ਫ਼ੀਸਾਂ ਵਿੱਚ ਕੀਤੇ ਵਾਧੇ ਦੇ ਖ਼ਿਲਾਫ਼ ਬੱਚਿਆਂ ਦੇ ਮਾਪਿਆਂ ਨੇ ਸਕੂਲ ਬਾਹਰ ਕੀਤਾ ਪ੍ਰਦਰਸ਼ਨ

05/07/2021 6:55:26 PM

ਮਾਨਸਾ (ਸੰਦੀਪ ਮਿੱਤਲ ): ਪ੍ਰਾਈਵੇਟ ਸਕੂਲਾਂ ਵੱਲੋਂ ਫੀਸਾਂ ਵਿੱਚ ਕੀਤੇ ਗਏ ਵਾਧੇ ਦੇ ਖ਼ਿਲਾਫ ਅੱਜ ਮਾਨਸਾ ਵਿਖੇ ਬੱਚਿਆਂ ਦੇ ਮਾਪਿਆਂ ਵੱਲੋਂ ਸਕੂਲ ਦੇ ਬਾਹਰ ਰੋਸ ਪ੍ਰਦਰਸ਼ਨ ਕਰਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਜਿੱਥੇ ਹਰ ਕਿਸੇ ਦਾ ਕੰਮ ਠੱਪ ਹੋ ਚੁੱਕਿਆ ਹੈ ਅਤੇ ਉੱਥੇ ਹੀ ਸਕੂਲਾਂ ਵੱਲੋਂ ਫੀਸਾਂ ਵਿੱਚ ਵਾਧਾ ਕਰਕੇ ਬੱਚਿਆਂ ਦੇ ਮਾਪਿਆਂ ਤੇ ਬੋਝ ਪਾਇਆ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਪ੍ਰਾਈਵੇਟ ਸਿੱਖਿਆ ਅਦਾਰਿਆਂ ਦੇ ਖ਼ਿਲਾਫ਼ ਕਾਰਵਾਈ ਕਰਨ ਦੀ ਵੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ:  ਕੋਰੋਨਾ ਆਫ਼ਤ ਦਰਮਿਆਨ ਐੱਸ.ਜੀ.ਪੀ.ਸੀ. ਦਾ ਵੱਡਾ ਐਲਾਨ

ਉਨ੍ਹਾਂ ਕਿਹਾ ਕਿ ਜੇਕਰ ਪ੍ਰਾਈਵੇਟ ਸਕੂਲਾਂ ਵੱਲੋਂ ਤੁਰੰਤ ਫ਼ੀਸਾਂ ਵਿੱਚ ਕੀਤਾ ਗਿਆ ਵਾਧਾ ਵਾਪਸ ਨਾ ਲਿਆ ਗਿਆ ਤਾਂ ਮਜਬੂਰਨ ਬੱਚਿਆਂ ਦੇ ਮਾਪਿਆਂ ਨੂੰ ਸੰਘਰਸ਼ ਤੇਜ਼ ਕਰਨਾ ਪਵੇਗਾ। ਪ੍ਰਦਰਸ਼ਨ ਕਰ ਰਹੇ ਬੱਚਿਆਂ ਦੇ ਮਾਪਿਆਂ ਬਿਮਲਜੀਤ ਕੌਰ ਹਰਜਿੰਦਰ ਸਿੰਘ ਅਤੇ ਸੰਦੀਪ ਮਹਿਤਾ ਨੇ ਕਿਹਾ ਕਿ ਸਾਡੇ ਸਾਰਿਆਂ ਦੇ ਬੱਚੇ ਸੈਂਟ ਜੇਵੀਅਰ ਸਕੂਲ ਵਿੱਚ ਪੜ੍ਹਦੇ ਹਨ ਕੋਰੋਨਾ ਕਰਕੇ ਸਕੂਲ ਬੰਦ ਹੋਣ ਕਾਰਨ ਸਕੂਲ ਵੱਲੋਂ ਹਰ ਤਰ੍ਹਾਂ ਦੇ ਫੰਡ ਮੰਗੇ ਜਾ ਰਹੇ ਹਨ ਜੋ ਕਿ ਮਾਪਿਆਂ ਨਾਲ ਸਰਾਸਰ ਧੱਕਾ ਹੈ।ਸਕੂਲਾਂ ਵੱਲੋਂ ਕੋਰੋਨਾ ਦੇ ਕਾਰਨ ਬੰਦ ਹੋਣ ਦੇ ਬਾਵਜੂਦ ਵੀ ਫੀਸਾਂ ਵਿੱਚ ਭਾਰੀ ਵਾਧਾ ਕੀਤਾ ਗਿਆ ਹੈ, ਜਿਸ ਨੂੰ ਲੈ ਕੇ ਉਹ ਅੱਜ ਸਕੂਲ ਪ੍ਰਬੰਧਕਾਂ ਨੂੰ ਮਿਲਣ ਦੇ ਲਈ ਆਏ ਸੀ ਪਰ ਪ੍ਰਬੰਧਕਾਂ ਵੱਲੋਂ ਅਜੇ ਤੱਕ ਉਨ੍ਹਾਂ ਦੇ ਨਾਲ ਕੋਈ ਵੀ ਗੱਲਬਾਤ ਸਾਂਝੀ ਨਹੀਂ ਕੀਤੀ ਗਈ।

