ਟਰੱਕ ਦੀ ਲਪੇਟ ’ਚ ਆਉਣ ਨਾਲ ਔਰਤ ਦੀ ਮੌਤ

Saturday, Jul 20, 2019 - 12:54 AM (IST)

ਟਰੱਕ ਦੀ ਲਪੇਟ ’ਚ ਆਉਣ ਨਾਲ ਔਰਤ ਦੀ ਮੌਤ

ਮੋਗਾ, (ਆਜ਼ਾਦ)- ਬੀਤੀ ਦੇਰ ਰਾਤ ਮੋਗਾ-ਲੁਹਾਰਾ ਰੋਡ ’ਤੇ ਅਣਪਛਾਤੇ ਟਰੱਕ ਦੀ ਲਪੇਟ ’ਚ ਆ ਕੇ ਚਰਨਜੀਤ ਕੌਰ (38), ਜੋ ਦੋ ਬੱਚਿਆਂ ਦੀ ਮਾਂ ਸੀ, ਦੀ ਮੌਤ ਹੋ ਜਾਣ ਦਾ ਪਤਾ ਲੱਗਾ ਹੈ। ਇਸ ਸਬੰਧੀ ਥਾਣਾ ਸਿਟੀ ਮੋਗਾ ਦੇ ਸਹਾਇਕ ਥਾਣੇਦਾਰ ਅਮਰੀਕ ਸਿੰਘ ਵੱਲੋਂ ਮ੍ਰਿਤਕ ਦੇ ਪਤੀ ਦਲਜੀਤ ਸਿੰਘ ਨਿਵਾਸੀ ਪਿੰਡ ਦੁੱਨੇਕੇ ਦੀ ਸ਼ਿਕਾਇਤ ’ਤੇ ਅਣਪਛਾਤੇ ਟਰੱਕ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਸੂਤਰਾਂ ਅਨੁਸਾਰ ਚਰਨਜੀਤ ਕੌਰ ਆਪਣੇ ਰਿਸ਼ਤੇਦਾਰ ਸਤਨਾਮ ਸਿੰਘ ਨਿਵਾਸੀ ਫਰੀਦਕੋਟ ਨਾਲ ਪਿੰਡ ਲੁਹਾਰਾ ਵਿਚ ਸਥਿਤ ਫੱਕਰ ਬਾਬਾ ਦਾਮੂ ਸ਼ਾਹ ਦੀ ਦਰਗਾਹ ’ਤੇ ਮੱਥਾ ਟੇਕਣ ਲਈ ਜਾ ਰਹੇ ਸਨ, ਜਦਕਿ ਉਸ ਦਾ ਪਤੀ ਦਲਜੀਤ ਸਿੰਘ ਆਪਣੀ ਬੇਟੀ ਨਾਲ ਉਨ੍ਹਾਂ ਦੇ ਪਿੱਛੇ ਆ ਰਿਹਾ ਸੀ, ਜਦ ਉਹ ਲੁਹਾਰਾ ਚੌਕ ਤੋਂ ਥੋਡ਼੍ਹਾ ਦੂਰ ਪਹੁੰਚੇ ਤਾਂ ਇਕ ਤੇਜ਼ ਰਫਤਾਰ ਟਰੱਕ ਚਾਲਕ ਨੇ ਸਤਨਾਮ ਸਿੰਘ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ’ਤੇ ਚਰਨਜੀਤ ਕੌਰ ਟਰੱਕ ਦੇ ਟਾਇਰ ਹੇਠਾਂ ਆ ਗਈ ਅਤੇ ਬੁਰੀ ਤਰ੍ਹਾਂ ਕੁਚਲ ਜਾਣ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਸਤਨਾਮ ਸਿੰਘ ਦੇ ਦੂਜੇ ਪਾਸੇ ਡਿੱਗਣ ਕਾਰਣ ਮਾਮੂਲੀ ਸੱਟਾਂ ਲੱਗੀਆਂ। ਘਟਨਾ ਦੀ ਜਾਣਕਾਰੀ ਮਿਲਣ ’ਤੇ ਸਹਾਇਕ ਥਾਣੇਦਾਰ ਅਮਰੀਕ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਜਾਂਚ ਦੇ ਇਲਾਵਾ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ। ਉਨ੍ਹਾਂ ਦੱਸਿਆ ਕਿ ਲਾਸ਼ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਹਵਾਲੇ ਕਰ ਦਿੱਤੀ ਗਈ। ਅਣਪਛਾਤੇ ਟਰੱਕ ਚਾਲਕ ਦੀ ਤਲਾਸ਼ ਜਾਰੀ ਹੈ।


author

Bharat Thapa

Content Editor

Related News