ਫਾਜ਼ਿਲਕਾ: ਚੋਰ ਗਿਰੋਹ ਦਾ ਪਰਦਾਫਾਸ਼ 3 ਨੌਜਵਾਨਾਂ ਨੂੰ 13 ਮੋਟਰਸਾਈਕਲਾਂ ਸਣੇ ਕੀਤਾ ਕਾਬੂ

06/10/2020 3:02:05 PM

ਫਾਜ਼ਿਲਕਾ (ਸੁਨੀਲ ਨਾਗਪਾਲ): ਫਾਜ਼ਿਲਕਾ ਪੁਲਸ ਨੇ ਚੋਰੀ ਦੇ ਮੋਟਰਸਾਈਕਲ ’ਤੇ ਜਾਅਲੀ ਨੰਬਰ ਲਗਾ ਕੇ ਉਸ ਨੂੰ ਵੇਚਣ ਦੇ ਕਾਰੋਬਾਰ ਦਾ ਪਰਦਾਫਾਸ਼ ਕੀਤਾ ਹੈ, ਜਿਸ ’ਚ ਪੁਲਸ ਨੇ 3 ਨੌਜਵਾਨਾਂ ਕੋਲੋਂ 13 ਚੋਰੀ ਦੇ ਮੋਟਰਸਾਈਕਲ ਸਮੇਤ ਗਿ੍ਰਫਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਇਨ੍ਹਾਂ ’ਚੋਂ ਇਕ ਨੌਜਵਾਨ ਮਕੈਨਿਕ ਦਾ ਕੰਮ ਕਰਦਾ ਹੈ। ਫਿਲਹਾਲ ਇਨ੍ਹਾਂ ਨੂੰ ਅਦਾਲਤ ’ਚ ਪੇਸ਼ ਕੀਤਾ ਜਾ ਰਿਹਾ ਹੈ ਅਤੇ ਪੁਲਸ ਦਾ ਦਾਅਵਾ ਹੈ ਕਿ ਰਿਮਾਂਡ ਹਾਸਲ ਹੋਣ ਦੇ ਬਾਅਦ ਇਨ੍ਹਾਂ ਕੋਲੋਂ ਹੋਰ ਵੀ ਬਰਾਮਦਗੀ ਹੋਣ ਦੀ ਉਮੀਦ ਹੈ।

PunjabKesari


Shyna

Content Editor

Related News