ਸਰਹੱਦੀ ਖੇਤਰ ਦੇ ਲੋਕਾਂ ਦੀ ਸਹਾਇਤਾਂ ਲਈ ਪ੍ਰਸ਼ਾਸਨ ਨੇ ਕੀਤੇ ਵੱਡੇ ਪ੍ਰਬੰਧ

Thursday, Feb 28, 2019 - 06:40 PM (IST)

ਸਰਹੱਦੀ ਖੇਤਰ ਦੇ ਲੋਕਾਂ ਦੀ ਸਹਾਇਤਾਂ ਲਈ ਪ੍ਰਸ਼ਾਸਨ ਨੇ ਕੀਤੇ ਵੱਡੇ ਪ੍ਰਬੰਧ

ਫਾਜ਼ਿਲਕਾ (ਨਾਗਪਾਲ) - ਭਾਰਤ-ਪਾਕਿ ਵਿਚਕਾਰ ਚੱਲ ਰਹੇ ਆਪਸੀ ਤਣਾਅ ਤੋਂ ਬਾਅਦ ਸਰਹੱਦੀ ਇਲਾਕਿਆਂ 'ਤੇ ਪ੍ਰਸ਼ਾਸਨ ਨੇ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਫਾਜ਼ਿਲਕਾ ਇਕ ਸਰਹੱਦੀ ਇਲਾਕਾ ਹੈ, ਜਿਥੋਂ ਦੇ ਜ਼ਿਲਾ ਪ੍ਰਸ਼ਾਸਨ ਨੇ ਸਰਹੱਦ ਦੇ 8 ਕਿਲੋਮੀਟਰ ਦੇ ਘੇਰੇ 'ਚ ਆਉਣ ਵਾਲੇ 82 ਪਿੰਡਾਂ ਦੀ ਸੂਚੀ ਤਿਆਰ ਕਰ ਲਈ ਹੈ, ਜਿਨ੍ਹਾਂ ਨੂੰ ਲੋੜ ਪੈਣ 'ਤੇ ਫਾਜ਼ਿਲਕਾ ਦੇ ਨੇੜਲੇ ਰਾਹਤ ਕੈਂਪਾਂ 'ਚ ਭੇਜ ਦਿੱਤਾ ਜਾਵੇਗਾ। ਬੇਸ਼ਕ ਇਸ ਸਮੇਂ ਕਿਸੇ ਤਰ੍ਹਾਂ ਦਾ ਕੋਈ ਡਰ ਨਹੀਂ ਹੈ ਪਰ ਦੋਵਾਂ ਦੇਸ਼ਾਂ ਦੇ ਵਿਚਕਾਰ ਚੱਲ ਰਹੇ ਤਣਾਅ ਦੇ ਬਾਵਜੂਦ ਪ੍ਰਸ਼ਾਸਨ ਵਲੋਂ ਸੁਰੱਖਿਆ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। 

ਇਸ ਮੌਕੇ ਫਾਜ਼ਿਲਕਾ ਦੇ ਡੀ.ਸੀ. ਮਨਪ੍ਰੀਤ ਸਿੰਘ ਨੇ ਕਿਹਾ ਕਿ ਗੁਆਂਢੀ ਦੇਸ਼ਾਂ ਨਾਲ ਪੈਦਾ ਹੋ ਰਹੇ ਹਲਾਤਾਂ ਦੇ ਚੱਲਦਿਆਂ ਉਨ੍ਹਾਂ ਵਲੋਂ ਇਲਾਕੇ ਦੇ ਪਿੰਡਾਂ ਦਾ ਦੌਰਾ ਕੀਤਾ ਗਿਆ ਹੈ, ਜਿਸ ਦੌਰਾਨ ਉਨ੍ਹਾਂ ਨੇ 82 ਦੇ ਕਰੀਬ ਪਿੰਡਾਂ ਦੀ ਸੂਚੀ ਤਿਆਰ ਕੀਤੀ ਹੈ। ਇਨ੍ਹਾਂ ਪਿਡਾਂ 'ਚ ਰਹਿਣ ਵਾਲੇ ਲੋਕਾਂ ਦੀ ਸਹਾਇਤਾਂ ਕਰਨ ਲਈ ਪ੍ਰਸ਼ਾਸਨ ਵਲੋਂ ਕਈ ਤਰ੍ਹਾਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ, ਜਿਸ ਦੇ ਲਈ ਉਨ੍ਹਾਂ ਨੇ ਜ਼ਿਲੇ ਦੇ ਕਈ ਅਧਿਕਾਰੀ ਤਾਇਨਾਤ ਕਰ ਦਿੱਤੇ ਹਨ। ਉਨ੍ਹਾਂ ਨੇ ਲੋਕਾਂ ਨੂੰ ਇਸ ਮੌਕੇ ਸ਼ਾਂਤੀ ਬਣਾ ਕੇ ਰੱਖਣ ਦੀ ਅਪੀਲ ਕੀਤੀ ਹੈ।


author

rajwinder kaur

Content Editor

Related News