱਤਰ ਮੁਨੀਰਾਮ ਵਾਸੀ ਪਿੰਡ ਕੋਇਲਖੇੜਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ - ਵੱਡੀ ਖ਼ਬਰ : 30-31 ਮਾਰਚ ਨੂੰ ਬੰਦ ਰਹਿਣਗੇ ਦੇਸ਼ ਦੇ ਇਸ ਸੂਬੇ ਦੇ ਪੈਟਰੋਲ ਪੰਪ, ਨਹੀਂ ਮਿਲੇਗਾ ਤੇਲ

ਜਾਣਕਾਰੀ ਅਨੁਸਾਰ ਓਮ ਪ੍ਰਕਾਸ਼ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਸ ਦੀਆਂ ਚਾਰ ਧੀਆਂ ਅਤੇ ਇਕ ਪੁੱਤਰ ਹੈ। ਉਹ ਦਿਹਾੜੀ-ਮਜ਼ਦੂਰੀ ਕਰ ਕੇ ਆਪਣੇ ਘਰ ਦਾ ਗੁਜ਼ਾਰਾ ਚਲਾਉਂਦਾ ਸੀ ਪਰ ਪਿਛਲੇ ਕੁਝ ਸਮੇਂ ਤੋਂ ਘਰ ਦੀ ਆਰਥਿਕ ਹਾਲਤ ਖ਼ਰਾਬ ਹੋਣ ਕਾਰਨ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਇਸੇ ਕਾਰਨ ਉਸ ਨੇ ਬੀਤੀ ਰਾਤ ਪਿੰਡ ਬਕਾਇਣਵਾਲਾ ਨੇੜੇ ਰੇਲਗੱਡੀ ਹੇਠ ਆ ਕੇ ਖ਼ੁਦਕੁਸ਼ੀ ਕਰ ਲਈ। ਘਟਨਾ ਦੀ ਸੂਚਨਾ ਮਿਲਦੇ ਹੀ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਮੈਂਬਰ ਸੋਨੂੰ ਗਰੋਵਰ, ਅਨੀਸ਼ ਨਰੂਲਾ ਬਿੱਟੂ ਆਪਣੀ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਜੀ. ਆਰ. ਪੀ. ਪੁਲਸ ਦੀ ਮਦਦ ਨਾਲ ਲਾਸ਼ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ।

ਇਹ ਵੀ ਪੜ੍ਹੋ - Bank Holiday : ਜਲਦੀ ਪੂਰੇ ਕਰ ਲਓ ਆਪਣੇ ਜ਼ਰੂਰੀ ਕੰਮ, ਅਪ੍ਰੈਲ 'ਚ 14 ਦਿਨ ਬੰਦ ਰਹਿਣਗੇ ਬੈਂਕ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News