ਫਾਜ਼ਿਲਕਾ ਪੁਲਸ ਨੇ 2 ਮਹੀਨਿਆਂ ’ਚ ਬਰਾਮਦ ਕੀਤੀਆਂ 7 ਲੱਖ ਨਸ਼ੀਲੀਆਂ ਗੋਲੀਆਂ
Monday, Jul 20, 2020 - 06:32 PM (IST)

ਫਾਜ਼ਿਲਕਾ (ਸੁਨੀਲ ਨਾਗਪਾਲ) - ਫਾਜ਼ਿਲਕਾ ਪੁਲਸ ਵਲੋਂ ਨਸ਼ੇ ਦੇ ਖਿਲਾਫ ਚਲਾਏ ਗਏ ਮਿਸ਼ਨ ਰੈੱਡ ਰੋਜ਼ ਵਿਚ ਪੁਲਸ ਨੂੰ ਆਏ ਦਿਨ ਵੱਡੀਆਂ ਸਫਲਤਾਵਾਂ ਹਾਸਲ ਹੋ ਰਹੀਆਂ ਹਨ। ਹਾਲ ਹੀ ਵਿਚ ਫਾਜ਼ਿਲਕਾ ਪੁਲਸ ਨੇ ਇਨ੍ਹਾਂ 2 ਮਹੀਨਿਆਂ ਦੇ ਅੰਦਰ 13 ਲੋਕਾਂ ਨੂੰ ਨਸ਼ੇ ਦੀ ਵੱਡੀ ਖੇਪ ਦੇ ਨਾਲ ਗ੍ਰਿਫਤਾਰ ਕੀਤਾ ਹੈ ਅਤੇ ਜੇਲ ’ਚ ਬੰਦ ਕਰ ਦਿੱਤਾ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਫਾਜ਼ਿਲਕਾ ਦੇ ਐੱਸ.ਪੀ.ਡੀ ਜਸਵੀਰ ਸਿੰਘ ਨੇ ਕਿਹਾ ਕਿ ਫਾਜ਼ਿਲਕਾ ਪੁਲਸ ਨੂੰ ਨਸ਼ੇ ਦੇ ਖਿਲਾਫ ਚਲਾਈ ਗਈ ਮੁਹਿੰਮ ਵਿਚ ਵੱਡੀ ਸਫਲਤਾ ਹਾਸਲ ਹੋਈ ਹੈ। ਉਨ੍ਹਾਂ ਦਾਅਵਾ ਕਰਦਿਆਂ ਹੋਇਆ ਇਹ ਵੀ ਕਿਹਾ ਕਿ ਉਹ 2 ਮਹੀਨਿਆਂ ’ਚ 7 ਲੱਖ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਚੁੱਕੇ ਹਨ। ਇਸ ਮਾਮਲੇ ਦੇ ਸਬੰਧ ਵਿਚ ਉਹ ਕਈ ਦੋਸ਼ੀਆਂ ਨੂੰ ਕਾਬੂ ਕਰਕੇ ਜੇਲ ਵਿਚ ਵੀ ਬੰਦ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਬਰਾਮਦ ਹੋਏ ਨਸ਼ੀਲੇ ਪਦਾਰਥਾਂ ਵਿਚ ਭਾਰੀ ਮਾਤਰਾ ਵਿਚ ਚੂਰਾ ਪੋਸਤ, ਕਰੋੜ ਰੁਪਏ ਦੀ ਡਰੱਗ ਬਰਾਮਦ ਹੋਈ ਹੈ। ਉਨ੍ਹਾਂ ਕਿਹਾ ਕਿ ਉਹ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਵਿਅਕਤੀ ਅਤੇ ਲੋਕਾਂ ਨੂੰ ਛੱਡਣ ਵਾਲੇ ਨਹੀਂ ਹਨ।