ਸਕੂਟਰੀ ''ਤੇ ਸ਼ਰਾਬ ਲਿਜਾ ਜਾ ਰਹੇ ਪਿਓ-ਪੁੱਤ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
Wednesday, Jun 25, 2025 - 02:45 PM (IST)

ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਮੁਖਬਰ ਖ਼ਾਸ ਦੀ ਸੂਚਨਾ 'ਤੇ ਇਕ ਸਕੂਟੀ ਸਵਾਰ ਪਿਓ ਪੁੱਤ ਨੂੰ 60 ਬੋਤਲਾਂ ਨਾਜਾਇਜ਼ ਸ਼ਰਾਬ ਦੇ ਨਾਲ ਗ੍ਰਿਫ਼ਤਾਰ ਕਰ ਲਿਆ ਹੈ। ਜਾਂਚ ਅਧਿਕਾਰੀ ਥਾਣੇਦਾਰ ਸ਼ਿੰਗਾਰਾ ਸਿੰਘ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮਾਂ ਦੀ ਪਛਾਣ ਅਕਾਸ਼ਦੀਪ ਆਸ਼ੂ ਤੇ ਉਸ ਦੇ ਪਿਤਾ ਰਾਜੇਸ਼ ਕੁਮਾਰ ਕਾਲਾ ਵਾਸੀ ਮੁਹੱਲਾ ਪੀਰੂ ਬੰਦਾ ਦੇ ਰੂਪ ਵਿਚ ਕੀਤੀ ਹੈ। ਪੁਲਸ ਨੇ ਦੋਹਾਂ ਮੁਲਜ਼ਮਾਂ ਦੇ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਹਲਚਲ! ਪਰਗਟ ਸਿੰਘ ਤੇ ਕਿੱਕੀ ਢਿੱਲੋਂ ਨੇ ਦਿੱਤਾ ਅਸਤੀਫ਼ਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8