ਹੇਅਰ ਡਰੈਸਰ ਦੀ ਦੁਕਾਨ ’ਤੇ ਲੱਗੀ ਅੱਗ, ਲੱਖਾਂ ਰੁਪਏ ਦਾ ਸਮਾਨ ਸੜ ਕੇ ਹੋਇਆ ਸੁਆਹ

Friday, Jan 21, 2022 - 10:28 AM (IST)

ਹੇਅਰ ਡਰੈਸਰ ਦੀ ਦੁਕਾਨ ’ਤੇ ਲੱਗੀ ਅੱਗ, ਲੱਖਾਂ ਰੁਪਏ ਦਾ ਸਮਾਨ ਸੜ ਕੇ ਹੋਇਆ ਸੁਆਹ

ਫ਼ਾਜ਼ਿਲਕਾ (ਸੁਖਵਿੰਦਰ ਥਿੰਦ) - ਫਾਜ਼ਿਲਕਾ ਦੇ ਸਾਈਕਲ ਬਜ਼ਾਰ ਅੰਦਰ ਇੱਕ ਹੇਅਰ ਡ੍ਰੈਸਰ ਦੀ ਦੁਕਾਨ ਅੰਦਰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਮਰ ਨੇ ਦੱਸਿਆ ਕਿ ਉਹ ਦੇਰ ਰਾਤ ਦੁਕਾਨ ਬੰਦ ਕਰਕੇ ਘਰ ਚਲਾ ਗਿਆ ਸੀ। ਰਾਹਗੀਰਾਂ ਨੇ ਉਸਨੂੰ ਇਤਲਾਹ ਦਿੱਤੀ ਕਿ ਉਸਦੀ ਦੁਕਾਨ ਅੰਦਰ ਅੱਗ ਲੱਗੀ ਹੋਈ ਹੈ। ਉਸ ਨੇ ਜਦੋਂ ਆ ਕੇ ਦੇਖਿਆ ਤਾਂ ਸਾਰੀ ਦੁਕਾਨ ਅੱਗ ਦੀ ਲਪੇਟ ’ਚ ਆਈ ਹੋਈ ਸੀ।

ਪੜ੍ਹੋ ਇਹ ਵੀ ਖ਼ਬਰ - ਨਵਜੋਤ ਸਿੱਧੂ ਨੂੰ ਟੱਕਰ ਦੇਣ ਲਈ ਤਿਆਰ ਇਹ 'ਆਪ' ਆਗੂ, ਦਿੱਤੀ ਵੱਡੀ ਚੁਣੌਤੀ (ਵੀਡੀਓ)

ਉਸ ਨੇ ਦੱਸਿਆ ਕਿ ਦੁਕਾਨ ਅੰਦਰ ਪਿਆ ਉਸ ਦਾ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਤੱਕ ਕੋਈ ਪਤਾ ਨਹੀਂ ਲੱਗ ਸਕਿਆ। ਇਸ ਮੌਕੇ ਉਸਨੇ ਫਾਜ਼ਿਲਕਾ ਦੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਉਸਦੀ ਆਰਥਿਕ ਸਹਾਇਤਾ ਕੀਤੀ ਜਾਵੇ ਤਾਂ ਜੋ ਉਹ ਆਪਣਾ ਕਾਰੋਬਾਰ ਦੁਬਾਰਾ ਸ਼ੁਰੂ ਕਰ ਸਕੇ।

ਪੜ੍ਹੋ ਇਹ ਵੀ ਖ਼ਬਰ - ਬਠਿੰਡਾ ਗੈਂਗਵਾਰ ’ਚ ਗੈਂਗਸਟਰਾਂ ਨੇ ਕੀਤਾ ਵੱਡਾ ਖ਼ੁਲਾਸਾ: ਤਿੰਨ ਸ਼ਾਰਪ ਸ਼ੂਟਰਾਂ ਨੇ ਦਿੱਤਾ ਵਾਰਦਾਤ ਨੂੰ ਅੰਜ਼ਾਮ

 


author

rajwinder kaur

Content Editor

Related News