ਫਾਜ਼ਿਲਕਾ : ਵਿਧਾਇਕ ਦੇ ਦਫਤਰ ਦੇ ਬਾਹਰ ਟ੍ਰੈਫਿਕ ਪੁਲਸ ਨੇ ਕੀਤੀ ਨਾਕੇਬੰਦੀ, ਕੱਟਿਆ ਚਲਾਨ

10/25/2020 6:05:58 PM

ਫਾਜ਼ਿਲਕਾ (ਸੁਨੀਲ ਨਾਗਪਾਲ) - ਫਾਜ਼ਿਲਕਾ ਦੀ ਟ੍ਰੈਫਿਕ ਪੁਲਸ ਨੇ ਅੱਜ ਫਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦੇ ਦਫਤਰ ਦੇ ਬਾਹਰ ਵੱਡੀ ਪੱਧਰ ’ਤੇ ਨਾਕਾਬੰਦੀ ਕਰ ਦਿੱਤੀ। ਨਾਕਾਬੰਦੀ ਕਰਨ ਤੋਂ ਬਾਅਦ ਉਥੋਂ ਦੀ ਲੰਘਣ ਵਾਲੇ ਸਾਰੇ ਵਾਹਨ ਨੂੰ ਰੋਕ ਦਿੱਤਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਦੀ ਚੈਕਿੰਗ ਕੀਤੀ ਗਈ। ਪੁਲਸ ਅਨੁਸਾਰ ਇਸ ਖੇਤਰ ਦੇ ਲੋਕ ਸਭ ਤੋਂ ਵੱਧ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਦੇ ਹਨ। 

ਵਾਸਤੂ ਸ਼ਾਸ਼ਤਰ : ਇਕ ਚੁਟਕੀ ਲੂਣ ਦੀ ਵਰਤੋਂ ਨਾਲ ਤੁਸੀਂ ਹੋ ਸਕਦੈ ਹੋ ‘ਮਾਲਾਮਾਲ’, ਜਾਣੋ ਕਿਵੇਂ

ਦੱਸ ਦੇਈਏ ਕਿ ਫਾਜ਼ਿਲਕਾ ਦੇ ਵਿਧਾਇਕ ਦਵਿੰਦਰ ਘੁਬਾਇਆ ਦੇ ਮੁੱਖ ਦਫਤਰ ਦੇ ਬਾਹਰ ਫਲਾਈਓਵਰ ਪੈਂਦਾ ਹੈ। ਫਲਾਈਓਵਰ ਦੇ ਹੇਠ ਆਉਂਦੇ ਲੋਕ ਯੂ ਟਰਨ ਲੈ ਕੇ ਗਲਤ ਦਿਸ਼ਾ ’ਚ ਦਾਖਲ ਹੁੰਦੇ ਹਨ। ਇਸ ਤਰ੍ਹਾਂ ਕਰਨ ਨਾਲ ਹਾਦਸਾ ਵਾਪਰਨ ਦਾ ਖਤਰਾ ਰਹਿੰਦਾ ਹੈ। ਇਸੇ ਲਈ ਫਾਜ਼ਿਲਕਾ ਪੁਲਸ ਨੇ ਇਸ ਗੱਲ ਨੂੰ ਧਿਆਨ ਵਿਚ ਰੱਖਦਿਆਂ ਵਿਧਾਇਕ ਦਵਿੰਦਰ ਸਿੰਘ ਦੇ ਦਫਤਰ ਦੇ ਬਾਹਰ ਨਾਕਾਬੰਦੀ ਕਰ ਦਿੱਤੀ। ਇਸ ਮੌਕੇ ਪੁਲਸ ਨੇ ਕਈ ਲੋਕਾਂ ਦੇ ਵਾਹਨਾਂ ਦਾ ਚਲਾਨ ਕੱਟਿਆ। 

Health tips : ਤੁਸੀਂ ਵੀ ਹੋ ਪਿੱਠ ਦਰਦ ਤੋਂ ਪਰੇਸ਼ਾਨ ਤਾਂ ਪੜ੍ਹੋ ਇਹ ਖ਼ਬਰ, ਦਰਦ ਤੋਂ ਮਿਲੇਗਾ ਹਮੇਸ਼ਾ ਲਈ ਛੁਟਕਾਰਾ


rajwinder kaur

Content Editor

Related News