ਫਾਜ਼ਿਲਕਾ ਜ਼ਿਲ੍ਹੇ ’ਚ 1218 ਪਾਜ਼ੇਟਿਵ ਮਰੀਜ਼ ਹੋ ਚੁੱਕੇ ਹਨ ਸਿਹਤਮੰਦ : ਡੀ. ਸੀ.

09/19/2020 8:58:54 PM

ਜਲਾਲਾਬਾਦ, (ਬੰਟੀ, ਬਜਾਜ, ਜਤਿੰਦਰ, ਨਿਖੰਜ)– ਜ਼ਿਲ੍ਹਾ ਫਾਜ਼ਿਲਕਾ ਨਾਲ ਸਬੰਧਤ ਹੁਣ ਤੱਕ 1218 ਪਾਜ਼ੇਟਿਵ ਮਰੀਜ਼ ਕੋਰੋਨਾ ਮੁਕਤ ਹੋਣ ਉਪਰੰਤ ਸਿਹਤਮੰਦ ਹੋ ਚੁੱਕੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਹੁਣ ਤੱਕ ਜ਼ਿਲੇ ਅੰਦਰ 1760 ਵਿਅਕਤੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾ ਦੇ ਲੱਛਣ ਵਿਖਾਈ ਦੇਣ ’ਤੇ ਜਾਂ ਕਿਸੇ ਕੋਰੋਨਾ ਪਾਜ਼ੇਟਿਵ ਦੇ ਸੰਪਰਕ ’ਚ ਆਉਣ ’ਤੇ ਉਹ ਆਪਣਾ ਟੈਸਟ ਜ਼ਰੂਰ ਕਰਵਾਉਣ। ਪਾਜ਼ੇਟਿਵ ਆਉਣ ’ਤੇ ਜੇਕਰ ਵਿਅਕਤੀ ਨੂੰ ਕੋਈ ਗੰਭੀਰ ਲੱਛਣ ਨਾ ਹੋਣ ਤਾਂ ਉਸਨੂੰ ਘਰ ’ਚ ਹੀ ਇਕਾਂਤਵਾਸ ’ਚ ਰਹਿਣ ਦੀ ਛੋਟ ਦਿੱਤੀ ਜਾਂਦੀ ਹੈ।

ਸਿਵਲ ਸਰਜਨ ਡਾ. ਭੁਪਿੰਦਰ ਕੌਰ ਨੇ ਦੱਸਿਆ ਕਿ ਸ਼ਨੀਵਾਰ 32 ਜਣਿਆਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ। ਇਸ ਤੋਂ ਇਲਾਵਾ 56 ਕੇਸ ਪਾਜ਼ੇਟਿਵ ਆਏ ਹਨ, ਜਿਸ ’ਚੋਂ ਫਾਜ਼ਿਲਕਾ ਜ਼ਿਲੇ ਨਾਲ ਸਬੰਧਤ 48 ਪਾਜ਼ੇਟਿਵ ਕੇਸ ਹਨ। ਇਸ ਤਰ੍ਹਾਂ ਜ਼ਿਲੇ ’ਚ ਹੁਣ ਤੱਕ ਕੁੱਲ ਪਾਜ਼ੇਟਿਵ ਕੇਸਾਂ ਦੀ ਗਿਣਤੀ 1760 ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 515 ਕੇਸ ਐਕਟਿਵ ਹੋ ਗਏ ਹਨ ਅਤੇ ਜ਼ਿਲੇ ’ਚ ਕੁੱਲ ਮੌਤਾਂ ਦੀ ਗਿਣਤੀ 27 ਹੋ ਗਈ ਹੈ।

Bharat Thapa

This news is Content Editor Bharat Thapa