ਕਾਲੀਆਂ ਰਾਤਾਂ ''ਚ ਵੀ ਸਰਹੱਦੀ ਖੇਤਰਾਂ ''ਚ ਫਾਜ਼ਿਲਕਾ ਪੁਲਸ ਤੇ BSF ਦੀਆਂ ਚੌਕਸ ਅੱਖਾਂ ਕਰਦੀਆਂ ਨੇ ਰਖਵਾਲੀ
Saturday, Apr 13, 2024 - 11:33 AM (IST)
ਜਲਾਲਾਬਾਦ (ਬੰਟੀ ਦਹੂਜਾ) - ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਅੰਤਰਰਾਸ਼ਟਰੀ ਸਰਹੱਦੀ ਦੇ ਨਾਲ ਲਗਦੇ ਪਿੰਡਾਂ ਵਿੱਚ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਫਾਜ਼ਿਲਕਾ ਪੁਲਸ ਅਤੇ ਬੀਐੱਸਐੱਫ ਦੀਆਂ ਸਾਂਝੀਆਂ ਟੁਕੜੀਆਂ ਵੱਲੋਂ ਕਾਲੀਆਂ ਰਾਤਾਂ ਵਿਚ ਵੀ ਸਖ਼ਤ ਚੌਕਸੀ ਰੱਖੀ ਜਾ ਰਹੀ ਹੈ। ਅਜਿਹਾ ਇਸ ਕਰਕੇ ਕਿ ਦੁਸ਼ਮਣ ਦੇਸ਼ ਵੱਲੋਂ ਕੀਤੀ ਜਾਣ ਵਾਲੀ ਕਿਸੇ ਵੀ ਨਾਪਾਕ ਹਰਕਤ ਨਾਲ ਨਜਿੱਠਿਆ ਜਾ ਸਕੇ। ਇਸੇ ਮੁਹਿੰਮ ਤਹਿਤ ਐੱਸ.ਐੱਸ.ਪੀ ਫਾਜ਼ਿਲਕਾ ਡਾ. ਪ੍ਰਗਿਆ ਜੈਨ ਆਈਪੀਐੱਸ ਅਤੇ ਕਮਾਂਡੈਂਟ ਅਰੁਣ ਵਰਮਾ ਦੀ ਅਗਵਾਈ ਹੇਠ ਬੀਤੀ ਰਾਤ ਸ੍ਰੀ ਸੁਬੇਗ ਸਿੰਘ ਡੀ.ਐੱਸ.ਪੀ ਫਾਜ਼ਿਲਕਾ ਅਤੇ ਸ੍ਰੀ ਸੁਭਾਸ਼ ਚੰਦਰ ਅਸਿਸਟੈਂਟ ਕਮਾਂਡੈਂਟ 52 ਬਟਾਲੀਅਨ ਬੀ.ਐੱਸ.ਐੱਫ ਵੱਲੋਂ ਸਰਹੱਦ ਨਾਲ ਲੱਗਦੇ ਇਲਾਕਿਆਂ ਵਿਚ ਤਲਾਸ਼ੀ ਅਭਿਆਨ ਚਲਾਇਆ ਗਿਆ।
ਇਹ ਵੀ ਪੜ੍ਹੋ - ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮਾਰੀ ਵੱਡੀ ਛਾਲ, ਜਾਣੋ ਕਿੰਨਾ ਮਹਿੰਗਾ ਹੋਇਆ 10 ਗ੍ਰਾਮ ਸੋਨਾ
ਇਸ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ੀ ਕੀਤੀ ਗਈ। ਇਸ ਸਬੰਧ ਵਿਚ ਐੱਸਐੱਸਪੀ ਡਾ: ਪ੍ਰਗਿਆ ਜੈਨ ਨੇ ਕਿਹਾ ਕਿ ਸਰਹੱਦ ਪਾਰੋਂ ਦੁਸ਼ਮਣ ਦੇਸ਼ ਵੱਲੋਂ ਨਸ਼ੇ ਜਾਂ ਹਥਿਆਰਾਂ ਦੀ ਸਪਲਾਈ ਡ੍ਰੋਨ ਆਦਿ ਨਾਲ ਕਰਨ ਦੀਆਂ ਕੋਸ਼ਿਸਾਂ ਅਕਸਰ ਕੀਤੀਆਂ ਜਾਂਦੀਆਂ ਹਨ ਅਤੇ ਇੰਨ੍ਹਾਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਲਈ ਸਾਡੀਆਂ ਸੁਰੱਖਿਆ ਫੋਰਸਾਂ ਦੀਆਂ ਅੱਖਾਂ ਹਮੇਸ਼ਾਂ ਸਤਰਕ ਰਹਿੰਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪੁਲਸ ਅਤੇ ਸੀਮਾ ਸੁਰੱਖਿਆ ਬੱਲ ਦੀ ਸਾਂਝੀ ਕਾਰਵਾਈ ਨਾਲ ਫੋਰਸਾਂ ਦੀ ਤਾਕਤ ਦੁੱਗਣੀ ਹੋ ਜਾਂਦੀ ਹੈ ਤੇ ਕਾਰਜਕੁਸ਼ਲਤਾ ਵਿਚ ਵੀ ਵਾਧਾ ਹੁੰਦਾ ਹੈ।
ਇਹ ਵੀ ਪੜ੍ਹੋ - ਚੋਣਾਂ ਤੋਂ ਬਾਅਦ ਲੋਕਾਂ ਨੂੰ ਲੱਗੇਗਾ ਵੱਡਾ ਝਟਕਾ, ਮੋਬਾਈਲ ਰਿਚਾਰਜ ਹੋਣਗੇ ਮਹਿੰਗੇ
ਇਸ ਮੌਕੇ ਐੱਸ.ਐੱਸ.ਪੀ ਫਾਜ਼ਿਲਕਾ ਡਾ. ਪ੍ਰਗਿਆ ਜੈਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹਨਾਂ ਨੂੰ ਆਪਣੇ ਆਸ-ਪਾਸ ਕੋਈ ਵੀ ਸ਼ੱਕੀ ਵਿਅਕਤੀ ਜਾਂ ਸ਼ੱਕੀ ਵਸਤੂ ਮਿਲਦੀ ਹੈ ਤਾਂ ਇਸਦੀ ਸੂਚਨਾ ਤੁਰੰਤ ਨੇਡ਼ੇ ਦੇ ਪੁਲਸ ਥਾਣੇ ਅਤੇ ਪੁਲਸ ਹੈਲਪ ਲਾਈਨ ਨੰਬਰ 112 ਤੇ ਦਿੱਤੀ ਜਾਵੇ। ਫਾਜ਼ਿਲਕਾ ਪੁਲਸ ਅਤੇ ਬੀਐੱਸਐੱਫ ਦੇ ਅਧਿਕਾਰੀ ਰਾਤ ਸਮੇਂ ਸਰਹੱਦੀ ਪਿੰਡਾਂ ਵਿੱਚ ਸਾਂਝੇ ਤੌਰ ਤੇ ਗਸ਼ਤ ਕਰ ਰਹੇ ਹਨ ਤਾਂ ਕਿ ਕੋਈ ਵੀ ਮਾੜਾ ਅਨਸਰ ਲੋਕ ਸਭਾ ਚੋਣਾਂ 2024 ਦੌਰਾਨ ਕਿਸੇ ਤਰਾਂ ਦੀ ਕੋਈ ਗੜਬੜੀ ਨਾ ਕੇ ਸਕੇ ਚੋਣਾਂ ਦੇ ਕੰਮ ਨੂੰ ਨਿਰਵਿਘਨ ਨੇਪਰੇ ਚਾੜਿਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਨੂੰ ਕਿੱਧਰੇ ਵੀ ਡ੍ਰੋਨ ਦੀ ਅਵਾਜ਼ ਸੁਣਾਈ ਦੇਵੇ ਤਾਂ ਤੁਰੰਤ ਇਸ ਸਬੰਧੀ ਪੁਲਸ ਜਾਂ ਬੀਐੱਸਐੱਫ ਨੂੰ ਸੂਚਨਾ ਦਿੱਤੀ ਜਾਵੇ।
ਇਹ ਵੀ ਪੜ੍ਹੋ - ਅਪ੍ਰੈਲ ਮਹੀਨੇ ਦੇ ਪਹਿਲੇ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ ਨਵੇਂ ਰੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8