ਇਕ ਕਿੱਲੋਗ੍ਰਾਮ ਅਫ਼ੀਮ ਸਮੇਤ ਔਰਤ ਮੁਲਜ਼ਮ ਗ੍ਰਿਫ਼ਤਾਰ

Sunday, Jul 28, 2024 - 07:04 PM (IST)

ਇਕ ਕਿੱਲੋਗ੍ਰਾਮ ਅਫ਼ੀਮ ਸਮੇਤ ਔਰਤ ਮੁਲਜ਼ਮ ਗ੍ਰਿਫ਼ਤਾਰ

ਰਾਮਪੁਰਾ ਫੂਲ (ਤਰਸੇਮ)-ਦੀਪਕ ਪਾਰਿਕ ਆਈ. ਪੀ. ਸੀ. ਸੀਨੀਆਰ ਕਪਤਾਨ ਪੁਲਸ ਬਠਿੰਡਾ ਦੀ ਯੋਗ ਅਗਵਾਈ ਹੇਠ ਅਜੇ ਗਾਂਧੀ ਆਈ. ਪੀ. ਐੱਸ, ਐੱਸ. ਪੀ. ਡੀ. ਬਠਿੰਡਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਸ ਥਾਣਾ ਸਿਟੀ ਰਾਮਪੁਰਾ ਦੇ ਇੰਸਪੈਕਟਰ ਜਗਦੀਪ ਸਿੰਘ ਮੁੱਖ ਅਫ਼ਸਰ ਥਾਣਾ ਸਿਟੀ ਰਾਮਪੁਰਾ ਦੀ ਟੀਮ ਨੇ ਨਸ਼ਾ ਤਸਕਰਾਂ ਖ਼ਿਲਾਫ਼ ਮੁੱਕਦਮਾ ਦਰਜ ਕਰਕੇ ਸਫ਼ਲਤਾ ਹਾਸਲ ਕੀਤੀ ਹੈ। 

ਜਾਣਕਾਰੀ ਦਿੰਦੇ ਹੋਏ ਪ੍ਰਿਤਪਾਲ ਸਿੰਘ ਪੀ. ਪੀ. ਐੱਸ. ਉੱਪ ਕਪਤਾਨ ਪੁਲਸ ਫੂਲ ਨੇ ਦੱਸਿਆ ਕਿ ਇੰਸ. ਜਗਦੀਪ ਸਿੰਘ ਮੁੱਖ ਅਫ਼ਸਰ ਥਾਣਾ ਸਿਟੀ ਰਾਮਪੁਰਾ ਦੀ ਹਦਾਇਤ ਪਰ ਮਿਤੀ 27.07.2024 ਨੂੰ ਸ:ਥ ਨਵਯੁਗਦੀਪ ਸਿੰਘ ਨੇ ਸਮੇਤ ਪੁਲਸ ਪਾਰਟੀ ਗਸਤ ਬਾ ਚੈਕਿੰਗ ਦੋਰਾਣੇ ਨੇੜੇ ਦਾਣਾ ਮੰਡੀ ਮਹਿਰਾਜ ਤੋਂ ਗੁਰਜੀਤ ਕੌਰ ਪਤਨੀ ਗੁਰਜੰਟ ਸਿੰਘ ਉਰਫ਼ ਚਗਿਆੜਾ ਵਾਸੀ ਨੇੜੇ ਦਾਣਾ ਮੰਡੀ ਪੱਤੀ ਕਾਲਾ ਮਹਿਰਾਜ ਜ਼ਿਲ੍ਹਾ ਬਠਿੰਡਾ, ਸੱਤੂ ਮਾਲਵੀਆ ਪੁੱਤਰ ਕੰਵਰ ਲਾਲ ਮਾਲਵੀਆ ਅਤੇ ਕੁਲਦੀਪ ਮਾਲਵੀਆਂ ਪੁੱਤਰ ਰਾਮ ਪਾਲ ਮਾਲਵੀਆ ਵਾਸੀਆਨ ਪਿਪਲੀਆਂ ਹਾੜੀ ਥਾਣਾ ਮਨਾਸਾ ਜ਼ਿਲ੍ਹਾ ਨੀਮਚ ਮੱਧ ਪ੍ਰਦੇਸ਼ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋ ਇਕ ਕਿੱਲੋਗ੍ਰਾਮ ਅਫ਼ੀਮ ਬਰਾਮਦ ਕੀਤੀ ਹੈ, ਜਿਸ 'ਤੇ ਮੁੱਕਦਮਾ ਨੰਬਰ 85 ਮਿਤੀ 27.07.2024 ਅ/ਧ 18ਬੀ/61/85 ਐੱਨ. ਡੀ. ਪੀ. ਐੱਸ. ਥਾਣਾ ਸਿਟੀ ਰਾਮਪੁਰਾ ਵਿਖੇ ਦਰਜ ਰਜਿਸਟਰ ਕੀਤਾ ਗਿਆ ਅਤੇ ਦੋਸ਼ੀਆਂ ਨੂੰ ਹਸਬ ਜ਼ਾਬਤਾ ਅਨੁਸਾਰ ਗ੍ਰਿਫ਼ਤਾਰ ਕੀਤਾ ਗਿਆ। ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ ਕਰਕੇ ਪੁਲਸ ਰਿਮਾਂਡ ਲਿਆ ਜਾਵੇਗਾ ਅਤੇ ਹੋਰ ਡੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ, ਤਾਂ ਜੋ ਨਸ਼ਾ ਵੇਚਣ ਵਾਲੇ ਸਮੱਗਲਰਾਂ ਨੂੰ ਕਾਬੂ ਕੀਤਾ ਜਾ ਸਕੇ।

ਇਹ ਵੀ ਪੜ੍ਹੋ- ਨਾਬਾਲਗ ਬੱਚਿਆਂ ਵੱਲੋਂ ਵਾਹਨ ਚਲਾਉਣ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਪੁਲਸ ਨੇ ਪੂਰੇ ਸੂਬੇ 'ਚ ਲਾਈ ਇਹ ਪਾਬੰਦੀ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News