ਇਹ ਵੀ ਪੜ੍ਹੋ:  ਪਤਨੀ ਨਾਲ ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ ਪਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਵਿਅਕਤੀ

ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਜਿੱਥੇ ਸਾਰੇ ਹੀ ਕਾਰੋਬਾਰ ਠੱਪ ਹੋ ਚੁੱਕੇ ਹਨ ਅਜਿਹੇ ਵਿਚ ਸਕੂਲਾਂ ਵੱਲੋਂ ਫੀਸਾਂ ਵਿੱਚ ਵਾਧਾ ਕਰਕੇ ਉਨ੍ਹਾਂ ’ਤੇ ਨਵਾਂ ਬੋਝ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਹ ਟਿਊਸ਼ਨ ਫੀਸ ਦੇਣ ਦੇ ਲਈ ਤਿਆਰ ਹਨ ਪਰ ਸਕੂਲ ਵਲੋਂ ਜੋ ਸਮਾਰਟ ਕਲਾਸਾਂ ਆਦਿ ਦੇ ਖ਼ਰਚੇ ਪਾਏ ਗਏ ਹਨ ਉਹ ਨਹੀਂ ਦੇਣਗੇ ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਤੁਰੰਤ ਅਜਿਹੇ ਪ੍ਰਾਈਵੇਟ ਸਕੂਲਾਂ ਵੱਲੋਂ ਜੋ ਫ਼ੀਸਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ ਕਾਰਵਾਈ ਕਰੇ ਉਨ੍ਹਾਂ ਕਿਹਾ ਕਿ ਜੇਕਰ ਤੁਰੰਤ ਸਕੂਲਾਂ ਵੱਲੋਂ ਫੀਸਾਂ ਵਿੱਚ ਕੀਤੇ ਗਏ ਵਾਧੇ ਵਾਪਸ ਨਾ ਲਏ ਗਏ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਸਕੂਲਾਂ ਦੇ ਖ਼ਿਲਾਫ਼ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।

ਇਹ ਵੀ ਪੜ੍ਹੋ:   ਪੰਜਾਬ ’ਚ ਮਈ ਦੇ ਤੀਜੇ ਹਫ਼ਤੇ ਹੋਰ ਭਿਆਨਕ ਹੋਵੇਗਾ 'ਕੋਰੋਨਾ',ਰੋਜ਼ਾਨਾ 10 ਹਜ਼ਾਰ ਨਵੇਂ ਮਾਮਲੇ ਆਉਣ ਦਾ ਖ਼ਦਸ਼ਾ


Shyna

Content Editor

Related News