ਟਰੱਕ ਨਾਲ ਟਕਰਾਉਣ ਨਾਲ ਸਕੂਟਰੀ ਸਵਾਰ ਪਿਤਾ ਦੀ ਮੌਤ, ਪੁੱਤਰ ਜ਼ਖ਼ਮੀ
Saturday, Feb 18, 2023 - 01:57 PM (IST)

ਬਠਿੰਡਾ (ਜ.ਬ.)- ਗੋਨਿਆਣਾ ਰੋਡ ’ਤੇ ਭਾਈ ਘਨ੍ਹਈਆ ਚੌਕ ਨੇੜੇ ਮਲੋਟ ਵੱਲ ਮੋੜ ਰਹੇ ਟਰੱਕ ਹੇਠਾਂ ਕੁਚਲੇ ਜਾਣ ਕਾਰਨ ਸਕੂਟਰੀ ਸਵਾਰ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਲੜਕਾ ਜ਼ਖਮੀ ਹੋ ਗਿਆ।
ਇਹ ਵੀ ਪੜ੍ਹੋ- BSF ਨੇ ਸਰਹੱਦ ਤੋਂ ਫੜ੍ਹੀ ਹੈਰੋਇਨ ਦੀ ਵੱਡੀ ਖੇਪ, ਹਥਿਆਰ ਵੀ ਕੀਤੇ ਬਰਾਮਦ
ਘਟਨਾ ਦੀ ਸੂਚਨਾ ਮਿਲਦੇ ਹੀ ਸਮਾਜ ਸੇਵੀ ਸੰਸਥਾ ਯੂਥ ਵੈੱਲਫੇਅਰ ਸੋਸਾਇਟੀ ਦੇ ਵਾਲੰਟੀਅਰ ਯਾਦਵਿੰਦਰ ਕੰਗ, ਮਾਨਿਕ ਗਰਗ, ਨੀਰਜ ਸਿੰਗਲਾ, ਸਤਨਾਮ ਐਂਬੂਲੈਂਸ ਸਮੇਤ ਮੌਕੇ ’ਤੇ ਪਹੁੰਚੇ ਅਤੇ ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ। ਪੁਲਸ ਦੀ ਹਾਜ਼ਰੀ ਵਿਚ ਮੁੱਢਲੀ ਕਾਰਵਾਈ ਤੋਂ ਬਾਅਦ ਮ੍ਰਿਤਕ ਦੀ ਲਾਸ਼ ਨੂੰ ਵੀ ਸੰਸਥਾ ਵੱਲੋਂ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ।
ਇਹ ਵੀ ਪੜ੍ਹੋ- ਪਾਕਿ ਡਰੋਨ ਨੇ ਫ਼ਿਰ ਇਕ ਵਾਰ ਭਾਰਤ 'ਚ ਦਿੱਤੀ ਦਸਤਕ, BSF ਨੇ ਦਾਗੇ ਫ਼ਾਇਰ, ਤਲਾਸ਼ੀ ਮੁਹਿੰਮ ਜਾਰੀ
ਮ੍ਰਿਤਕ ਦੀ ਪਛਾਣ ਕਸ਼ਮੀਰ ਸਿੰਘ ਪੁੱਤਰ ਨਿਹਾਲ ਸਿੰਘ (56) ਵਾਸੀ ਜੀਵਨ ਸਿੰਘ ਵਾਲਾ ਵਜੋਂ ਹੋਈ ਹੈ, ਜਦਕਿ ਜ਼ਖ਼ਮੀ ਨੌਜਵਾਨ ਦੀ ਪਛਾਣ ਸਵਰਨਜੀਤ ਸਿੰਘ (17) ਪੁੱਤਰ ਕਸ਼ਮੀਰ ਸਿੰਘ ਵਜੋਂ ਹੋਈ ਹੈ। ਸਵਰਨਜੀਤ ਆਪਣੇ ਪਿਤਾ ਕਸ਼ਮੀਰ ਸਿੰਘ ਨੂੰ ਦਿੱਲੀ ਹਾਰਟ ਹਸਪਤਾਲ ਤੋਂ ਦਵਾਈ ਦਿਵਾ ਕੇ ਗੋਨਿਆਣਾ ਰੋਡ ਰਾਹੀਂ ਵਾਪਸ ਆਪਣੇ ਘਰ ਜਾ ਰਿਹਾ ਸੀ ਕਿ ਦੋਵਾਂ ਨਾਲ ਹਾਦਸਾ ਹੋ ਗਿਆ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।